17.4 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਸਿਹਤ ਵਿਭਾਗ ਬਰਨਾਲਾ ਵੱਲੋਂ ਅੰਤਰਰਾਸ਼ਟਰੀ ਨਸ਼ਾਖੋਰੀ ਤੇ ਨਸ਼ਾ ਤਸਕਰੀ ਵਿਰੋਧੀ ਦਿਵਸ ਮਨਾਇਆ:ਸਿਵਲ...

ਸਿਹਤ ਵਿਭਾਗ ਬਰਨਾਲਾ ਵੱਲੋਂ ਅੰਤਰਰਾਸ਼ਟਰੀ ਨਸ਼ਾਖੋਰੀ ਤੇ ਨਸ਼ਾ ਤਸਕਰੀ ਵਿਰੋਧੀ ਦਿਵਸ ਮਨਾਇਆ:ਸਿਵਲ ਸਰਜਨ

ਸਿਵਲ ਸਰਜਨ ਨੇ ਦੱਸਿਆ ਕਿ ਨਸ਼ਿਆਂ ਪ੍ਰਤੀ ਲੋਕਾਂ ਖਾਸ ਕਰਕੇ ਨੌਜਵਾਨਾਂ ਦਾ ਵਧ ਰਿਹਾ ਰੁਝਾਨ ਸਾਡੇ ਸਮਾਜ ਲਈ ਚਿੰਤਾ ਦਾ ਵਿਸ਼ਾ

ਬਰਨਾਲਾ (ਕਰਨਪ੍ਰੀਤ ਧੰਦਰਾਲ) : ਸਿਹਤ ਵਿਭਾਗ ਬਰਨਾਲਾ ਵੱਲੋਂ ਹਰ ਸਾਲ ਦੀ ਤਰ੍ਹਾਂ 26 ਜੂਨ ਨੂੰ ਨਸ਼ਾਖੋਰੀ ਤੇ ਨਸ਼ਾ ਤਸਕਰੀ ਵਿਰੋਧੀ ਦਿਵਸ ਮਨਾਇਆ ਗਿਆ ।ਇਸ ਸਬੰਧੀ ਸਿਵਲ ਸਰਜਨ ਡਾ. ਜਸਬੀਰ ਸਿੰਘ ਔਲਖ ਨੇ ਦੱਸਿਆ ਕਿ ਨਸ਼ਿਆਂ ਪ੍ਰਤੀ ਲੋਕਾਂ ਖਾਸ ਕਰਕੇ ਨੌਜਵਾਨਾਂ ਦਾ ਵਧ ਰਿਹਾ ਰੁਝਾਨ ਸਾਡੇ ਸਮਾਜ ਲਈ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਨਸ਼ੇ ਵਿਅਕਤੀ ਨੂੰ ਸਰੀਰਕ ਅਤੇ ਮਾਨਸਿਕ ਤੌਰ ਤੇ ਕਮਜ਼ੋਰ ਬਣਾ ਦਿੰਦੇ ਹਨ। ਨਸ਼ਿਆਂ ਦਾ ਲਗਾਤਰ ਸੇਵਨ ਕਰਨ ਨਾਲ ਸਰੀਰ ਨੂੰ ਬਹੁਤ ਸਾਰੀਆਂ ਬਿਮਾਰੀਆਂ ਜਿਵੇਂ ਬਲੱਡ ਪ੍ਰੈਸਰ ,ਟੀ ਬੀ,ਕੈਂਸਰ,ਹੈਪੇਟਾਇਟਸ,ਗੁਰਦਿਆਂ ਦੀਆਂ ਬਿਮਾਰੀਆਂ ਲਗ ਜਾਂਦੀਆਂ ਹਨ ਅਤੇ ਸਰੀਰਿਕ ਕਮਜੋਰੀ,ਦਿਲ,ਜਿਗਰ,ਫੇਫੜੇ,ਮਿਹਦਾ,ਦਿਮਾਗ ਆਦਿ ਅੰਗਾਂ ਤੇ ਮਾੜਾ ਅਸਰ ਪੈਂਦਾ ਹੈ । ਡਾ. ਔਲਖ ਨੇ ਦੱਸਿਆ ਕਿ ਅੱਜ ਜ਼ਿਲ੍ਹਾ ਬਰਨਾਲਾ ਦੇ ਸਾਰੇ ਸਿਹਤ ਕੇਂਦਰਾਂ ਚ ਨਸਿਆਂ ਦੇ ਮਾੜੇ ਪ੍ਰਭਾਵਾਂ ਅਤੇ ਨਸ਼ਾ ਛੱਡਣ ਲਈ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾਂਦੀਆਂ ਸੇਵਾਵਾਂ ਬਾਰੇ ਜਾਗਰੂਕ ਕੀਤਾ ਗਿਆ। ਇਸ ਸਮੇਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ-ਕਮ-ਡਿਪਟੀ ਮੈਡੀਕਲ ਕਮਿਸ਼ਨਰ ਡਾ.ਗੁਰਮਿੰਦਰ ਕੌਰ ਔਜਲਾ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਵਿੱਚ ਇੱਕ ਨਸ਼ਾ ਛਡਾਊ ਕੇਂਦਰ ਬਰਨਾਲਾ ਅਤੇ 6 ਓਟ ਕਲੀਨਿਕ ਤਪਾ, ਧਨੌਲਾ, ਭਦੌੜ, ਚੰਨਣਵਾਲ, ਮਹਿਲ ਕਲਾਂ ਅਤੇ ਬਰਨਾਲਾ ਹਸਪਤਾਲਾਂ ਚ ਚੱਲ ਰਹੇ ਹਨ।

