17.4 C
Chandigarh

TODAY NOW NEWS

Friday, March 20, 2026
HomeBREAKING NEWSਜਰਨਲ ਅਬਜ਼ਰਵਰਾਂ ਵੱਲੋਂ ਮਲੇਰਕੋਟਲਾ ਜ਼ਿਲ੍ਹੇ 'ਚ ਚੋਣਾਂ ਸਬੰਧੀ ਸਮੁੱਚੇ ਪ੍ਰਬੰਧਾਂ ਦਾ ਜਾਇਜਾ-ਚੋਣ...

ਜਰਨਲ ਅਬਜ਼ਰਵਰਾਂ ਵੱਲੋਂ ਮਲੇਰਕੋਟਲਾ ਜ਼ਿਲ੍ਹੇ ‘ਚ ਚੋਣਾਂ ਸਬੰਧੀ ਸਮੁੱਚੇ ਪ੍ਰਬੰਧਾਂ ਦਾ ਜਾਇਜਾ
-ਚੋਣ ਕਮਿਸ਼ਨ ਦੇ ਨਿਰਦੇਸ਼ਾਂ ਦੀ ਪਾਲਣਾ ਸਖ਼ਤੀ ਨਾਲ ਕਰਨ ਦੀ ਹਦਾਇਤ

ਮਲੇਰਕੋਟਲਾ 03 ਫਰਵਰੀ: Sunita Gill

        ਭਾਰਤ ਚੋਣ ਕਮਿਸ਼ਨ ਵੱਲੋਂ ਜ਼ਿਲ੍ਹਾ ਮਲੇਰਕੋਟਲਾ ਲਈ ਤਾਇਨਾਤ ਕੀਤੇ ਜਨਰਲ ਅਬਜ਼ਵਰ ਸ੍ਰੀ ਜੈ ਸਿੰਘ ਆਈ.ਏ. ਐਸ. ਅਤੇ ਪੁਲਿਸ ਆਬਜ਼ਰਵਰ ਸ੍ਰੀ ਐਮ.ਮਨੀਵਨਣ ਆਈ.ਪੀ.ਐਸ ਨੇ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫਸਰ ਸ੍ਰੀਮਤੀ ਮਾਧਵੀ ਕਟਾਰੀਆ ,ਜ਼ਿਲ੍ਹਾ ਪੁਲਿਸ ਮੁਖੀ ਡਾਕਟਰ ਰਵਜੋਤ ਕੌਰ, ਵਧੀਕ ਡਿਪਟੀ ਕਮਿਸ਼ਨਰ ਕਮ ਵਧੀਕ ਚੋਣ ਅਫਸਰ ਸ੍ਰੀ ਸੁਖਪ੍ਰੀਤ ਸਿੰਘ ਸਿੱਧੂ,ਰਿਟਰਨਿੰਗ ਅਫ਼ਸਰ ਵਿਧਾਨ ਸਭਾ ਹਲਕਾ 105 ਸ੍ਰੀ ਜਸਬੀਰ ਸਿੰਘ , ਵਿਧਾਨ ਸਭਾ ਹਲਕਾ 106 ਅਮਰਗੜ੍ਹ ਸ੍ਰੀ ਹਰਬੰਸ ਸਿੰਘਅਤੇ ਬਾਕੀ ਨੋਡਲ ਅਫ਼ਸਰਾਂ ਨਾਲ ਪੰਜਾਬ ਉਰਦੂ ਅਕਾਦਮੀ ਮਲੇਰਕੇਟਲਾ ਵਿਖੇ  ਮੀਟਿੰਗ ਕਰਕੇ ਚੋਣ ਪ੍ਰਕ੍ਰਿਆ ਦਾ ਜਾਇਜ਼ਾ ਲਿਆ।

