17.1 C
Chandigarh

TODAY NOW NEWS

Friday, March 20, 2026
Homeਪੰਜਾਬਜਲੰਧਰ8 ਮਹੀਨਿਆਂ ਤੋਂ ਭਗੌੜੇ ਨਸ਼ਾ ਸਮੱਗਲਰ ਨੂੰ ਥਾਣਾ ਮਕਸੂਦਾਂ ਦੀ ਪੁਲਿਸ ਨੇ...

8 ਮਹੀਨਿਆਂ ਤੋਂ ਭਗੌੜੇ ਨਸ਼ਾ ਸਮੱਗਲਰ ਨੂੰ ਥਾਣਾ ਮਕਸੂਦਾਂ ਦੀ ਪੁਲਿਸ ਨੇ ਕੀਤਾ ਕਾਬੂ ।

ਜ਼ਮਾਨਤ ‘ਤੇ ਜੇਲ੍ਹ ‘ਚੋਂ ਬਾਹਰ ਆਉਣ ਉਪਰੰਤ ਅਦਾਲਤ ‘ਚ ਪੇਸ਼ ਨਹੀਂ ਹੋਇਆ ਮੁਲਜ਼ਮ ।

ਜਲੰਧਰ (ਬਿਊਰੋ) : ਥਾਣਾ ਮਕਸੂਦਾਂ ਦੇ ਥਾਣਾ ਮੁਖੀ ਕੰਵਰਜੀਤ ਸਿੰਘ ਬੱਲ ਨੇ ਦੱਸਿਆ ਕਿ 32 ਸਾਲਾ ਲਵਪ੍ਰਰੀਤ ਉਰਫ ਲਵਲੀ ਵਾਸੀ ਕਿਲ੍ਹਾ ਮੁਹੱਲਾ, ਕਪੂਰਥਲਾ ਸਿਟੀ 15 ਫਰਵਰੀ ਤੋਂ ਅਦਾਲਤ ਤੋਂ ਭਗੌੜਾ ਚੱਲਿਆ ਆ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਭਗੌੜਾ ਨਸ਼ਾ ਸਮੱਗਲਰ ਨੂੰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਸੀ। ਉਸ ਵਿਰੁੱਧ ਆਬਕਾਰੀ ਐਕਟ ਤਹਿਤ ਥਾਣਾ ਮਕਸੂਦਾਂ ‘ਚ ਕੇਸ ਦਰਜ ਕੀਤਾ ਗਿਆ ਸੀ ਤੇ ਅਦਾਲਤ ਦੇ ਹੁਕਮਾਂ ‘ਤੇ ਉਸ ਨੂੰ ਜੇਲ੍ਹ ਭੇਜ ਦਿਤਾ ਗਿਆ ਸੀ। ਜੋ ਕਿ ਜ਼ਮਾਨਤ ‘ਤੇ ਜੇਲ੍ਹ ‘ਚੋਂ ਬਾਹਰ ਆਉਣ ਉਪਰੰਤ ਅਦਾਲਤ ‘ਚ ਪੇਸ਼ ਨਾ ਹੋਇਆ। ਜਿਸ ਦਾ ਕੇਸ ਅਦਾਲਤ ਵਿਚ ਵਿਚਾਰ ਅਧੀਨ ਸੀ ਅਤੇ ਉਹ ਲਗਾਤਾਰ ਅਦਾਲਤ ‘ਚ ਪੇਸ਼ ਹੋਣ ਤੋਂ ਗੈਰ ਹਾਜ਼ਰ ਰਿਹਾ। ਜਿਸ ਉਪਰੰਤ ਅਦਾਲਤ ਵੱਲੋਂ ਉਸ ਨੂੰ ਭਗੌੜਾ ਘੋਸ਼ਿਤ ਕੀਤਾ ਗਿਆ। ਅੱਜ ਗੁਪਤ ਸੂਚਨਾ ਦੇ ਆਧਾਰ ‘ਤੇ ਸਬ ਇੰਸਪੈਕਟਰ ਗੁਰਮੇਜ ਸਿੰਘ ਸਮੇਤ ਪੁਲਿਸ ਪਾਰਟੀ ਨੇ ਭਗੌੜੇ ਨੂੰ ਪਿੰਡ ਵਰਿਆਣਾ ਤੋਂ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਗਏ ਨਸ਼ਾ ਸਮੱਗਲਰ ਨੂੰ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ।

Today Now News

RELATED ARTICLES
- Advertisment -

POPULAR POSTS