ਭਿੱਖੀਵਿੰਡ/ਖਾਲੜਾ 2 ਅਪ੍ਰੈਲ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲਏ ਜਾ ਰਹੇ ਇਤਿਹਾਸਕ ਫ਼ੈਸਲਿਆਂ ਤੋਂ ਪੰਜਾਬ ਵਾਸੀ ਖੁਸ਼ ਨਜ਼ਰ ਆ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਲਵਿਸ਼ ਜੁਲਕਾ ਭਿੱਖੀਵਿੰਡ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਪ੍ਰਾਈਵੇਟ ਸਕੂਲਾਂ ਨੂੰ ਇਸ ਸ਼ੈਸ਼ਨ ‘ਚ ਫੀਸਾਂ ਵਧਾਉਣ ਤੋਂ ਰੋਕਣਾ ਸ਼ਲਾਘਾਯੋਗ ਕਦਮ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਵੱਲੋਂ ਲਏ ਗਏ ਫੈਸਲੇ ਨਾਲ ਵਿਦਿਆਰਥੀਆਂ ਦੇ ਮਾਪਿਆਂ ‘ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਹੁਣ ਪ੍ਰਾਈਵੇਟ ਸਕੂਲਾਂ ਨੂੰ ਮਨਮਾਨੀ ਨਹੀਂ ਕਰਨ ਦੇਵੇਗੀ। ਉਨ੍ਹਾਂ ਕਿਹਾ ਕਿ ਮੱਧ ਵਰਗ ਦੇ ਲੋਕਾਂ ਦੀਆਂ ਜੇਬਾਂ ਤੇ ਵੱਜ ਰਹੇ ਡਾਕਿਆਂ ਨੂੰ ਨੱਥ ਪਾਉਣਾ ਆਮ ਆਦਮੀ ਪਾਰਟੀ ਦਾ ਫਰਜ਼ ਹੈ। ਇਸ ਮੌਕੇ ‘ਆਪ’ ਆਗੂ ਨੇ ਆਮ ਆਦਮੀ ਪਾਰਟੀ ਦੇ ਹੱਕ ‘ਚ ਮਿਸਾਲੀ ਫਤਵਾ ਦੇਣ ਲਈ ਪੰਜਾਬ ਵਾਸੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਸ ਵਾਰ ਪੰਜਾਬ ਵਾਸੀਆਂ ਨੇ ਸਾਬਿਤ ਕਰ ਦਿੱਤਾ ਹੈ ਕਿ ਲੋਕਤੰਤਰ ‘ਚ ਲੋਕਾਂ ਤੋਂ ਵੱਡੀ ਕੋਈ ਤਾਕਤ ਨਹੀਂ ਹੈ। ਇਸ ਮੌਕੇ ਉਨ੍ਹਾਂ ਪੰਜਾਬ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਂਣਗੇ।







