ਜਲੰਧਰ 29 ਜਨਵਰੀ : ਸੀ.ਪੀ.ਆਈ. ( ਐਮ. ) ਦੇ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਨੇ ਅੱਜ ਇੱਥੇ ਇਕ ਬਿਆਨ ਜਾਰੀ ਕਰਦੇ ਹੋਏ ਦੱਸਿਆ ਕਿ ਵਿਧਾਨ ਸਭਾ ਹਲਕਾ ਨਕੋਦਰ ਜ਼ਿਲ੍ਹਾ ਜਲੰਧਰ ਤੋਂ ਪਾਰਟੀ ਉਮੀਦਵਾਰ ਨੂੰ ਬਦਲ ਦਿੱਤਾ ਗਿਆ ਹੈ । ਕਾਮਰੇਡ ਸੇਖੋਂ ਨੇ ਦੱਸਿਆ ਕਿ ਪਹਿਲਾਂ ਉਥੋਂ ਕਾਮਰੇਡ ਗੁਰਮੇਲ ਸਿੰਘ ਨਾਹਲ ਨੂੰ ਉਮੀਦਵਾਰ ਵਜੋਂ ਐਲਾਨ ਕੀਤਾ ਗਿਆ ਸੀ ਪਰ ਹੁਣ ਉਨ੍ਹਾਂ ਦੀ ਸਿਹਤ ਠੀਕ ਨਾ ਹੋਣ ਕਰਕੇ ਹੁਣ ਪਾਰਟੀ ਵੱਲੋਂ ਮਾਸਟਰ ਪ੍ਰਸ਼ੋਤਮ ਬਿਲਗਾ ਨਕੋਦਰ ਤੋਂ ਚੋਣ ਲੜਨਗੇ । ਉਹ 31 ਜਨਵਰੀ ਨੂੰ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਨਗੇ । ਇਸੇ ਦੌਰਾਨ ਕਾਮਰੇਡ ਗੁਰਮੇਲ ਸਿੰਘ ਨਾਹਲ ਨੇ ਯਕੀਨ ਦੁਆਇਆ ਕਿ ਹੈ ਕਿ ਉਹ ਮਾਸਟਰ ਪ੍ਰਸ਼ੋਤਮ ਬਿਲਗਾ ਨੂੰ ਸਫਲ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ ਅਤੇ ਦਿਨ ਰਾਤ ਇਕ ਕਰ ਦੇਣਗੇ ।







