ਮੀਟਿੰਗ ਦੀ ਅਗਵਾਈ ਪ੍ਰਧਾਨ ਬਿੱਕਰ ਸਿੰਘ ਨੱਥੂ ਚੱਕ ਨੇ ਕੀਤੀ ।

ਤਰਨਤਾਰਨ (ਜਸਬੀਰ ਸਿੰਘ) : ਦਿਹਾਤੀ ਮਜ਼ਦੂਰ ਸਭਾ ਦੀ ਬ੍ਰਾਂਚ ਨੱਥੂ ਚੱਕ ਦੀ ਜਨਰਲ ਬਾਡੀ ਮੀਟਿੰਗ ਵਿੱਚ ਮਜ਼ਦੂਰ ਮਰਦਾਂ ਅਤੇ ਔਰਤਾਂ ਨੇ ਭਾਗ ਲਿਆ । ਮੀਟਿੰਗ ਨੂੰ ਸੰਬੋਧਨ ਕਰਦਿਆਂ ਦਿਹਾਤੀ ਮਜ਼ਦੂਰ ਸਭਾ ਦੇ ਜਿਲ੍ਹਾ ਜਨਰਲ ਸਕੱਤਰ ਚਮਨ ਲਾਲ ਦਰਾਜਕੇ ਨੇ ਬੋਲਦਿਆਂ ਕਿਹਾ ਕਿ ਪੰਜਾਬ ਦੀ ਕਾਂਗਰਸ ਦੀ ਅਗਵਾਈ ਵਾਲੀ ਸਰਕਾਰ ਗਰੀਬ ਵਿਰੋਧੀ ਨੀਤੀਆਂ ਵਾਲੀ ਸਰਕਾਰ ਸਾਬਤ ਹੋਈ। ਜਿਸ ਦੀ ਮਿਸਾਲ ਜਿਲ੍ਹਾ ਤਰਨਤਾਰਨ ਅੰਦਰ ਗਰੀਬ ਲੋਕਾਂ ਦੇ ਆਟੇ ਦਾਲ ਵਾਲੇ ਕਾਰਡ ਕੱਟਣ ਤੋਂ ਮਿਲਦੀ ਹੈ।ਉਹਨਾਂ ਅੱਗੇ ਬੋਲਦਿਆਂ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੇ ਚੋਣ ਵਾਅਦੇ ਦੌਰਾਨ ਗਰੀਬ ਲੋਕਾਂ ਨੂੰ ਬੜੇ ਝੂਠੇ ਸਬਜ਼ਬਾਗ ਵਖਾ ਕੇ ਰਾਜਗੱਦੀ ਤੇ ਕਬਜ਼ਾ ਕੀਤਾ ਹੈ। ਚੋਣਾਂ ਦੌਰਾਨ ਇਹ ਵੀ ਕਿਹਾ ਗਿਆ ਸੀ ਕਿ ਗਰੀਬ ਲੋਕੋ ਵੋਟਾ ਪਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਉ ਕਾਂਗਰਸ ਦੀ ਸਰਕਾਰ ਬਣਦਿਆਂ ਸਾਰ ਹੀ ਗਰੀਬ ਲੋਕਾਂ ਦੀ ਧੀ ਦੇ ਵਿਆਹ ਤੇ 51 ਹਜ਼ਾਰ ਸ਼ਗਨ ਸਕੀਮ ਦਿੱਤੀ ਜਾਵੇਗੀ, ਬੁਢਾਪਾ ਪੈਨਸ਼ਨ 2500 ਰੁਪਏ ਦਿੱਤੀ ਜਾਵੇਗੀ ਅਤੇ ਪੰਚਾਇਤੀ ਜਮੀਨਾ ਵਿੱਚੋ ਗਰੀਬ ਲੋਕਾਂ ਨੂੰ ਪੰਜ ਪੰਜ ਮਰਲੇ ਦੇ ਪਲਾਟ ਦਿੱਤੇ ਜਾਣਗੇ । ਪੰਜਾਬ ਅੰਦਰ ਸਰਕਾਰ ਬਣੀ ਨੂੰ 4 ਸਾਲ ਬੀਤ ਚੁੱਕੇ ਹਨ ਪਰ ਇੱਕ ਵੀ ਚੋਣ ਵਾਅਦਾ ਪੂਰਾ ਨਹੀ ਕੀਤਾ ਗਿਆ। ਇਹਨਾ ਆਗੂਆਂ ਨੇ ਇੰਨਾ ਮਸਲਿਆਂ ਨੂੰ ਹੱਲ ਕਰਵਾਉਣ ਲਈ ਲੋਕ ਵੱਡੀ ਗਿਣਤੀ ਵਿੱਚ ਦਿਹਾਤੀ ਮਜ਼ਦੂਰ ਸਭਾ ਦੇ ਮੈਂਬਰ ਬਣਨ ਤਾਂ ਜੋ ਪੰਜਾਬ ਦੀ ਕਾਂਗਰਸ ਸਰਕਾਰ ਦੀਆ ਗਰੀਬ ਮਾਰੂ ਨੀਤੀਆਂ ਦਾ ਮੁਕਾਬਲਾ ਕੀਤਾ ਜਾ ਸਕੇ। ਇਸ ਮੌਕੇ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਹਰਜਿੰਦਰ ਸਿੰਘ ਚੂੰਘ, ਸਵਿੰਦਰ ਸਿੰਘ ਚੱਕ, ਗੁਰਚਰਨ ਸਿੰਘ ਲੋਹਕਾ ਆਦਿ ਆਗੂ ਹਾਜ਼ਰ ਸਨ।






