17.4 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਡਿਪਟੀ ਕਮਿਸ਼ਨਰ ਨੇ ਫੇਸਬੁੱਕ ਤੋਂ ਸਿੱਧੇ ਪ੍ਰਸਾਰਣ ਰਾਹੀਂ ਜ਼ਿਲ੍ਹਾ ਵਾਸੀਆਂ ਨਾਲ ਕੋਵਿਡ...

ਡਿਪਟੀ ਕਮਿਸ਼ਨਰ ਨੇ ਫੇਸਬੁੱਕ ਤੋਂ ਸਿੱਧੇ ਪ੍ਰਸਾਰਣ ਰਾਹੀਂ ਜ਼ਿਲ੍ਹਾ ਵਾਸੀਆਂ ਨਾਲ ਕੋਵਿਡ ਸਬੰਧੀ ਜਾਣਕਾਰੀ ਕੀਤੀ ਸਾਂਝੀ :(ਮਿਸ਼ਨ ਫ਼ਤਿਹ)

ਅਫ਼ਵਾਹਾਂ ਨੂੰ ਦਰਕਿਨਾਰ ਕਰਕੇ ਸੈਂਪਲੰਗ ਵਿੱਚ ਯੋਗਦਾਨ ਦੇਣ ਲਈ ਜ਼ਿਲ੍ਹਾ ਵਾਸੀਆਂ ਦਾ ਕੀਤਾ ਧੰਨਵਾਦ ।
ਸਿਹਤ ਸਾਵਧਾਨੀਆਂ ਦੀ ਵਰਤੋਂ ਹੀ ਕੋਰੋਨਾ ਤੋਂ ਬਚਾਅ ਦਾ ਸਾਧਨ ।

ਮਾਨਸਾ (ਗੁਰਜੰਟ ਸਿੰਘ ਬਾਜੇਵਾਲੀਆ) : ਅਫ਼ਵਾਹਾਂ ਨੂੰ ਦਰਕਿਨਾਰ ਕਰਕੇ ਸਿਹਤ ਵਿਭਾਗ ਦਾ ਸੈਂਪਲੰਗ ਕਰਨ ਦੀ ਮੁਹਿੰਮ ਵਿੱਚ ਸਹਿਯੋਗ ਕਰਨ ’ਤੇ ਮੈਂ ਜ਼ਿਲ੍ਹਾ ਵਾਸੀਆਂ ਦਾ ਤਹਿਦਿਲੋਂ ਧੰਨਵਾਦ ਕਰਦਾ ਹਾਂ ਅਤੇ ਉਮੀਦ ਕਰਦਾ ਹਾਂ ਕਿ ਜ਼ਿਲ੍ਹਾ ਵਾਸੀ ਅੱਗੇ ਤੋਂ ਵੀ ਇਸੇ ਤਰ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਆਪਣਾ ਸਹਿਯੋਗ ਦਿੰਦੇ ਰਹਿਣਗੇ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਨੇ ਹਰ ਬੁੱਧਵਾਰ ਨੂੰ ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਮਾਨਸਾ ਦੇ ਫੇਸਬੁੱਕ ਪੇਜ਼ ਤੋਂ ਲਾਈਵ ਹੋ ਕੇ ਕੋਵਿਡ-19 ਸਬੰਧੀ ਲੋਕਾਂ ਦੇ ਸਵਾਲਾਂ ਦੇ ਜਵਾਬ ਦੇਣ ਅਤੇ ਜ਼ਿਲ੍ਹੇ ’ਚ ਮੌਜੂਦਾ ਕੋਰੋਨਾ ਸਥਿਤੀ ਤੋਂ ਜ਼ਿਲ੍ਹਾ ਵਾਸੀਆਂ ਨੂੰ ਜਾਣੂ ਕਰਵਾਉਣ ਦੀ ਲੜੀ ਤਹਿਤ ਜ਼ਿਲ੍ਹਾ ਵਾਸੀਆਂ ਦੇ ਰੂਬਰੂ ਹੋ ਕੇ ਕੀਤਾ।

ਇਸ ਮੌਕੇ ਜ਼ਿਲ੍ਹਾ ਵਾਸੀਆਂ ਨਾਲ ਕੋਵਿਡ-19 ਦੀ ਜ਼ਿਲ੍ਹੇ ਅੰਦਰ ਸਥਿਤੀ ਅਤੇ ਸਰਕਾਰ ਅਤੇ ਪ੍ਰਸ਼ਾਸਨ ਵੱਲੋੋਂ ਕੀਤੇ ਜਾ ਰਹੇ ਉਪਰਾਲਿਆਂ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਸੈਂਪÇਲੰਗ ਬਹੁਤ ਹੀ ਵਧੀਆ ਢੰਗ ਨਾਲ ਚੱਲ ਰਹੀ ਹੈ ਅਤੇ ਹੁਣ ਤੱਕ 28 ਹਜ਼ਾਰ ਦੇ ਕਰੀਬ ਵਿਅਕਤੀਆਂ ਦੇ ਕੋਰੋਨਾ ਸੈਂਪਲ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਪਿੰਡਾਂ, ਸ਼ਹਿਰਾਂ ’ਚ ਜਾ ਕੇ ਇੱਕਤਰ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਕੋਰੋਨਾ ਦੇ ਪ੍ਰਭਾਵ ਨੂੰ ਘੱਟ ਕਰਨ ਲਈ ਸੈਂਪÇਲੰਗ ਬਹੁਤ ਜ਼ਰੂਰੀ ਤਾਂ ਜੋ ਕੋਰੋਨਾ ਪੀੜਤ ਮਰੀਜ਼ ਦਾ ਤੁੰਰਤ ਪਤਾ ਲੱਗ ਸਕੇ।

ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਤੋਂ ਬਚਣ ਲਈ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਜ਼ਰੂਰ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਬਹੁਤ ਹੀ ਜ਼ਰੂਰੀ ਕੰਮ ਹੋਵੇ ਤਾਂ ਹੀ ਘਰਾਂ ਤੋਂ ਬਾਹਰ ਨਿਕਲਿਆ ਜਾਵੇ। ਉਨ੍ਹਾਂ ਕਿਹਾ ਕਿ ਮਾਸਕ ਪਾਉਣਾ, ਸਮਾਜਿਕ ਦੂਰੀ ਅਤੇ ਹੱਥਾਂ ਨੂੰ ਵਾਰ-ਵਾਰ ਧੋਣਾ ਵਰਗੀਆਂ ਸਿਹਤ ਸਾਵਧਾਨੀਆਂ ਨੂੰ ਵਰਤ ਕੇ ਅਸੀਂ ਇਸ ਬਿਮਾਰੀ ਤੋਂ ਬਚ ਸਕਦੇ ਹਾਂ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਦੀ ਕੋਰੋਨਾ ਰਿਪੋਰਟ ਪਾਜ਼ਿਟਿਵ ਆ ਜਾਂਦੀ ਹੈ ਤਾਂ ਉਸਨੂੰ ਘਰ ਵਿੱਚ ਇਕਾਂਤਵਾਸ ਕੀਤਾ ਜਾਂਦਾ ਹੈ ਜਿਸ ਸਬੰਧੀ ਨਿਯਮ ਕਾਫ਼ੀ ਅਸਾਨ ਕਰਨ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਲਈ ਮਰੀਜ਼ ਦੇ ਘਰ ਸਰਕਾਰ ਦੇ ਨਿਯਮਾਂ ਅਨੁਸਾਰ ਵੱਖਰੀ ਜਗ੍ਹਾ ਹੋਣੀ ਲਾਜ਼ਮੀ ਹੈ ਅਤੇ ਕੁਝ ਸਿਹਤ ਜਾਂਚ ਲਈ ਸਮਾਨ ਅਤੇ ਦਵਾਈਆਂ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਘਰ ਵਿੱਚ ਇਕਾਂਤਵਾਰ ਵਿਅਕਤੀ ਸਰਕਾਰ ਦੇ ਨਿਯਮਾਂ ਦੀ ਪਾਲਣਾ ਜ਼ਰੂਰ ਯਕੀਨੀ ਬਣਾਵੇ। ਉਨ੍ਹਾਂ ਦੱਸਿਆ ਕਿ ਹੁਣ ਘਰ ਵਿੱਚ ਇਕਾਂਤਵਾਸ ਵਿਅਕਤੀ ਦੇ ਘਰ ਦੇ ਬਾਹਰ ਪੋਸਟਰ ਵੀ ਨਹੀਂ ਲਗਾਇਆ ਜਾਂਦਾ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਲੋਕਾਂ ਵੱਲੋਂ ਪੁੱਛੇ ਜਾਂਦੇ ਸਵਾਲਾਂ ਦੇ ਜਵਾਬ ਵੀ ਦਿੱਤੇ।

ਉਨ੍ਹਾਂ ਦੱਸਿਆ ਕਿ ਜਿਹੜੇ ਵਿਅਕਤੀਆਂ ਨੂੰ ਹਸਪਤਾਲ ਵਿੱਚ ਦਾਖਲ ਕੀਤਾ ਜਾਂਦਾ ਹੈ, ਉਥੇ ਮਰੀਜ਼ਾਂ ਦਾ ਧਿਆਨ ਰੱਖਣ ਲਈ ਮਾਹਿਰ ਡਾਕਟਰ , ਪੈਰਾ ਮੈਡੀਕਲ ਸਟਾਫ ਮੌਜੂਦ ਹੈ। ਇਸ ਤੋਂ ਇਲਾਵਾ ਮਰੀਜ਼ਾਂ ਦੇ ਰਹਿਣ ਅਤੇ ਖਾਣ-ਪੀਣ ਦਾ ਵੀ ਪੂਰਾ ਧਿਆਨ ਰੱਖਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਵੱਖ-ਵੱਖ ਥਾਵਾਂ ’ਤੇ ਕੈਂਪ ਵੀ ਲਗਾਏ ਜਾਂਦੇ ਹਨ, ਜਿੱਥੇ ਜਾ ਕੇ ਤੁਸੀਂ ਖੁਦ ਵੀ ਆਪਣੀ ਕੋਰੋਨਾ ਜਾਂਚ ਕਰਵਾ ਸਕਦੇ ਹੋ। ਉਨ੍ਹਾਂ ਲੋਕਾਂ ਨੂੰ ਕੋਵਾ ਐਪ ਡਾਊਨਲੋਡ ਕਰਨ ਦੀ ਵੀ ਅਪੀਲ ਕੀਤੀ ।

Today Now News

RELATED ARTICLES
- Advertisment -

POPULAR POSTS