ਗੁਰਦੁਆਰਾ ਦਰਬਾਰ ਸਾਹਿਬ ਦੇ ਭਾਈ ਮਹਾ ਸਿੰਘ ਹਾਲ ਕੋਲੋਂ ਟਰੱਕ ਰਵਾਨਾ ਹੋਣ ਤੋਂ ਪਹਿਲਾਂ ਅਰਦਾਸ ਹੋਈ

ਸ਼੍ਰੀ ਮੁਕਤਸਰ ਸਾਹਿਬ (ਅਨਮੋਲ ਵੜਿੰਗ) : ਸ੍ਰੀ ਮੁਕਤਸਰ ਸਾਹਿਬ ਦੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਪ੍ਰਬੰਧਕੀ ਕਮੇਟੀ ਵੱਲੋਂ ਟਿਕਰੀ ਬਾਰਡਰ ਤੇ ਸੰਘਰਸ਼ ਕਰ ਰਹੇ ਕਿਸਾਨਾਂ ਲਈ ਰਾਸ਼ਨ ਸਮੱਗਰੀ ਦਾ ਟਰੱਕ ਰਵਾਨਾ ਹੋਇਆ। ਗੁਰਦੁਆਰਾ ਸਾਹਿਬ ਦੇ ਭਾਈ ਮਹਾ ਸਿੰਘ ਹਾਲ ਕੋਲੋਂ ਟਰੱਕ ਰਵਾਨਾ ਹੋਣ ਤੋਂ ਪਹਿਲਾਂ ਅਰਦਾਸ ਹੋਈ। ਜਿਸ ਮਗਰੋਂ ਟਰੱਕ ਰਵਾਨਾ ਹੋਇਆ। ਇਸ ਮੌਕੇ ਮੈਨੇਜਰ ਬਲਦੇਵ ਸਿੰਘ, ਮੁੱਖ ਗ੍ਰੰਥੀ ਬਲਵਿੰਦਰ ਸਿੰਘ, ਐਸਜੀਪੀਸੀ ਮੈਂਬਰ ਨਵਤੇਜ ਸਿੰਘ ਕਾਉਣੀ ਤੋਂ ਇਲਾਵਾ ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀ ਦਾ ਸਮੂਹ ਸਟਾਫ ਵੀ ਮੌਜੂਦ ਸੀ। ਮੈਨੇਜਰ ਬਲਦੇਵ ਸਿੰਘ ਨੇ ਦੱਸਿਆ ਕਿ ਟਿਕਰੀ ਬਾਰਡਰ ਤੇ ਇੱਕ ਮਹੀਨੇ ਲੰਗਰ ਸੇਵਾ ਚੱਲੇਗੀ।






