ਚੰਡੀਗੜ੍ਹ, 21 ਜੂਨ ( ), ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਸੰਗਰੂਰ ਵਿੱਚ ਆਯੋਜਿਤ ਯੋਗ ਦਿਵਸ ਪ੍ਰੋਗਰਾਮ ਵਿੱਚ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਯੋਗਾ ਕੀਤਾ। ਇਸ ਤੋਂ ਬਾਅਦ ਰਾਸ਼ਟਰੀ ਸਵੈਮ ਸੇਵਕ ਸੰਘ ਦੇ ਸੰਸਥਾਪਕ ਡਾ: ਹੇਡਗੇਵਾਰ ਜੀ ਦੀ ਬਰਸੀ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀI ਅਸ਼ਵਨੀ ਸ਼ਰਮਾ ਨੇ ਸਾਰਿਆਂ ਨੂੰ ਯੋਗਾ ਰਾਹੀਂ ਆਪਣੇ ਆਪ ਨੂੰ ਸਿਹਤਮੰਦ ਬਣਾਉਣ ਦਾ ਸੱਦਾ ਦਿੱਤਾ।





