17.1 C
Chandigarh

TODAY NOW NEWS

Friday, March 20, 2026
HomeBREAKING NEWSਬੰਦੀ ਸਿੰਘਾਂ ਦੀ ਰਿਹਾਈ ਲਈ ਟਾਵਰ ’ਤੇ ਚੜ੍ਹੇ ਭਾਈ ਬਲਵਿੰਦਰ ਸਿੰਘ

ਬੰਦੀ ਸਿੰਘਾਂ ਦੀ ਰਿਹਾਈ ਲਈ ਟਾਵਰ ’ਤੇ ਚੜ੍ਹੇ ਭਾਈ ਬਲਵਿੰਦਰ ਸਿੰਘ

ਫਰੀਦਕੋਟ: ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਲਗਾਤਾਰ ਸਿੱਖ ਜਥੇਬੰਦੀਆਂ ਵੱਲੋਂ ਸੰਘਰਸ਼ ਕੀਤਾ ਜਾ ਰਿਹਾ ਹੈ ਤੇ ਧਰਨੇ ਵੀ ਦਿੱਤੇ ਜਾ ਰਹੇ ਹਨ। ਉਥੇ ਹੀ ਬੰਦੀ ਸਿੰਘਾਂ ਦੀ ਰਿਹਾਈ ਲਈ ਪਿੰਡ ਰੋਡੇ ਦੇ ਟਾਵਰ ‘ਤੇ ਭਾਈ ਬਲਵਿੰਦਰ ਸਿੰਘ ਜਾ ਚੜ੍ਹੇ। ਇਸ ਮੌਕੇ ਕਾਫੀ ਯਤਨਾਂ ਤੋਂ ਬਾਅਦ ਪੁਲਿਸ ਅਤੇ ਪ੍ਰਸ਼ਾਸਨ ਵੱਲੋਂ ਉਹਨਾਂ ਨੂੰ ਹੇਠਾਂ ਉਤਾਰਿਆ ਗਿਆ ਤੇ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਮੰਗਾਂ ’ਤੇ ਗੌਰ ਕਰਨ ਦਾ ਭਰੋਸਾ ਦਿੱਤਾ ਗਿਆ। ਇਸ ਸਬੰਧੀ IGP ਫਰੀਦਕੋਟ ਰੇਂਜ ਪ੍ਰਦੀਪ ਕੁਮਾਰ ਯਾਦਵ ਨੇ ਜਾਣਕਾਰੀ ਦਿੱਤੀ। ਦੱਸ ਦਈਏ ਕੀ ਸਜਾਵਾਂ ਪੂਰੀਆਂ ਕਰ ਚੁੱਕੇ ਸਿੰਘ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਅੰਦਰ ਬੰਦ ਹਨ, ਜਿਹਨਾਂ ਦੀ ਰਿਹਾਈ ਦੀ ਮੰਗ ਕੀਤੀ ਜਾ ਰਹੀ ਹੈ।

Today Now News

RELATED ARTICLES
- Advertisment -

POPULAR POSTS