16.8 C
Chandigarh

TODAY NOW NEWS

Friday, March 20, 2026
HomeBREAKING NEWSਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਨੇ ਚੰਨੀ ਸਰਕਾਰ ਖਿਲਾਫ਼ ਕੀਤਾ ਵੱਡਾ ਐਲਾਨ; ਪੜ੍ਹੋ...

ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਨੇ ਚੰਨੀ ਸਰਕਾਰ ਖਿਲਾਫ਼ ਕੀਤਾ ਵੱਡਾ ਐਲਾਨ; ਪੜ੍ਹੋ ਪੂਰੀ ਖ਼ਬਰ

ਚੰਡੀਗੜ੍ਹ/ਮੋਰਿੰਡਾ : ਸਰਕਾਰੀ ਸਕੂਲਜ ਗਜਟਿਡ ਆਫੀਸਰਜ਼ ਐਸੋਸੀਏਸ਼ਨ ਪੰਜਾਬ ਨੇ ਆਪਣੀਆਂ ਮੰਗਾਂ ਸਬੰਧੀ ਪੰਜਾਬ ਸਰਕਾਰ ਤੇ ਸਿੱਖਿਆ ਅਧਿਕਾਰੀਆਂ ਵੱਲੋਂ ਧਾਰਨ ਕੀਤੇ ਅੜੀਅਲ ਰਵੱਈਏ ਕਾਰਨ 24 ਨਵੰਬਰ ਨੂੰ ਮੁੱਖ ਮੰਤਰੀ ਪੰਜਾਬ ਦੀ ਮੋਰਿੰਡਾ ਸਥਿਤ ਰਿਹਾਇਸ਼ ਦੇ ਘਿਰਾਓ ਦੀਆਂ ਤਿਆਰੀਆਂ ਜੋਰਾਂ ਤੇ ਚੱਲ ਰਹੀਆਂ ਹਨ ਅਤੇ ਇਸ ਐਕਸ਼ਨ ਨੂੰ ਸਫ਼ਲ ਬਣਾਉਣ ਲਈ ਜ਼ਿਲ੍ਹਾ ਪੱਧਰ ਤੇ ਮੀਟਿੰਗਾਂ ਕਰਕੇ ਸਮੂਹ ਪ੍ਰਿੰਸੀਪਲਾਂ ਤੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ 24 ਨਵੰਬਰ ਨੂੰ ਮੋਰਿੰਡਾ ਪੁੱਜਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।

ਇਸ ਸਬੰਧੀ ਬਿਆਨ ਜਾਰੀ ਕਰਦਿਆਂ ਐਸੋਸੀਏਸ਼ਨ ਦੇ ਜਨਰਲ ਸਕੱਤਰ ਅਵਤਾਰ ਸਿੰਘ ਤੇ ਪ੍ਰੈਸ ਸਕੱਤਰ ਹਰਿੰਦਰ ਸਿੰਘ ਹੀਰਾ ਨੇ ਦੱਸਿਆ ਕਿ ਐਸੋਸੀਏਸ਼ਨ ਵੱਲੋਂ ਮੁੱਖ ਮੰਤਰੀ,ਸਿੱਖਿਆ ਮੰਤਰੀ ਅਤੇ ਸਿੱਖਿਆ ਸਕੱਤਰ ਨੂੰ ਲੰਮੇ ਸਮੇਂ ਤੋਂ ਸਿੱਖਿਆ ਅਧਿਕਾਰੀਆਂ ਦੀਆਂ ਮੰਗਾਂ ਮੰਨਣ ਦੀ ਬੇਨਤੀ ਕੀਤੀ ਜਾ ਰਹੀ ਹੈ।

Today Now News

RELATED ARTICLES
- Advertisment -

POPULAR POSTS