17.1 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਪੰਜਾਬ ਦੇ ਤਿੰਨ ਜ਼ਿਲ੍ਹਿਆਂ ‘ਚ ਕੱਲ੍ਹ ਸਰਕਾਰੀ ਛੁੱਟੀ

ਪੰਜਾਬ ਦੇ ਤਿੰਨ ਜ਼ਿਲ੍ਹਿਆਂ ‘ਚ ਕੱਲ੍ਹ ਸਰਕਾਰੀ ਛੁੱਟੀ

August 19 ਚੰਡੀਗਡ਼੍ਹ

ਪੰਜਾਬ ਤਿੰਨ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਵੱਲੋਂ ਕੱਲ੍ਹ 20 ਅਗਸਤ 2021 ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜ਼ਿਲ੍ਹਾ ਬਰਨਾਲਾ, ਜ਼ਿਲ੍ਹਾ ਸੰਗਰੂਰ ਅਤੇ ਮਲੇਰਕੋਟਲਾ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਬਰਨਾਲਾ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਤੇਜ ਪ੍ਰਤਾਪ ਫੂਲਕਾ ਵੱਲੋਂ ਸੰਤ ਹਰਚੰਦ ਸਿੰਘ ਲੌਗੋਂਵਾਲ ਦੇ ਸ਼ਹੀਦੀ ਦਿਵਸ ਮੌਕੇ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸੰਗਰੂਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵੱਲੋਂ ਪਹਿਲਾਂ ਹੀ ਇਸ ਸਬੰਧੀ ਛੁੱਟੀ ਦਾ ਐਲਾਨ ਕੀਤਾ ਜਾ ਚੁੱਕਾ ਹੈ।

ਮਲੇਰਕੋਟਲਾ ਦੇ ਡਿਪਟੀ ਕਮਿਸ਼ਨਰ ਅੰਮ੍ਰਿਤ ਕੌਰ ਗਿੱਲ ਵੱਲੋਂ ਮੁਹੱਰਮ (ਯੌਮ ਏ ਅਸ਼ੂਰਾ) ਮੌਕੇ ਵੱਲੋਂ ਜ਼ਿਲ੍ਹੇ ਭਰ ਵਿੱਚ 20 ਅਗਸਤ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਇਹ ਛੁੱਟੀ ਦਾ ਐਲਾਨ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1883 ਦੀ ਧਾਰਾ 25 ਦੇ ਤਹਿਤ ਜ਼ਿਲ੍ਹਾ ਦੇ ਸਰਕਾਰੀ, ਅਰਧ ਸਰਕਾਰੀ ਦਫਤਰਾਂ, ਪ੍ਰਾਈਵੇਟ ਸਕੂਲਾਂ, ਵਿਦਿਅਕ ਅਦਾਰਾਂ, ਬੈਂਕਾਂ ਆਦਿ ਵਿੱਚ 20 ਅਗਸਤ 2021 ਦਿਨ ਸ਼ੁੱਕਰਵਾਰ ਦੀ ਛੁੱਟੀ ਐਲਾਨੀ ਗਈ ਹੈ।

ਜਾਰੀ ਹੁਕਮਾਂ ਵਿੱਚ ਇਹ ਵੀ ਕਿਹਾ ਗਿਆ ਕਿ ਵਿਦਿਅਕ ਅਦਾਰਿਆਂ, ਯੂਨੀਵਰਸਿਟੀਆਂ, ਬੋਰਡਾਂ, ਸਕੂਲਾਂ, ਕਾਲਜਾਂ ਆਦਿ ਜਿਨ੍ਹਾਂ ਵਿੱਚ ਪ੍ਰੀਖਿਆਵਾਂ ਚੱਲ ਰਹੀਆਂ ਹਨ ਉਨ੍ਹਾਂ ਉਤੇ ਇਹ ਹੁਕਮ ਲਾਗੂ ਨਹੀਂ ਹੋਣਗੇ।

Today Now News

RELATED ARTICLES
- Advertisment -

POPULAR POSTS