16.6 C
Chandigarh

TODAY NOW NEWS

Thursday, March 19, 2026
HomeBREAKING NEWSਡਾ.ਰਾਜ ਬਹਾਦੁਰ ਨਾਲ ਬਦਸਲੂਕੀ ਕਰਨ `ਤੇ ਸਿਹਤ ਮੰਤਰੀ ਮਾਫ਼ੀ ਮੰਗੇ: ਸੁਖਦੇਵ ਸਿੰਘ...

ਡਾ.ਰਾਜ ਬਹਾਦੁਰ ਨਾਲ ਬਦਸਲੂਕੀ ਕਰਨ `ਤੇ ਸਿਹਤ ਮੰਤਰੀ ਮਾਫ਼ੀ ਮੰਗੇ: ਸੁਖਦੇਵ ਸਿੰਘ ਢੀਂਡਸਾ

ਚੰਡੀਗੜ੍ਹ, 30 ਜੁਲਾਈ 2022: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸ: ਸੁਖਦੇਵ ਸਿੰਘ ਢੀਂਡਸਾ ਨੇ ਬੀਤੇ ਦਿਨੀ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਬਾਬਾ ਫਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਅਤੇ ਅੰਤਰਰਾਸ਼ਟਰੀ ਪ੍ਰਸਿੱਧ ਸਪਾਈਨਲ ਸਰਜਨ ਡਾ.ਰਾਜ ਬਹਾਦੁਰ ਨਾਲ ਕੀਤੀ ਗਈ ਬਦਸਲੂਕੀ ਦੀ ਸਖ਼ਤ ਨਿੰਦਾ ਕੀਤੀ ਹੈ।

ਉਨ੍ਹਾਂ ਕਿਹਾ ਕਿ ਸਿਹਤ ਮੰਤਰੀ ਦੇ ਮਾੜੇ ਸਲੂਕ ਕਾਰਨ ਹੀ ਡਾ.ਰਾਜ ਬਹਾਦੁਰ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਲਈ ਮਜਬੂਰ ਹੋਣਾ ਪਿਆ ਹੈ। ਸ: ਢੀਂਡਸਾ ਨੇ ਕਿਹਾ ਕਿ ਇਸ ਮਾੜੇ ਵਤੀਰੇ ਲਈ ਸਿਹਤ ਮੰਤਰੀ ਚੇਤਨ ਜੌੜਾਮਾਜਰਾ ਨੂੰ ਤੁਰੰਤ ਡਾ.ਰਾਜ ਬਹਾਦੁਰ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕੌਮਾਂਤਰੀ ਪੱਧਰ `ਤੇ ਸਿਹਤ ਖੇਤਰ ਵਿਚ ਨਾਮਣਾ ਖੱਟਣ ਵਾਲੇ ਪ੍ਰਸਿੱਧ ਡਾਕਟਰ ਰਾਜ ਬਹਾਦੁਰ ਦਾ ਪੰਜਾਬ ਵਿਚ ਸੇਵਾਵਾਂ ਦੇਣਾ ਸੂਬੇ ਲਈ ਬੇਹੱਦ ਮਾਣ ਵਾਲੀ ਗੱਲ ਹੈ ਅਤੇ ਸਿਹਤ ਮੰਤਰੀ ਨੂੰ ਉਨ੍ਹਾਂ ਨਾਲ ਬਦਸਲੂਕੀ ਕਰਨ ਤੋਂ ਪਹਿਲਾਂ ਇਹ ਗੱਲ ਚੰਗੀ ਤਰ੍ਹਾਂ ਸੋਚਣੀ ਚਾਹੀਦੀ ਸੀ।
ਸ: ਢੀਂਡਸਾ ਨੇ ਕਿਹਾ ਕਿ ਡਾ.ਰਾਜ ਬਹਾਦੁਰ ਦੇਸ਼ ਦੀਆਂ ਪ੍ਰਮੁੱਖ ਸਿਹਤ ਸੰਸਥਾਵਾਂ ਵਿਚ ਕੰਮ ਕਰ ਚੁੱਕੇ ਹਨ ਅਤੇ ਇਸ ਵੇਲੇ ਉਹ ਬਾਬਾ ਫਰੀਦ ਯੂਨੀਵਰਸਿਟੀ ਵਿਚ ਬਤੌਰ ਵਾਈਸ ਚਾਂਸਲਰ ਆਪਣੀਆਂ ਸੇਵਾਵਾਂ ਨਿਭਾਅ ਰਹੇ ਸਨ ਪਰ ਸੱਤਾ ਦੇ ਨਸ਼ੇ ਵਿਚ ਸਿਹਤ ਮੰਤਰੀ ਦੇ ਵਤੀਰੇ ਨੇ ਡਾ;ਰਾਜ ਬਹਾਦੁਰ ਦੇ ਵੱਕਾਰ ਨੂੰ ਠੇਸ ਪਹੁੰਚਾਈ ਹੈ। ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿਹਤ ਮੰਤਰੀ ਨੂੰ ਮੁਆਫ਼ੀ ਮੰਗਣ ਲਈ ਕਹਿਣਾ ਚਾਹੀਦਾ ਹੈ।
ਸ: ਢੀਂਡਸਾ ਨੇ ਕਿਹਾ ਕਿ ਪੰਜਾਬ ਵਿਚ ਪਹਿਲਾਂ ਦੀ ਕਾਬਿਲ ਡਾਕਟਰਾਂ ਅਤੇ ਸਹਿਤ ਸਹੂਲਤਾਂ ਦੀ ਘਾਟ ਹੈ ਅਜਿਹੇ ਵਿਚ ਜੋ ਸਿਹਤ ਅਧਿਕਾਰੀ ਅਤੇ ਕਰਮਚਾਰੀ ਇਥੇ ਆਪਣੀਆਂ ਸੇਵਾਵਾਂ ਦੇ ਰਹੇ ਹਨ ਉਨ੍ਹਾਂ ਨਾਲ ਮਾੜਾ ਸਲੂਕ ਕਰਕੇ ਮਾਨ ਸਰਕਾਰ ਉਨ੍ਹਾਂ ਨੂੰ ਇਥੋਂ ਭੱਜਣ ਲਈ ਮਜਬੂਰ ਕਰ ਰਹੀ ਹੈ।

Today Now News

RELATED ARTICLES
- Advertisment -

POPULAR POSTS