17.4 C
Chandigarh

TODAY NOW NEWS

Friday, March 20, 2026
HomeBREAKING NEWSਵਿਜੀਲੈਂਸ ਵੱਲੋਂ ਹਸਪਤਾਲ ਦਾ ਅਕਾਊਂਟੈਂਟ 25000 ਰੁਪਏ ਦੀ ਰਿਸ਼ਵਤ ਲੈਂਦਾ ਕਾਬੂ

ਵਿਜੀਲੈਂਸ ਵੱਲੋਂ ਹਸਪਤਾਲ ਦਾ ਅਕਾਊਂਟੈਂਟ 25000 ਰੁਪਏ ਦੀ ਰਿਸ਼ਵਤ ਲੈਂਦਾ ਕਾਬੂ

ਚੰਡੀਗੜ, 30 ਅਪ੍ਰੈਲ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਤਾਇਨਾਤ ਅਕਾਊਂਟੈਂਟ-ਕਮ-ਕੈਸ਼ੀਅਰ, ਧਰਮਵੀਰ ਨੂੰ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਪੰਜਾਬ ਵਿਜੀਲੈਂਸ ਬਿਊਰੋ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਮੁਲਜਮ ਧਰਮਵੀਰ ਨੂੰ ਸ਼ਿਕਾਇਤਕਰਤਾ ਰਵਿੰਦਰ ਕੁਮਾਰ ਵਾਸੀ ਮੁਰਾਦਵਾਲਾ ਭੋਮਗੜ, ਜ਼ਿਲਾ ਫਾਜ਼ਿਲਕਾ ਦੀ ਸ਼ਿਕਾਇਤ ਉਪਰ ਗਿ੍ਰਫਤਾਰ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਮੁੱਦਈ ਰਵਿੰਦਰ ਕੁਮਾਰ ਕੋਲ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਕੰਟੀਨ ਦਾ ਠੇਕਾ ਹੈ ਤੇ ਉਸ ਵੱਲੋਂ ਮੁਹੱਈਆ ਕਰਵਾਏ ਜਾਂਦੇ ਖਾਣੇ ਆਦਿ ਦੇ ਬਿੱਲ ਧਰਮਵੀਰ ਅਕਾਊਂਟੈਂਟ ਵੱਲੋਂ ਪਾਸ ਕਰਵਾਏ ਜਾਂਦੇ ਹਨ। ਸ਼ਿਕਾਇਤਕਰਤਾ ਨੇ ਵਿਜੀਲੈੰਸ ਬਿਉਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਕਤ ਅਕਾਊਂਟੈਂਟ ਨੇ ਉਸ ਤੋਂ ਬਿਲਾਂ ਨੂੰ ਪਾਸ ਕਰਾਉਣ ਬਦਲੇ 30000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ।
ਬੁਲਾਰੇ ਨੇ ਦੱਸਿਆ ਕਿ ਵਿਜੀਲੈੰਸ ਵੱਲੋਂ ਸ਼ਿਕਾਇਤ ਦੀ ਜਾਂਚ ਕਰਨ ਉਪਰੰਤ ਉਕਤ ਮੁਲਜਮ ਨੂੰ ਸ਼ਿਕਾਇਤਕਰਤਾ ਪਾਸੋਂ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ 25000 ਰੁਪਏ ਦੀ ਰਿਸ਼ਵਤ ਹਾਸਲ ਕਰਦਿਆਂ ਰੰਗੇ ਹੱਥੀਂ ਗਿ੍ਰਫਤਾਰ ਕੀਤਾ ਗਿਆ। ਬੁਲਾਰੇ ਨੇ ਦੱਸਿਆ ਕਿ ਦੋਸ਼ੀ ਖਿਲਾਫ ਮੁਕੱਦਮਾ ਨੰਬਰ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ ਵੱਖ ਧਾਰਾਵਾਂ ਹੇਠ ਥਾਣਾ ਵਿਜੀਲੈਂਸ ਬਿਊਰੋ ਫਿਰੋਜ਼ਪੁਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ। ਮੁਕੱਦਮਾ ਦੀ ਅਗਲੇਰੀ ਤਫਤੀਸ਼ ਅਮਲ ਵਿੱਚ ਹੈ।

Today Now News

RELATED ARTICLES
- Advertisment -

POPULAR POSTS