16.8 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਖੌਫਨਾਕ: ਦਿੱਲੀ ਮੈਟਰੋ ਸਟੇਸ਼ਨ ਤੋਂ ਛਾਲ ਮਾਰਨ ਵਾਲੀ ਲੜਕੀ ਦੀ ਹੋਈ ਮੌਤ

ਖੌਫਨਾਕ: ਦਿੱਲੀ ਮੈਟਰੋ ਸਟੇਸ਼ਨ ਤੋਂ ਛਾਲ ਮਾਰਨ ਵਾਲੀ ਲੜਕੀ ਦੀ ਹੋਈ ਮੌਤ

ਹੁਸ਼ਿਆਰਪੁਰ: ਬੀਤੇ ਦਿਨ ਦਿੱਲੀ ਦੇ ਇੱਕ ਮੈਟਰੋ ਸਟੇਸ਼ਨ ’ਤੇ ਇੱਕ ਲੜਕੀ ਵੱਲੋਂ ਛਾਲ ਮਾਰ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ ਸੀ ਜਿਸ ਦੀ ਤੜਕਸਾਰ ਦਿੱਲੀ ਦੇ ਹਸਪਤਾਲ ’ਚ ਇਲਾਜ ਦੌਰਾਨ ਮੌਤ ਹੋ ਗਈ ਹੈ। ਦੱਸ ਦਈਏ ਕਿ ਮ੍ਰਿਤਕ ਲੜਕੀ ਪੰਜਾਬ ਦੇ ਜ਼ਿਲ੍ਹਾ ਹੁਸ਼ਿਆਰਪੁਰ ਦੀ ਰਹਿਣ ਵਾਲੀ ਹੈ। ਇਸ ਮਾਮਲੇ ਤੋਂ ਬਾਅਦ ਪਰਿਵਾਰ ਚ ਮਾਤਮ ਛਾਇਆ ਹੋਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਖੁਦਕੁਸ਼ੀ ਕਰਨ ਵਾਲੀ ਲੜਕੀ ਹੁਸ਼ਿਆਰਪੁਰ ਦੇ ਮੁਹੱਲਾ ਕਮਾਲਪੁਰ ਦੀ ਰਹਿਣ ਵਾਲੀ ਹੈ। ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਮ੍ਰਿਤਕ ਲੜਕੀ ਦੇ ਮਾਤਾ ਪਿਤਾ ਅਤੇ ਭੈਣ ਮ੍ਰਿਤਕ ਦੇਹ ਨੂੰ ਲਿਆਉਣ ਲਈ ਦਿੱਲੀ ਚੱਲੇ ਗਏ ਹਨਮਾਮਲੇ ਸਬੰਧੀ ਜਦੋ ਸਾਡੀ ਟੀਮ ਨੇ ਮ੍ਰਿਤਕ ਲੜਕੀ ਦੀ ਦਾਦੀ ਦੇ ਨਾਲ ਗੱਲ ਕੀਤੀ ਤਾਂ ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਸਬੰਧ ਚ ਕੋਈ ਵੀ ਜਾਣਕਾਰੀ ਨਹੀਂ ਹੈ ਕਿ ਆਖਿਰ ਉਸਨੇ ਇਹ ਕਦਮ ਕਿਉਂ ਚੁੱਕਿਆ ਹੈ। ਉਨ੍ਹਾਂ ਨੂੰ ਕੁਝ ਵੀ ਨਹੀਂ ਪਤਾ ਹੈ।ਦੂਜੇ ਪਾਸੇ ਮ੍ਰਿਤਕ ਲੜਕੀ ਦੇ ਗੁਆਂਢੀਆਂ ਦਾ ਕਹਿਣਾ ਹੈ ਕਿ ਮ੍ਰਿਤਕ ਲੜਕੀ ਦਾ ਪੂਰਾ ਪਰਿਵਾਰ ਹੀ ਨਾ ਤਾਂ ਸੁਣ ਸਕਦਾ ਹੈ ਅਤੇ ਨਾ ਹੀ ਬੋਲ ਸਕਦਾ ਹੈ। ਗੁਆਂਢੀਆਂ ਦੇ ਇਹ ਵੀ ਕਹਿਣਾ ਹੈ ਕਿ ਦਿੱਲੀ ਦੇ ਵਿੱਚ ਕੋਈ ਪ੍ਰਾਈਵੇਟ ਨੌਕਰੀ ਕਰਦੀ ਸੀ। ਫਿਲਹਾਲ ਲੜਕੀ ਵੱਲੋਂ ਖੁਦਕੁਸ਼ੀ ਕਰਨ ਦੇ ਕਾਰਨਾਂ ਦਾ ਕੁਝ ਵੀ ਪਤਾ ਨਹੀਂ ਲੱਗਾ ਹੈ।

Today Now News

RELATED ARTICLES
- Advertisment -

POPULAR POSTS