16.8 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਖੇਡਾਂ ਵਤਨ ਪੰਜਾਬ ਦੀਆਂ - ਅਧਿਆਪਕਾਂ ਤੇ ਵਿਦਿਆਰਥੀਆਂ ਦੀਆਂ ਜ਼ਿਲ੍ਹਾ ਪੱਧਰ ਤੇ...

ਖੇਡਾਂ ਵਤਨ ਪੰਜਾਬ ਦੀਆਂ – ਅਧਿਆਪਕਾਂ ਤੇ ਵਿਦਿਆਰਥੀਆਂ ਦੀਆਂ ਜ਼ਿਲ੍ਹਾ ਪੱਧਰ ਤੇ ਪ੍ਰਾਪਤੀਆਂ

ਮਾਨਸਾ 20 ਸਤੰਬਰ ਗੁਰਜੰਟ ਸਿੰਘ ਬਾਜੇਵਾਲੀਆ: ਪੰਜਾਬ ਸਰਕਾਰ ਵੱਲੋਂ ਕਰਵਾਈਆਂ ਗਈਆਂ ਜ਼ਿਲ੍ਹਾ ਪੱਧਰ ਦੀਆਂ ਖੇਡਾਂ ਵਤਨ ਪੰਜਾਬ ਦੀਆਂ ਵਿੱਚੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੀਆਂ) ਮਾਨਸਾ ਦੀਆਂ ਵਿਦਿਆਰਥਣਾਂ ਨੇ ਜ਼ਿਲ੍ਹੇ ਵਿਚੋਂ ਵੱਖ-ਵੱਖ ਪੁਜ਼ੀਸ਼ਨਾਂ ਪ੍ਰਾਪਤ ਕਰਕੇ ਆਪਣੇ ਮਾਪਿਆਂ ਅਤੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ । ਇਨ੍ਹਾਂ ਸਾਰੀਆਂ ਵਿਦਿਆਰਥਣਾਂ ਨੂੰ ਸਕੂਲ ਦੀ ਪ੍ਰਾਰਥਨਾ ਸਭਾ ਦੌਰਾਨ ਸਨਮਾਨਿਤ ਕੀਤਾ ਗਿਆ । ਇਸ ਮੌਕੇ ਬੋਲਦਿਆਂ ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਪਦਮਨੀ ਸਿੰਗਲਾ ਜੀ ਨੇ ਕਿਹਾ ਕਿ ਇੰਨੀ ਵੱਡੀ ਪੱਧਰ ਤੇ ਖੇਡ ਪ੍ਰਾਪਤੀਆਂ ਸਕੂਲ ਲਈ ਬਹੁਤ ਵੱਡੀ ਮਾਣ ਦੀ ਗੱਲ ਹੈ । ਇਨ੍ਹਾਂ ਖੇਡਾਂ ਦੌਰਾਨ ਅੰਡਰ 21 ਲੜਕੀਆਂ ਵਾਲੀਬਾਲ ਟੀਮ, ਬੈਡਮਿੰਟਨ ਡਬਲਜ਼, 1500 ਮੀਟਰ ਦੌੜ ਵਿੱਚ ਤੀਸਰੀ ਪੁਜੀਸ਼ਨ, ਕਬੱਡੀ ਨੈਸ਼ਨਲ ਸਟਾਈਲ, ਬਾਸਕਟਬਾਲ, ਰਿਲੇਅ 400 ਮੀਟਰ ਵਿੱਚ ਦੂਸਰੀ ਪੁਜੀਸ਼ਨ ਪ੍ਰਾਪਤ ਕੀਤੀ । ਅੰਡਰ 17 ਲੜਕੀਆਂ ਕਬੱਡੀ ਨੈਸ਼ਨਲ ਸਟਾਈਲ ਵਿੱਚ ਤੀਜੀ ਪੁਜੀਸ਼ਨ, ਬੈਡਮਿੰਟਨ, ਰਿਲੇਅ 400 ਮੀਟਰ ਵਿੱਚ ਦੂਜੀ ਪੁਜੀਸ਼ਨ,ਕਿੱਕ ਬਾਕਸਿੰਗ, ਬਾਕਸਿੰਗ ਵਿੱਚ ਪਹਿਲੀ ਪੁਜੀਸ਼ਨ ਪ੍ਰਾਪਤ ਕੀਤੀ ।

