16.8 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਜ਼ਾਲਮ ਚੰਨੀ ਸਰਕਾਰ ਨੇ ਬੇਰੁਜ਼ਗਾਰ ਅਧਿਆਪਕਾਂ ਦੇ ਤੋੜੇ ਹੱਥ ਪੈਰ, ਬੇਤਹਾਸ਼ਾ ਲਾਠੀਚਾਰਜ...

ਜ਼ਾਲਮ ਚੰਨੀ ਸਰਕਾਰ ਨੇ ਬੇਰੁਜ਼ਗਾਰ ਅਧਿਆਪਕਾਂ ਦੇ ਤੋੜੇ ਹੱਥ ਪੈਰ, ਬੇਤਹਾਸ਼ਾ ਲਾਠੀਚਾਰਜ ਕਰਕੇ ਵਿਖਾਈ ਗੁੰਡਾਗਰਦੀ

ਮਾਨਸਾ

ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰਨ ਲਈ 2 ਮਹੀਨੇ ਤੋਂ ਉੱਪਰ ਖਰੜ ਵਿਖੇ ਟੈਂਕੀ ਉਪਰ ਡਟੇ ਹੋਏ ਹਨ । ਪਰ ਸਰਕਾਰ ਵੱਲੋਂ ਬੇਰੁਜ਼ਗਾਰ ਅਧਿਆਪਕਾਂ ਦੀਆਂ ਮੰਗਾਂ ਦਾ ਕੋਈ ਵੀ ਠੋਸ ਹੱਲ ਨਹੀਂ ਕੀਤਾ ਜਾ ਰਿਹਾ । ਅੱਜ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਜਦੋਂ ਅੱਜ ਮਾਨਸਾ ਪਹੁੰਚੇ ਤਾਂ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਗੁਪਤ ਤਰੀਕੇ ਨਾਲ ਆਪਣੀ ਰਣਨੀਤੀ ਉਲੀਕੀ ਗਈ ਜਿੱਥੇ ਜਿੱਥੇ ਮੁੱਖ ਮੰਤਰੀ ਨੇ ਜਾਣਾ ਸੀ ਉੱਥੇ ਉੱਥੇ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਵਿਰੋਧ ਕਰਨ ਲਈ ਆਪਣੇ ਸਾਥੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ।

ਜਦੋਂ ਮੁੱਖ ਮੰਤਰੀ ਪੰਜਾਬ ਆਪਣਾ ਭਾਸ਼ਣ ਦੇ ਰਹੇ ਸੀ ਤਾਂ ਉਸ ਦੌਰਾਨ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਸਾਹਮਣੇ ਬਿਲਕੁਲ ਉਨ੍ਹਾਂ ਦੇ ਖ਼ਿਲਾਫ਼ 50 ਦੇ ਕਰੀਬ ਬੇਰੁਜ਼ਗਾਰਾਂ ਵਲੋਂ ਨਾਅਰੇਬਾਜ਼ੀ ਕੀਤੀ ਗਈ । ਬੇਰੁਜ਼ਗਾਰ ਅਧਿਆਪਕਾਂ ਨਾਅਰੇਬਾਜ਼ੀ ਕਰਨ ਉਪਰੰਤ ਪ੍ਰਸ਼ਾਸਨ ਨੂੰ ਹੱਥਾਂ ਪੈਰਾਂ ਦੀ ਪੈ ਗਈ, ਜਿਸ ਤੋਂ ਬਾਅਦ ਬੇਰੁਜ਼ਗਾਰ ਅਧਿਆਪਕਾਂ ਦੀ ਆਵਾਜ਼ ਨੂੰ ਦਬਾਉਣ ਲਈ ਬੇਰੁਜ਼ਗਾਰ ਅਧਿਆਪਕਾਂ ਨੂੰ ਜਬਰੀ ਪੰਡਾਲ ਚੋਂ ਬਾਹਰ ਕੱਢਿਆ ਗਿਆ ਅਤੇ ਕੁਝ ਅਧਿਆਪਕਾਂ ਨੂੰ ਪ੍ਰਸ਼ਾਸਨ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਤੇ ਗ੍ਰਿਫ਼ਤਾਰ ਕਰਕੇ ਥਾਣਿਆਂ ਵਿੱਚ ਡੱਕਿਆ ਗਿਆ । ਪ੍ਰਸ਼ਾਸਨ ਵੱਲੋਂ ਕੀਤੀ ਗਈ ਧੱਕਾ ਮੁੱਕੀ ਦੌਰਾਨ ਬੇਰੁਜ਼ਗਾਰ ਅਧਿਆਪਕਾਂ ਨੂੰ ਕਾਫੀ ਗੰਭੀਰ ਸੱਟਾਂ ਲੱਗੀਆਂ

Today Now News

RELATED ARTICLES
- Advertisment -

POPULAR POSTS