ਜ਼ਿਲ੍ਹਾ ਨੋਡਲ ਅਫ਼ਸਰ ਡਾ.ਲਿਪਸੀ ਮੋਦੀ ਮਾਨਸਿਕ ਰੋਗਾਂ ਦੇ ਮਾਹਿਰ ਨੇ ਦੱਸਿਆ ਨਸ਼ਾ ਕਰਨ ਵਾਲੇ ਵਿਅਕਤੀ ਨੂੰ ਡਾਕਟਰੀ ਸਲਾਹ ਅਨੁਸਾਰ ਨਸ਼ਿਆਂ ਤੋਂ ਛੁਟਕਾਰਾ ਪਾਉਣਾ ਚਾਹੀਦਾ ਹੈ। ਵਿਅਕਤੀ ਨਸ਼ਿਆਂ ਦੀ ਆਦਤ ਅਨੁਸਾਰ ਦੇਖਿਆ ਜਾਂਦਾ ਹੈ ਕਿ ਉਸ ਨੂੰ ਕਿਸ ਤਰ੍ਹਾਂ ਦੇ ਇਲਾਜ ਦੀ ਜ਼ਰੂਰਤ ਹੈ। ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਸ਼੍ਰੀ ਕੁਲਦੀਪ ਸਿੰਘ ਨੇ ਦੱਸਿਆ ਕਿ ਤੰਬਾਕੂ ਪਦਾਰਥ ਜਿਵੇਂ ਬੀੜੀ ਸਿਗਰਟ ਖੈਣੀ ਪਾਨ ਮਸਾਲਾ ਆਦਿ ਵਿੱਚ ਬਹੁਤ ਸਾਰੇ ਰਸਾਇਣਕ ਅਤੇ ਜਹਿਰੀਲੇ ਤੱਤ ਹੁੰਦੇ ਹਨ ਜੋ ਸਰੀਰ ਨੂੰ ਬਹੁਤ ਸਾਰੀਆਂ ਮਾਰੂ ਬਿਮਾਰੀਆਂ ਲਗਾ ਦਿੰਦੇ ਹਨ। ਰਾਜਵੀਰ ਕੌਰ ਕਾਂਊਂਸਲਰ ਨਸ਼ਾ ਛਡਾਊ ਕੇਂਦਰ ਬਰਨਾਲਾ ਨੇ ਦੱਸਿਆ ਕਿ ਸਿਹਤ ਮਾਹਿਰਾਂ ਅਨੁਸਾਰ ਜਿਆਦਾਤਰ ਨਸ਼ੇ ਦੀ ਆਦਤ 15 ਸਾਲ 25 ਸਾਲ ਦੀ ਉਮਰ ਚ ਲੱਗਦੀ ਹੈ ।ਇਸ ਅਵਸਥਾ ਚ ਮਾਪਿਆਂ ਨੂੰ ਆਪਣੇ ਬੱਚਿਆਂ ਦਾ ਪੂਰਾ ਧਿਆਨ ਰੱਖਣਾ ਚਾਹੀਦਾ ਹੈ। ਦਾਖ਼ਲ ਹੋ ਕੇ ਇਲਾਜ ਕਰਵਾ ਰਹੇ ਮਰੀਜਾਂ ਦੀ ਕਾਂਊਸਲਿੰਗ ਕੀਤੀ ਜਾਂਦੀ ਹੈ ਤਾਂ ਕਿ ਉਹ ਅੱਗੇ ਤੋਂ ਨਸ਼ਾ ਨਾ ਕਰਨ। ਇਸ ਮੌਕੇ ਕਾਊਂਸਲਰ ਰਵਿੰਦਰ ਸਿੰਘ ਅਤੇ ਸਤਨਾਮ ਸਿੰਘ ਹਾਜ਼ਰ ਸਨ।

Today Now News

RELATED ARTICLES
- Advertisment -

POPULAR POSTS