ਅੰਡਰ 14 ਲੜਕੀਆਂ ਬੈਡਮਿੰਟਨ ਵਿੱਚ ਤੀਸਰੀ ਪੁਜੀਸ਼ਨ ਪ੍ਰਾਪਤ ਕੀਤੀ । ਸਕੂਲ ਦੇ ਸਰੀਰਕ ਸਿੱਖਿਆ ਅਧਿਆਪਕਾ ਸ੍ਰੀਮਤੀ ਮਹਿੰਦਰ ਕੌਰ ਜੀ ਵੱਲੋਂ ਵੀ ਇਨ੍ਹਾਂ ਖੇਡਾਂ ਵਿੱਚ ਭਾਗ ਲਿਆ ਗਿਆ ਅਤੇ ਜੈਵਲਿਨ ਤੇ ਡਿਸਕਸ ਥ੍ਰੋਅ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ । ਇਸਦੇ ਨਾਲ ਹੀ ਸਕੂਲ ਦੇ ਦੂਸਰੇ ਸਰੀਰਕ ਸਿੱਖਿਆ ਅਧਿਆਪਕ ਸ੍ਰੀਮਤੀ ਜਸਵਿੰਦਰ ਕੌਰ ਅਤੇ ਸ਼੍ਰੀਮਤੀ ਰਵਨੀਤ ਕੌਰ ਵਲੋਂ ਵੀ ਬੈਡਮਿੰਟਨ ਡਬਲਜ਼ ਵਿਚ ਅੰਡਰ 21-40 ਵਿੱਚ ਪਹਿਲੀ ਪੁਜੀਸ਼ਨ ਪ੍ਰਾਪਤ ਕੀਤੀ । ਸਕੂਲ ਦੇ ਪੰਜਾਬੀ ਅਧਿਆਪਕ ਡਾ. ਵਿਨੋਦ ਮਿੱਤਲ ਨੇ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੀਆਂ) ਮਾਨਸਾ ਦੇ ਨਾ ਸਿਰਫ਼ ਵਿਦਿਆਰਥੀਆਂ ਵੱਲੋਂ ਮੱਲਾਂ ਮਾਰੀਆਂ ਗਈਆਂ ਬਲਕਿ ਇਥੋਂ ਦੇ ਸਰੀਰਕ ਸਿੱਖਿਆ ਅਧਿਆਪਕਾਂ ਵੱਲੋਂ ਵੀ ਮੈਡਲ ਜਿੱਤੇ ਗਏ ਅਤੇ ਸਰੀਰਕ ਸਿੱਖਿਆ ਅਧਿਆਪਕਾਂ ਵੱਲੋਂ ਆਉਣ ਵਾਲੇ ਸਮੇਂ ਵਿੱਚ ਵੀ ਇਸੇ ਤਰ੍ਹਾਂ ਵੱਧ ਤੋਂ ਵੱਧ ਗਿਣਤੀ ਵਿੱਚ ਵਿਦਿਆਰਥੀਆਂ ਨੂੰ ਖੇਡਾਂ ਵਿੱਚ ਭਾਗ ਦਿਵਾਇਆ ਜਾਂਦਾ ਰਹੇਗਾ । ਸਕੂਲ ਦੇ ਸਾਰੇ ਅਧਿਆਪਕਾਂ ਵੱਲੋਂ ਇਨ੍ਹਾਂ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਵਧਾਈ ਦਿੱਤੀ ਗਈ ।

Today Now News

RELATED ARTICLES
- Advertisment -

POPULAR POSTS