16.6 C
Chandigarh

TODAY NOW NEWS

Thursday, March 19, 2026
HomeBREAKING NEWSਥਾਣਾ ਸਿਟੀ,1 ਮਾਨਸਾ ਦੇ ਐਨ,ਡੀ,ਪੀ,ਐਸ, ਐਕਟ ਦੇ ਮੁਕੱਦਮੇ ਵਿੱਚ 12 ਸਾਲ ਤੋੋਂ...

ਥਾਣਾ ਸਿਟੀ,1 ਮਾਨਸਾ ਦੇ ਐਨ,ਡੀ,ਪੀ,ਐਸ, ਐਕਟ ਦੇ ਮੁਕੱਦਮੇ ਵਿੱਚ 12 ਸਾਲ ਤੋੋਂ ਭਗੌੜਾ ਮੁਲਜਿਮ ਕੀਤਾ ਕਾਬੂ

ਮਾਨਸਾ, 12 ਫਰਵਰੀ ਗੁਰਜੰਟ ਸਿੰਘ ਬਾਜੇਵਾਲੀਆ/ਸ੍ਰੀ ਦੀਪਕ ਪਾਰੀਕ, ਆਈ,ਪੀ,ਐਸ,ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋ ਪ੍ਰੇੈਸ ਨੋੋਟ ਜਾਰੀ ਕਰਦੇ ਹੋੋਏ ਦੱਸਿਆ ਗਿਆ ਕਿ ਵਿਧਾਨ ਸਭਾ ਚੋਣਾਂ^2022 ਦੇ ਮੱਦੇਨਜ਼ਰ ਮਾਨਸਾ ਪੁਲਿਸ ਵੱਲੋਂ ਪੀ,ਓਜ, (ਮੁਜਰਮ^ਇਸਤਿਹਾਰੀਆ) ਨੂੰ ਗ੍ਰਿਫਤਾਰ ਕਰਨ ਲਈ ਵਿਸੇਸ਼ ਮੁਹਿੰਮ ਚਲਾਈ ਹੋੋਈ ਹੈ। ਇਸੇ ਮੁਹਿੰਮ ਦੀ ਲੜੀ ਵਿੱਚ ਮਾਨਸਾ ਪੁਲਿਸ ਵੱਲੋਂ ਹੇਠ ਲਿਖੇ ਪੀ,ਓ,ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾਂ ਹਾਸਲ ਕੀਤੀ ਗਈ ਹੈ।
ਮੁਜਰਮ ਇਸ਼ਤਿਹਾਰੀ (ਭਗੌੜਾ) ਲੀਲਾ ਸਿੰਘ ਪੁੱਤਰ ਰਾਮ ਸਿੰਘ ਵਾਸੀ ਜੁਵਾਹਰਕੇ ਜਿਸਦੇ ਵਿਰੁੱਧ ਮੁਕੱਦਮਾ ਨੰ:69 ਮਿਤੀ 01^05^2007 ਅ/ਧ 15/61/85 ਐਨ,ਡੀ,ਪੀ,ਐਸ, ਐਕਟ ਥਾਣਾ ਸਿਟੀ^1 ਮਾਨਸਾ ਦਰਜ਼ ਰਜਿਸਟਰ ਹੋਇਆ ਸੀ, ਪਰ ਇਹ ਮੁਲਜਿਮ ਅਦਾਲਤ ਵਿੱਚੋਂ ਤਾਰੀਖ ਪੇਸ਼ੀ ਤੋਂ ਗੈਰਹਾਜ਼ਰ ਹੋਣ ਕਰਕੇ ਮਾਨਯੋੋਗ ਅਦਾਲਤ ਐਡੀਸ਼ਨਲ ਸੈਸ਼ਨਜ ਜੱਜ ਮਾਨਸਾ ਜੀ ਵੱਲੋਂ ਇਸਨੂੰ ਮਿਤੀ 27^08^2010 ਤੋੋਂ ਅ/ਧ 299 ਜਾਬਤਾ ਫੌੌਜਦਾਰੀ ਤਹਿਤ ਭਗੌੜਾ ਕਰਾਰ ਦਿੱਤਾ ਗਿਆ ਸੀ। ਇਹ ਮੁਲਜਿਮ ਆਪਣੀ ਗ੍ਰਿਫਤਾਰੀ ਤੋੋਂ ਬਚਣ ਲਈ 12 ਸਾਲਾਂ ਤੋੋਂ ਆਪਣਾ ਟਿਕਾਣਾ ਬਦਲ ਬਦਲ ਕੇ ਰਹਿ ਰਿਹਾ ਸੀ। ਸ੍ਰੀ ਸੰਜੀਵ ਗੋੋਇਲ ਡੀ,ਐਸ,ਪੀ, (ਸਪੈਸ਼ਲ ਬ੍ਰਾਂਚ) ਮਾਨਸਾ ਦੀ ਅਗਵਾਈ ਵਿੱਚ ਐਸ,ਆਈ, ਪ੍ਰਵੀਨ ਕੁਮਾਰ ਸਮੇਤ ਸਪੈਸ਼ਲ ਬ੍ਰਾਂਚ ਮਾਨਸਾ ਦੇ ਕਰਮਚਾਰੀਆਂ ਵੱਲੋਂ ਇਸਦਾ ਟਿਕਾਣਾ ਟਰੇਸ ਕਰਕੇ ਇਸਨੂੰ ਅਜੀਤ ਨਗਰ ਅਬੋੋਹਰ ਤੋੋਂ ਗ੍ਰਿਫਤਾਰ ਕਰਕੇ ਮਾਨਯੋਗ ਅਦਾਲਤ ਵਿੱਚ ਪੇਸ਼ ਕਰਨ ਲਈ ਮੁੱਖ ਅਫਸਰ ਥਾਣਾ ਸਿਟੀ^1 ਮਾਨਸਾ ਦੇ ਹਵਾਲੇ ਕੀਤਾ ਗਿਆ ਹੈ।

Today Now News

RELATED ARTICLES
- Advertisment -

POPULAR POSTS