17.1 C
Chandigarh

TODAY NOW NEWS

Friday, March 20, 2026
HomeBREAKING NEWSਦਿੱਲੀ ਦੀ ਰੋਹਿਣੀ ਅਦਾਲਤ 'ਚ ਗੈਂਗਵਾਰ, ਗੈਂਗਸਟਰ ਗੋਗੀ ਦੀ ਹੋਈ ਹੱਤਿਆ

ਦਿੱਲੀ ਦੀ ਰੋਹਿਣੀ ਅਦਾਲਤ ‘ਚ ਗੈਂਗਵਾਰ, ਗੈਂਗਸਟਰ ਗੋਗੀ ਦੀ ਹੋਈ ਹੱਤਿਆ

ਨਵੀਂ ਦਿੱਲੀ, 24 ਸਤੰਬਰ – ਰਾਜਧਾਨੀ ਦਿੱਲੀ ਦੇ ਰੋਹਿਣੀ ਕੋਰਟ ਵਿਚ ਪੇਸ਼ੀ ਦੌਰਾਨ ਹੋਈ ਗੋਲੀਬਾਰੀ ਵਿਚ ਗੋਗੀ ਗੈਂਗ ਦਾ ਸਰਗਨਾ ਜਤਿੰਦਰ ਗੋਗੀ ਮਾਰਿਆ ਗਿਆ ਹੈ। ਇਸ ਦੌਰਾਨ 3 ਹੋਰ ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਦੋਸ਼ੀ ਵਕੀਲ ਦੀ ਭੇਸ ਵਿਚ ਆਏ ਸਨ। ਜਿਨ੍ਹਾਂ ਨੂੰ ਪੁਲਿਸ ਨੇ ਢੇਰੀ ਕਰ ਦਿੱਤਾ। ਜ਼ਿਕਰਯੋਗ ਹੈ ਕਿ ਦਿੱਲੀ ਦੀ ਰੋਹਿਣੀ ਅਦਾਲਤ ਦੇ ਅੰਦਰ ਅੱਜ ਹੋਈ ਫਾਇਰਿੰਗ ਵਿਚ ਪੇਸ਼ੀ ਲਈ ਲਿਆਂਦੇ ਗਏ ਇਕ ਗੈਂਗਸਟਰ ਨੂੰ ਤਾਬੜ ਤੋੜ ਗੋਲੀਆਂ ਚਲਾ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਮਾਮਲਾ ਰੋਹਿਣੀ ਅਦਾਲਤ ਵਿਖੇ ਐਡੀਸ਼ਨਲ ਸੈਸ਼ਨਜ਼ ਜੱਜ ਸ: ਗਗਨਦੀਪ ਸਿੰਘ ਦੀ ਕੋਰਟ ਨੰਬਰ 207 ਦੇ ਦਰਵਾਜ਼ੇ ਦੇ ਬਾਹਰ ਵਾਪਰਿਆ ਜਦ ਪੇਸ਼ੀ ਲਈ ਲਿਆਂਦੇ ਨਾਮੀ ਗੈਂਗਸਟਰ ਜਤਿੰਦਰ ਗੋਗੀ ਨੂੰ ਨਿਸ਼ਾਨਾ ਬਣਾ ਕੇ ਵਕੀਲਾਂ ਦੇ ਭੇਸ ਵਿਚ ਕੋਰਟ ਕੰਪਲੈਕਸ ‘ਚ ਪੁੱਜੇ 2 ਗੈਂਗਸਟਰਾਂ ਨੇ ਤਾਬੜਤੋੜ ਫਾਇਰਿੰਗ ਕੀਤੀ ਅਤੇ ਬਾਹਰ ਨੂੰ ਭੱਜ ਨਿਕਲੇ। ਪੁਲਿਸ ਨੇ ਹਮਲਾਵਰਾਂ ਦਾ ਪਿੱਛਾ ਕੀਤਾ ਅਤੇ ਹੋਈ ਗੋਲੀਬਾਰੀ ‘ਚ 2 ਹਮਲਾਵਰ ਮਾਰੇ ਗਏ। ਇਹ ਦਿੱਲੀ ਦੇ ਹੀ ਟਿੱਲੂ ਗੈਂਗ ਨਾਲ ਸੰਬੰਧਿਤ ਦੱਸੇ ਜਾ ਰਹੇ ਹਨ।

Today Now News

RELATED ARTICLES
- Advertisment -

POPULAR POSTS