
ਨਵੀਂ ਦਿੱਲੀ, 31 ਜੁਲਾਈ – ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਵਲੋਂ ਦਿਤੇ ਗਏ ਬਿਆਨ ਕਿ ਕਿਸਾਨੀ ਅੰਦੋਲਨ ਵਿਚ ਜਾਨਾਂ ਗਵਾਉਣ ਵਾਲੇ ਕਿਸਾਨਾਂ ਬਾਰੇ ਕੇਂਦਰ ਕੋਲ ਕੋਈ ਜਾਣਕਾਰੀ ਨਹੀਂ ਹੈ, ਮੰਤਰੀ ਦੇ ਇਸ ਬਿਆਨ ਨੂੰ ਲੈ ਕੇ ਅੱਜ ਹਰਸਿਮਰਤ ਕੌਰ ਬਾਦਲ ਸਮੇਤ ਬਸਪਾ ਦੇ ਆਗੂਆਂ ਵਲੋਂ ਲੋਕ ਸਭਾ ਦੇ ਸਪੀਕਰ ਨੂੰ ਇਕ ਪੱਤਰ ਦਿੱਤਾ ਗਿਆ ਅਤੇ ਉਨ੍ਹਾਂ ਨਾਲ ਇਸ ਮੁੱਦੇ ‘ਤੇ ਗੱਲਬਾਤ ਕੀਤੀ | ਇਸ ਦੇ ਨਾਲ ਹੀ ਇਸ ‘ਤੇ ਚਰਚਾ ਦਾ ਸਮਾਂ ਵੀ ਮੰਗਿਆ |






