17.4 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ 5-5 ਕਰੋੜ ਰੁਪਏ...

ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ 5-5 ਕਰੋੜ ਰੁਪਏ ਦਾ ਮੁਆਵਜ਼ਾ ਦੇਵੇ ਸਰਕਾਰ: ਸੰਸਦ ਮੈਂਬਰ ਤਿਵਾੜੀ

ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ 5-5 ਕਰੋੜ ਰੁਪਏ ਦਾ ਮੁਆਵਜ਼ਾ ਦੇਵੇ ਸਰਕਾਰ: ਸੰਸਦ ਮੈਂਬਰ ਤਿਵਾੜੀ

1 ਦਸੰਬਰ: ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਅੱਜ ਲੋਕ ਸਭਾ ਵਿੱਚ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ 5-5 ਕਰੋੜ ਰੁਪਏ ਦਾ ਮੁਆਵਜ਼ਾ ਦੇਣ ਅਤੇ ਕਿਸਾਨਾਂ ਦੀਆਂ ਹੋਰ ਮੰਗਾਂ ਮੰਨਣ ਦੀ ਲੋੜ ’ਤੇ ਜ਼ੋਰ ਦਿੱਤਾ।
ਲੋਕ ਸਭਾ ਵਿੱਚ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰਦਿਆਂ ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਇਤਿਹਾਸਕ ਕਿਸਾਨ ਅੰਦੋਲਨ ਕਾਰਨ ਸਰਕਾਰ ਨੂੰ ਕਾਲੇ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਫੈਸਲਾ ਲੈਣਾ ਪਿਆ ਹੈ।  ਇਸ ਦੌਰਾਨ 700 ਤੋਂ ਵੱਧ ਕਿਸਾਨ ਸ਼ਹੀਦ ਹੋ ਚੁੱਕੇ ਹਨ। ਸਰਕਾਰ ਨੂੰ ਇਨ੍ਹਾਂ ਕਿਸਾਨਾਂ ਦੀ ਸੂਚੀ ਬਣਾ ਕੇ ਇਨ੍ਹਾਂ ਦੇ ਪਰਿਵਾਰਾਂ ਨੂੰ 5-5 ਕਰੋੜ ਰੁਪਏ ਦਾ ਮੁਆਵਜ਼ਾ ਦੇਣਾ ਚਾਹੀਦਾ ਹੈ। ਇਸਦੇ ਨਾਲ ਹੀ ਉਨ੍ਹਾਂ ਨੇ ਸਰਕਾਰ ਨੂੰ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਦੇਣ ਅਤੇ ਹੋਰ ਮੰਗਾਂ ਮੰਨਣ ਦੀ ਅਪੀਲ ਵੀ ਕੀਤੀ।

Today Now News

RELATED ARTICLES
- Advertisment -

POPULAR POSTS