
ਨਵੀਂ ਦਿੱਲੀ, ਏਜੰਸੀਆਂ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੋਰੋਨਾ ਖ਼ਿਲਾਫ਼ ਜੰਗ ਜਿੱਤੀ ਹੈ। ਉਨ੍ਹਾਂ ਨੇ ਖ਼ੁਦ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਟਵੀਟ ਕਰਕੇ ਕਿਹਾ, ਅੱਜ ਮੇਰੀ ਕੋਰੋਨਾ ਟੈਸਟ ਦੀ ਰਿਪੋਰਟ ਨਕਾਰਾਤਮਕ ਆਈ ਹੈ। ਮੈਂ ਪ੍ਰਮਾਤਮਾ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ ਅਤੇ ਤਹਿ ਦਿਲੋਂ ਉਨ੍ਹਾਂ ਸਾਰਿਆਂ ਦਾ ਧੰਨਵਾਦ ਕਰਦਾ ਹਾਂ ਜਿਨ੍ਹਾਂ ਨੇ ਇਸ ਸਮੇਂ ਮੇਰੀ ਸਿਹਤਯਾਬੀ ਲਈ ਦੁਆਵਾਂ ਕੀਤੀਆਂ ਅਤੇ ਮੇਰੇ ਪਰਿਵਾਰ ਦਾ ਹੌਂਸਲਾ ਵਧਾਇਆ। ਡਾਕਟਰਾਂ ਦੀ ਸਲਾਹ ‘ਤੇ ਕੁਝ ਦਿਨ ਹੋਰ ਹੋਮ ਕੁਆਰੰਟਾਈਨ ਰਹਾਂਗਾ। ਕੋਰੋਨਾ ਦੀ ਲਾਗ ਦੌਰਾਨ ਮੇਰਾ ਇਲਾਜ ਕਰਨ ਵਾਲੇ ਡਾਕਟਰਾਂ ਅਤੇ ਪੈਰਾਮੈਡੀਕਲ ਸਟਾਫ ਦਾ ਧੰਨਵਾਦ ਕੀਤਾ।






