17.1 C
Chandigarh

TODAY NOW NEWS

Friday, March 20, 2026
HomeBREAKING NEWSਮੋਹਾਲੀ ਪੁਲਿਸ ਨੇ ਨਾਜਾਇਜ਼ ਹਥਿਆਰਾਂ ਸਮੇਤ ਗੈਂਗਸਟਰ ਯੋਧਾ ਨੂੰ ਕੀਤਾ ਗ੍ਰਿਫਤਾਰ

ਮੋਹਾਲੀ ਪੁਲਿਸ ਨੇ ਨਾਜਾਇਜ਼ ਹਥਿਆਰਾਂ ਸਮੇਤ ਗੈਂਗਸਟਰ ਯੋਧਾ ਨੂੰ ਕੀਤਾ ਗ੍ਰਿਫਤਾਰ

ਮੋਹਾਲੀ- ਮੋਹਾਲੀ ਪੁਲਿਸ ਨੇ ਅੱਜ ਗੈਂਗਸਟਰ ਲੱਕੀ ਪਟਿਆਲ ਦੇ ਖਾਸ ਗੁਰਗੇ ਯੋਧਾ ਨੂੰ ਗ੍ਰਿਫਤਾਰ ਕੀਤਾ ਹੈ। ਗੈਂਗਸਟਰ ਕੋਲੋਂ ਨਾਜਾਇਜ਼ ਹਥਿਆਰ ਬਰਾਮਦ ਹੋਏ ਹਨ। ਇਸ ਗੱਲ ਦੀ ਪੁਸ਼ਟੀ ਐਸਐਸਪੀ ਮੋਹਾਲੀ ਨੇ ਕੀਤੀ ਹੈ। ਫੋਨ ਉਤੇ ਗੱਲਬਾਤ ਕਰਦਿਆਂ ਦੱਸਿਆ ਕਿ ਮੋਹਾਲੀ ਪੁਲਿਸ ਨੇ ਅੱਜ ਗੈਂਗਸਟਰ ਲੱਕੀ ਪਟਿਆਲ ਦੇ ਖਾਸ ਗੁਰਗੇ ਯੋਧਾ ਨੂੰ ਗ੍ਰਿਫਤਾਰ ਕੀਤਾ ਹੈ।

ਐਸ.ਐਸ.ਪੀ ਨੇ ਦੱਸਿਆ ਕਿ ਬੰਬੀਹਾ ਗਰੁੱਪ ਅਤੇ ਅਰਮੀਨੀਆ ਜੇਲ੍ਹ ਵਿੱਚ ਬੰਦ ਲੱਕੀ ਪਟਿਆਲ ਦੇ ਖਾਸ ਗੁਰਗੇ ਯੋਧਾ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਸ ਕੋਲੋ ਕੋਲੋਂ ਨਾਜਾਇਜ਼ ਹਥਿਆਰਾਂ ਦੇ ਜਿੰਦਾ ਕਾਰਤੂਸ ਬਰਾਮਦ ਹੋਏ ਹਨ। ਉਨ੍ਹਾਂ ਦੱਸਿਆ ਕਿ ਹੁਣ ਗੈਂਗਸਟਰਾਂ ਦੇ ਨਿਸ਼ਾਨੇ ਉਤੇ ਕਈ ਪੰਜਾਬੀ ਸਿੰਗਰ ਹੈ। ਪੰਜਾਬੀ ਗਾਇਕ ਸਿੰਗਰਾਂ ਦੀ ਰੇਕੀ ਕੀਤੀ ਗਈ।ਪੁਲਿਸ ਨੂੰ ਕਬੱਡੀ ਖਿਡਾਰੀ ਕਤਲ ਕਾਂਡ ‘ਚ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਜਾਂ ਪ੍ਰੋਡਕਸ਼ਨ ਵਾਰੰਟ ‘ਤੇ ਲਿਆਂਦੇ ਗਏ ਗੈਂਗਸਟਰਾਂ ਤੋਂ ਪੁੱਛਗਿੱਛ ਦੌਰਾਨ ਕਈ ਵੱਡੇ ਖੁਲਾਸੇ ਸਾਹਮਣੇ ਆ ਰਹੇ ਹਨ। ਪੁਲਿਸ ਸੂਤਰਾਂ ਮੁਤਾਬਕ ਪੁੱਛਗਿੱਛ ‘ਚ ਕਈ ਖੁਲਾਸੇ ਹੋਏ ਹਨ ਕਿ ਜੇਲ ‘ਚ ਬੰਦ ਗੈਂਗਸਟਰ ਕਿਸ ਤਰ੍ਹਾਂ ਡਰਾਉਣ ਦੀ ਯੋਜਨਾ ਬਣਾ ਰਹੇ ਹਨ। ਪੰਜਾਬ ਪੁਲਿਸ ਦੇ ਸੂਤਰਾਂ ਅਨੁਸਾਰ ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਪਿਛਲੇ ਦਿਨੀਂ ਧਮਕੀਆਂ ਮਿਲੀਆਂ ਸਨ। ਗਾਇਕ ਮਨਕੀਰਤ ਔਲਖ ਸਮੇਤ ਤਿੰਨ ਤੋਂ ਚਾਰ ਪੰਜਾਬੀ ਗਾਇਕ ਗੈਂਗਸਟਰ ਸ਼ੋਅ ਦੇ ਨਿਸ਼ਾਨੇ ‘ਤੇ ਹਨ। ਹਾਲਾਂਕਿ ਪੁਲਸ ਅਧਿਕਾਰੀ ਇਸ ਮਾਮਲੇ ‘ਚ ਕੁਝ ਵੀ ਕਹਿਣ ਨੂੰ ਤਿਆਰ ਨਹੀਂ ਹਨ। ਸੂਤਰਾਂ ਅਨੁਸਾਰ ਜਲਦ ਹੀ ਮਨਕੀਰਤ ਔਲਖ ਸਮੇਤ ਤਿੰਨ ਤੋਂ ਚਾਰ ਗਾਇਕ ਸੁਰੱਖਿਆ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਨਾਲ ਮੁਲਾਕਾਤ ਕਰ ਸਕਦੇ ਹਨ।

Today Now News

RELATED ARTICLES
- Advertisment -

POPULAR POSTS