
ਚੰਡੀਗੜ੍ਹ : ਗਾਇਕ ਮੀਕਾ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ ਜਿਸ ਦੀ ਤਸਵੀਰ ਮੀਕਾ ਸਿੰਘ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ‘ਤੇ ਸ਼ੇਅਰ ਕੀਤੀ ਹੈ। ਮੀਕਾ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਬਾਰੇ ਲਿਖਿਆ ਕਿ ਇੱਕ ਅਜਿਹਾ ਵਿਅਕਤੀ ਜਿਸ ਨੇ ਆਪਣਾ ਕਰੀਅਰ ਕਲਾਕਾਰ ਵਜੋਂ ਸ਼ੁਰੂ ਕੀਤਾ ਸੀ ਤੇ ਉਸ ਨੇ ਆਪਣੀ ਜ਼ਿੰਦਗੀ ‘ਚ ਕਈ ਉਤਰਾਅ-ਚੜ੍ਹਾਅ ਦੇਖੇ ਹਨ। ਅੱਜ ਉਹ ਪੰਜਾਬ ਦਾ ਮੁੱਖ ਮੰਤਰੀ ਬਣ ਗਿਆ ਹੈ। ਪੰਜਾਬ ਦੀ ਮਿੱਟੀ ਨਾਲ ਜੁੜੇ ਇਨਸਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲ ਕੇ ਬਹੁਤ ਖੁਸ਼ੀ ਹੋਈ।






