16.8 C
Chandigarh

TODAY NOW NEWS

Friday, March 20, 2026
Homeਪੰਜਾਬਤਰਨਤਾਰਨਤਰਨਤਾਰਨ : ਸਰਕਾਰੀ ਮੁਲਾਜ਼ਮਾਂ ਦੇ ਸਾਂਝੇ ਮੁਹਾਜ਼ ਨੇ ਮੰਗਾਂ ਨੂੰ ਲੈ ਕੇ...

ਤਰਨਤਾਰਨ : ਸਰਕਾਰੀ ਮੁਲਾਜ਼ਮਾਂ ਦੇ ਸਾਂਝੇ ਮੁਹਾਜ਼ ਨੇ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਰੋਸ ਪ੍ਰਦਰਸ਼ਨ

ਸਰਕਾਰ ਵਿਰੁੱਧ ਨਾਅਰੇਬਾਜ਼ੀ ਤੇ ਸੋਮਵਾਰ ਅਤੇ ਮੰਗਲਵਾਰ ਨੂੰ ਸਮੂਹਿਕ ਤੌਰ ਤੇ ਕੰਮ ਬੰਦ ਕਰਦਿਆਂ ਕੀਤੀ ਜਾਵੇਗੀ ਛੁੱਟੀ

ਤਰਨਤਾਰਨ (ਜਸਬੀਰ ਸਿੰਘ) : ਤਰਨਤਾਰਨ ਵਿਖੇ ਸਰਕਾਰੀ ਮੁਲਾਜ਼ਮਾਂ ਦੇ ਸਾਂਝੇ ਮੁਹਾਜ਼ ਵੱਲੋਂ ਆਪਣੀਆਂ ਚਿਰਾਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਗੇਟ ਰੈਲੀ ਕਰਦਿਆਂ ਰੋਸ ਪ੍ਰਦਰਸ਼ਨ ਕਰਦਿਆਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਮੁਲਾਜ਼ਮਾਂ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਿਆਂ ਕਰਨ ਠੇਕੇਦਾਰੀ ਸਿਸਟਮ ਖਤਮ ਕਰਨ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਆਦਿ ਦੀਆਂ ਮੰਗਾਂ ਪੂਰੀਆਂ ਕਰਨ ਦੀ ਮੰਗ ਕੀਤੀ ਜਾ ਰਹੀ ਹੈ ਇਜ ਮੋਕੇ ਸਾਂਝੇ ਮੁਲਾਜ਼ਮ ਮੁਹਾਜ਼ ਦੇ ਆਗੂ ਕਰਮਿੰਦਰ ਸਿੰਘ ਚੀਮਾ ਨੇ ਕਿਹਾ ਕਿ ਸਰਕਾਰੀ ਮੁਲਾਜ਼ਮਾਂ ਦੀਆਂ ਸੋ ਦੇ ਕਰੀਬ ਮੰਗਾਂ ਹਨ ਜਿਨ੍ਹਾਂ ਵਿੱਚੋ ਕਈ ਮੰਗਾਂ ਸਰਕਾਰ ਮੰਨ ਵੀ ਚੁੱਕੀ ਹੈ ਲੇਕਿਨ ਮੰਨੀਆਂ ਮੰਗਾਂ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ ਹੈ ਜਿਸ ਦੇ ਰੋਸ ਵਜੋਂ ਜਿਥੇ ਅੱਜ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ ਉਥੇ ਹੀ ਸੋਮਵਾਰ ਅਤੇ ਮੰਗਲਵਾਰ ਨੂੰ ਮੁਲਾਜ਼ਮਾਂ ਵੱਲੋਂ ਸਮੁੱਚਾ ਕੰਮ ਠੱਪ ਕਰਕੇ ਸਮੂਹਿਕ ਤੌਰ ਤੇ ਛੁੱਟੀ ਕੀਤੀ ਜਾਵੇਗੀ ਅਗਰ ਸਰਕਾਰ ਨੇ ਫਿਰ ਵੀ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਉਹ ਆਪਣਾ ਸੰਘਰਸ਼ ਹੋਰ ਤੇਜ਼ ਕਰਨਗੇ

Today Now News

RELATED ARTICLES
- Advertisment -

POPULAR POSTS