
ਮਾਨਸਾ 07 ਦਸੰਬਰ ਪਿਛਲੇ ਪੰਜ ਸਾਲਾਂ ਤੋਂ ਇਨਸਾਫ ਲਈ ਦਰ-ਦਰ ਦੀਆਂ ਠੋਕਰਾਂ ਖਾਣ ਲਈ ਮਜਬੂਰ ਦੋ ਕੱਚੇ ਮੁਲਾਜਮ ਜੋ ਕਿ ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਕਾਰਪੋਰੇਸ਼ਨ ਲਿਮਟਿਡ ਲਾਇਨਿੰਗ ਡਵੀਜਨ ਨੰਬਰ 2 ਵਿੱਚ ਬਤੌਰ ਹਰਪ੍ਰੀਤ ਸਿੰਘ ਸੇਵਾਦਾਰ ਅਤੇ ਰਵੀ ਕੁਮਾਰ ਚੌਕੀਦਾਰ ਮਹਿਕਮੇ ਦੇ ਦਰਜਾ 2 ਦੇ ਮੁਲਾਜਮਾਂ ਦੀ ਨਫਰਤ ਦਾ ਸ਼ਿਕਾਰ ਹੋਏ ਹਨ ਤੇ ਉਸੇ ਸਮੇਂ ਤੋਂ ਬੇਰੁਜਗਾਰੀ ਦਾ ਸੰਤਾਪ ਹੰਢਾ ਰਹੇ ਹਨ। ਉਕਤ ਸ਼ਬਦਾਂ ਦਾ ਪ੍ਰਗਟਾਵਾ ਸੀ.ਪੀ.ਆਈ. ਦੇ ਜਿਲ੍ਹਾ ਸਕੱਤਰ ਸਾਥੀ ਕ੍ਰਿਸ਼ਨ ਚੌਹਾਨ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਸਬੰਧਤ ਮਹਿਕਮੇ ਦੇ ਅਫਸਰਾਂ ਅਤੇ ਮੁਲਾਜਮਾਂ ਵੱਲੋਂ ਪੜਤਾਲੀਆ ਕਮੇਟੀ ਬਣਾਉਣ ਦਾ ਦਾਅਵਾ ਕੀਤਾ ਗਿਆ ਸੀ ਅਤੇ ਪੀੜਤ ਹਰਪ੍ਰੀਤ ਸਿੰਘ ਅਤੇ ਰਵੀ ਕੁਮਾਰ ਨੇ ਇਨਸਾਫ ਦੇਣ ਲਈ ਐਕਸੀਅਨ ਸਾਹਿਬ ਦੀ ਅਗਵਾਈ ਹੇਠ ਪੜਤਾਲੀ ਕਮੇਟੀ ਬਣਾਈ ਗਈ ਸੀ ਪ੍ਰੰਤੂ ਕਮੇਟੀ ਵੱਲੋਂ ਅਮਲ ਵਿੱਚ ਕੁੱਝ ਨਹੀਂ ਕੀਤਾ ਗਿਆ ਅਤੇ ਨਾ ਹੀ ਕੋਈ ਮੀਟਿੰਗ ਕੀਤੀ ਗਈ। ਸਾਥੀ ਚੌਹਾਨ ਨੇ ਕਿਹਾ ਕਿ ਜੇਕਰ ਮਹਿਕਮੇ ਵੱਲੋਂ ਬਣਾਈ ਗਈ ਕਮੇਟੀ ਵੱਲੋਂ ਪੀੜਤ ਸਾਬਕਾ ਮੁਲਾਜਮਾਂ ਨੂੰ ਇਨਸਾਫ ਨਾ ਦਿੱਤਾ ਤਾਂ ਮਜਬੂਰੀ ਵੱਸ ਸੰਘਰਸ਼ ਲਈ ਮਜਬੂਰ ਹੋਣਾ ਪਵੇਗਾ। ਜਿਸ ਦੀ ਜਿਮੇਵਾਰੀ ਮਹਿਕਮੇ ਨਾਲ ਸਬੰਧਤ ਅਫਸਰਾਂ ਦੀ ਹੋਵੇਗੀ। ਇਸ ਸਮੇਂ ਪੰਜਾਬ ਖੇਤ ਮਜਦੂਰ ਸ਼ਭਾ ਦੇ ਪ੍ਰਧਾਨ ਬਲਵੰਤ ਸਿੰਘ ਭੈਣੀਬਾਘਾ, ਸੁਖਦੇਵ ਸਿੰਘ ਮਾਨਸਾ ਆਦਿ ਹਾਜਰ ਸਨ।






