17.4 C
Chandigarh

TODAY NOW NEWS

Friday, March 20, 2026
HomeBREAKING NEWSਚੰਡੀਗੜ੍ਹ ’ਚ ਪਿਆ ਮੀਂਹ, ਤਪਦੀ ਗਰਮੀ 'ਚ ਲੋਕਾਂ ਦੇ ਖਿੜੇ ਚਿਹਰੇ

ਚੰਡੀਗੜ੍ਹ ’ਚ ਪਿਆ ਮੀਂਹ, ਤਪਦੀ ਗਰਮੀ ‘ਚ ਲੋਕਾਂ ਦੇ ਖਿੜੇ ਚਿਹਰੇ

ਚੰਡੀਗੜ੍ਹ: ਸਿਟੀ ਬਿਊਟੀਫੁਲ ਚੰਡੀਗੜ੍ਹ ’ਚ ਸਵੇਰ ਤੋਂ ਹੀ ਮੌਸਮ ਨੇ ਆਪਣਾ ਮਿਜ਼ਾਜ ਬਦਲਿਆ ਹੋਇਆ ਹੈ। ਤੜਕਸਾਰ ਤੋਂ ਹੀ ਛਾਏ ਕਾਲੇ ਬੱਦਲਾਂ ਤੋਂ ਬਾਅਦ ਤੇਜ਼ ਮੀਂਹ ਪਿਆ। ਜਿਸ ਤੋਂ ਚੰਡੀਗੜ੍ਹ ਵਾਸੀਆਂ ਨੂੰ ਤਪਦੀ ਅਤੇ ਹੁੰਮਸ ਭਰੀ ਗਰਮੀ ਤੋਂ ਕਾਫੀ ਰਾਹਤ ਮਿਲੀ ਹੈ। ਦੱਸ ਦਈਏ ਕਿ ਮੀਂਹ ਪੈਣ ਨਾਲ ਤਾਪਮਾਨ ਚ ਵੀ ਭਾਰੀ ਗਿਰਾਵਟ ਦੇਖਣ ਨੂੰ ਮਿਲੀ ਹੈ। ਤਾਪਮਾਨ ’ਚ 6 ਤੋਂ 8 ਡਿਗਰੀ ਦੀ ਗਿਰਾਵਟ ਦੇਖਣ ਨੂੰ ਮਿਲੀ ਹੈ। ਦੂਜੇ ਪਾਸੇ ਮੌਸਮ ਵਿਭਾਗ ਦੇ ਮੁਤਾਬਿਕ ਆਉਣ ਵਾਲੇ ਅਗਲੇ 2 ਤੋਂ 3 ਘੰਟਿਆਂ ਤੱਕ ਇਸੇ ਤਰ੍ਹਾਂ ਦਾ ਮੀਂਹ ਜਾਰੀ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਵੀ ਭਵਿੱਖਬਾਣੀ ਕੀਤੀ ਗਈ ਹੈ। ਚੰਡੀਗੜ੍ਹ ਵਿੱਚ ਪਿਛਲੇ 24 ਘੰਟਿਆਂ ਵਿੱਚ 14 ਮਿਲੀਮੀਟਰ ਤੋਂ ਵੱਧ ਮੀਂਹ ਪਿਆ ਹੈ।ਇੱਕ ਪਾਸੇ ਜਿੱਥੇ ਮੀਂਹ ਪੈਣ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ ਉੱਥੇ ਹੀ ਦੂਜੇ ਪਾਸੇ ਭਾਰੀ ਮੀਂਹ ਦੇ ਕਾਰਨ ਚੰਡੀਗੜ੍ਹ ’ਚ ਥਾਂ-ਥਾਂ ਸੜਕਾਂ ’ਤੇ ਪਾਣੀ ਭਰ ਗਿਆ ਹੈ। ਵਾਹਨ ਚਾਲਕਾਂ ਨੂੰ ਸੜਕਾਂ ’ਤੇ ਕਾਫੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Today Now News

RELATED ARTICLES
- Advertisment -

POPULAR POSTS