17.1 C
Chandigarh

TODAY NOW NEWS

Friday, March 20, 2026
Homeਪੰਜਾਬਜਲੰਧਰਖੁਸ਼ਖਬਰੀ, ਗੁਰਦਾਸ ਮਾਨ ਨੂੰ ਹਾਈਕੋਰਟ ਤੋਂ ਮਿਲੀ ਰਾਹਤ

ਖੁਸ਼ਖਬਰੀ, ਗੁਰਦਾਸ ਮਾਨ ਨੂੰ ਹਾਈਕੋਰਟ ਤੋਂ ਮਿਲੀ ਰਾਹਤ

ਜਲੰਧਰ, 15 ਸਤੰਬਰ (ਬਿਊਰੋ)

ਸਿੱਖ ਸਮਾਜ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਆਰੋਪ ਝੇਲ ਰਹੇ ਗਾਇਕ ਗੁਰਗਾਸ ਮਾਨ ਨੂੰ ਆਖਿਰ ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚੋਂ ਰਾਹਤ ਮਿਲ ਗਈ ਹੈ। ਦੱਸ ਦੱਈਏ ਕਿ ਅਦਾਲਤ ਨੇ ਅੱਜ ਸਵੇਰੇ ਹੀ ਸੁਣਵਾਈ ਦੌਰਾਨ ਅਗਾਊਂ ਜ਼ਮਾਨਤ ਮਨਜ਼ੂਰ ਕਰਦੇ ਹੋਏ ਇਕ ਹਫਤੇ ’ਚ ਇਨਵੈਸਟੀਗੇਸ਼ਨ ਜੁਆਇੰਨ ਕਰਨ ਦੇ ਆਦੇਸ਼ ਦਿੱਤੇ ਹਨ।

ਦੱਸ ਦੱਈਏ ਕਿ ਬੀਤੇ ਦਿਨੀਂ ਗੁਰਦਾਸ ਮਾਨ ਦੇ ਵਕੀਲਾਂ ਨੇ ਹਾਈਕੋਰਟ ’ਚ ਪਟੀਸ਼ਨ ਦਾਇਰ ਕੀਤੀ ਸੀ। ਇਸ ਤੋਂ ਪਹਿਲਾਂ ਜਲੰਧਰ ਦੀ ਸੈਸ਼ਨ ਕੋਰਟ ਨੇ ਉਨ੍ਹਾਂ ਦੀ ਪਟੀਸ਼ਨ ਖਾਰਜ ਕਰ ਦਿੱਤੀ ਸੀ, ਜਿਸ ਕਾਰਨ ਸਿੰਗਰ ’ਤੇ ਗਿ੍ਰਫਤਾਰੀ ਦੀ ਤਲਵਾਰ ਲਟਕ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਗੁਰਦਾਸ ਮਾਨ ਦੇ ਖਿਲਾਫ ਥਾਣਾ ਨਕੋਦਰ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਕੇਸ ਦਰਜ ਹੈ। ਉਨ੍ਹਾਂ ਨੇ ਨਕੋਦਰ ਦੇ ਡੇਰਾ ਬਾਬਾ ਮੁਰਾਦ ਸ਼ਾਹ ’ਚ ਮੇਲੇ ਦੌਰਾਨ ਡੇਰੇ ਦੇ ਸਾਈ ਲਾਡੀ ਸ਼ਾਹ ਨੂੰ ਗੁਰੂ ਅਮਰਦਾਸ ਜੀ ਦਾ ਵੰਸ਼ ਦੱਸ ਦਿੱਤਾ ਸੀ। ਇਸ ਤੋਂ ਬਾਅਦ ਸਿੱਖ ਸੰਗਠਨਾਂ ਨੇ ਉਨ੍ਹਾਂ ਦੇ ਖਿਲਾਫ ਆਈ. ਪੀ. ਸੀ. ਦੀ ਧਾਰਾ 295ਏ ਦੇ ਤਹਿਤ ਕੇਸ ਦਰਜ ਕਰਵਾ ਦਿੱਤਾ।

Today Now News

RELATED ARTICLES
- Advertisment -

POPULAR POSTS