           ਜਨਰਲ ਅਬਜ਼ਵਰ ਸ੍ਰੀ ਜੈ ਸਿੰਘ ਨੇ ਸਮੂਹ ਰਿਟਰਨਿੰਗ ਅਧਿਕਾਰੀਆਂ ਅਤੇ ਨੋਡਲ ਅਫ਼ਸਰਾਂ ਨੂੰ ਕਿਹਾ ਜ਼ਿਲ੍ਹੇ 'ਚ ਆਜ਼ਾਦ ਤੇ ਨਿਰਪੱਖ ਚੋਣਾਂ ਕਰਵਾਉਣ ਲਈ ਪੂਰੀ ਸਖ਼ਤੀ ਵਰਤਣ ਸਮੇਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੇ ਨਿਯਮਾਂ ਦੀ ਇੰਨ ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ । ਉਨ੍ਹਾਂ ਕਿਹਾ ਕਿ ਕਿਸੇ ਵੀ ਕਿਸਮ ਦੀ ਸ਼ਿਕਾਇਤ ਮਿਲਣ 'ਤੇ ਉਡਣ ਦਸਤਿਆਂ ਦੀਆਂ ਟੀਮਾਂ ਵੀਡੀਓ ਟੀਮ ਸਮੇਤ ਤੁਰੰਤ ਹਰਕਤ 'ਚ ਆਉਣ ਅਤੇ ਕੀਤੀ ਗਈ ਕਾਰਵਾਈ ਦਾ ਵੇਰਵਾ ਉਨ੍ਹਾਂ ਦੇ ਨੋਟਿਸ 'ਚ ਲਿਆਂਦਾ ਜਾਵੇ। ਇਸ ਤੋਂ ਬਿਨ੍ਹਾਂ ਚੋਣ ਕਮਿਸ਼ਨ ਵੱਲੋਂ ਨਿਰਧਾਰਤ ਪ੍ਰੋਫਾਰਮੇ ਭਰ ਕੇ ਰਿਪੋਰਟ ਰੋਜ਼ਾਨਾ ਭੇਜਣੀ ਵੀ ਯਕੀਨੀ ਬਣਾਈ ਜਾਵੇ। ਉਨ੍ਹਾਂ ਪੋਲਿੰਗ ਬੂਥਾਂ ਸਬੰਧੀ ਕ੍ਰਿਟੀਕਲ, ਵਨਰੇਬਲਿਟੀ, ਸੰਵੇਦਨਸ਼ੀਲਤਾ ਤੇ ਨਾਜ਼ੁਕ ਹੋਣ ਬਾਰੇ ਵੀ ਜਾਣਕਾਰੀ ਹਾਸਲ ਕੀਤੀ ਅਤੇ ਕਮਿਸ਼ਨ ਦੀਆਂ ਹੋਰ ਹਦਾਇਤਾਂ ਤੋਂ ਜਾਣੂ ਕਰਵਾਇਆ।ਇਸ ਤੋਂ  ਪਹਿਲਾ ਉਨ੍ਹਾਂ ਜ਼ਿਲ੍ਹਾ ਪੱਧਰ ਤੇ ਸਥਾਪਿਤ 24 ਘੰਟੇ ਚੱਲਣ ਵਾਲੇ ਕੰਟਰੋਲ ਰੂਮ,ਐਮ.ਸੀ.ਐਮ.ਸੀ(ਮੀਡੀਆ ਸਰਟੀਫਿਕੇਸ਼ਨ ਐਂਡ ਮੋਨੀਟਰਿੰਗ ਕਮੇਟੀ) ਸੀ.ਵੀਜਲ ਕੰਟਰੋਲ ਰੂਮ ਆਦਿ ਦਾ ਦੌਰਾ ਵੀ ਕੀਤਾ ।

           ਆਬਜ਼ਰਵਰਾਂ ਨੇ ਇਹ ਵੀ ਹਦਾਇਤ ਕੀਤੀ ਕਿ ਜ਼ਿਲ੍ਹੇ ਵਿੱਚ ਲਗਾਏ ਗਏ ਪੁਲਿਸ ਚੈਕ ਪੋਸਟਾਂ ਤੇ ਚੈਕਿੰਗ ਵਧਾਈ ਜਾਵੇ । ਸਮੁੱਚੀ ਚੋਣ ਪ੍ਰਕ੍ਰਿਆ ਦੌਰਾਨ ਕੀਤੇ ਜਾ ਰਹੇ ਪ੍ਰਬੰਧਾਂ ਦਾ ਮੁਕੰਮਲ ਜਾਇਜਾ ਲੈਂਦਿਆਂ ਉਨ੍ਹਾਂ ਰਿਟਰਨਿੰਗ ਅਫ਼ਸਰਾਂ ਅਤੇ ਪੁਲਿਸ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਆਪਣੀ ਜਿੰਮੇਵਾਰੀ ਨਿਭਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ ।

   ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਮਾਧਵੀ ਕਟਾਰੀਆ ਨੇ ਜ਼ਿਲ੍ਹੇ ਅਤੇ ਚੋਣ ਪ੍ਰਬੰਧਾਂ ਬਾਰੇ ਵਿਸਥਾਰ 'ਚ ਜਾਣਕਾਰੀ ਪ੍ਰਦਾਨ ਕੀਤੀ। ਉਨ੍ਹਾਂ ਭਰੋਸਾ ਦਿੱਤਾ ਕਿ ਪ੍ਰਸ਼ਾਸ਼ਨ ਵੱਲੋਂ ਚੋਣ ਅਮਲ ਨੂੰ ਨਿਰਪੱਖਤਾ, ਪਾਰਦਰਸ਼ਤਾ ਤੇ ਅਮਨ-ਅਮਾਨ ਨਾਲ ਸਫ਼ਲਤਾ ਪੂਰਵਕ ਨੇਪਰੇ ਚੜ੍ਹਾਇਆ ਜਾਵੇਗਾ।

           ਜ਼ਿਲ੍ਹਾ ਪੁਲਿਸ ਮੁਖੀ ਡਾਕਟਰ ਰਵਜੋਤ ਕੌਰ ਨੇ ਪੁਲਿਸ ਬਲਾਂ ਦੀ ਤਾਇਨਾਤੀ, ਸੁਰੱਖਿਆ ਪ੍ਰਬੰਧਾਂ ਸਮੇਤ ਅੰਤਰਰਾਜੀ ਨਾਕਿਆਂ ਤੇ ਪੁਲਿਸ ਦੀ ਕਾਰਜਪ੍ਰਣਾਲੀ ਤੋਂ ਜਾਣੂ ਕਰਵਾਇਆ। ਰਿਟਰਨਿੰਗ ਅਫ਼ਸਰਾਂ ਨੇ ਅਬਜ਼ਰਵਰਾਂ ਨੂੰ ਆਪੋ-ਆਪਣੇ ਵਿਧਾਨ ਸਭਾ ਹਲਕਿਆਂ ਬਾਰੇ ਜਾਣੂੰ ਕਰਵਾਇਆ। ਉਨ੍ਹਾਂ ਵੱਖ-ਵੱਖ ਕਮੇਟੀਆਂ ਦੇ ਨੋਡਲ ਅਫ਼ਸਰਾਂ ਨਾਲ ਵੀ ਗੱਲਬਾਤ ਕੀਤੀ ਅਤੇ ਵੱਖ-ਵੱਖ ਹਦਾਇਤਾਂ ਜਾਰੀ ਕੀਤੀਆਂ।

           ਜਨਰਲ ਅਬਜ਼ਵਰ ਸ੍ਰੀ ਜੈ ਸਿੰਘ ਆਈ.ਏ. ਐਸ ਨੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਆਦਰਸ ਚੋਣ ਜਾਬਤੇ ਦੀ ਉਲਘੰਣਾ ਨੂੰ ਰੋਕਣ ਲਈ ਕੀਤੇ ਪ੍ਰਬੰਧਾ ਤੇ ਤਸੱਲੀ ਦਾ ਪ੍ਰਗਟਾਵਾ ਕੀਤਾ ।

           ਇਸ ਮੌਕੇ ਐਸ.ਪੀ.ਇੰਵੇਸਟੀਗੇਸ਼ਨ ਸ੍ਰੀ ਰਮਨੀਸ ਚੋਧਰੀ, ਸਹਾਇਕ ਕਮਿਸ਼ਨਰ ਸ੍ਰੀ ਗੁਰਮੀਤ ਕੁਮਾਰ,  ਉਪ ਪੁਲਿਸ ਕਪਤਾਨ ਸ੍ਰੀ ਸੌਰਭ ਜਿੰਦਲ ,ਸ੍ਰੀ ਪਵਨਜੀਤ , ਸ੍ਰੀ ਗੁਰਪ੍ਰੀਤ ਸਿੰਘ ਸ਼ਾਹੀ , ਸ੍ਰੀ ਸਨਦੀਪ ਸਿੰਘ,ਡਾ ਲਵਲੀਨ ਕੌਰ ਬੜਿੰਗ,ਈ.ਟੀ.ਓ ਸ੍ਰੀ ਪ੍ਰੀਤ ਭਪਿੰਦਰ ਸਿੰਘ,  ਤੋਂ ਇਲਾਵਾ  ਹੋਰ ਨੋਡਲ ਅਧਿਕਾਰੀ ਮੌਜੂਦ ਸਨ।
Today Now News

RELATED ARTICLES
- Advertisment -

POPULAR POSTS