ਅਮ੍ਰਿਤਸਰ
ਅੱਜ ਅਮ੍ਰਿਤਸਰ ਤੋਂ ਪੰਜਾਬ ਕਾਂਗਰਸ ਨੂੰ ਵੱਡਾ ਝਟਕਾ ਉਸ ਵੇਲੇ ਲੱਗਾ ਜਦੋਂ ਮੇਅਰ ਕਰਮਜੀਤ ਸਿੰਘ ਰਿੰਟੂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ ਦੀ ਅਗਵਾਈ ਵਿੱਚ ਆਪ ਵਿੱਚ ਸ਼ਾਮਲ ਹੋ ਗਏ। ਅਰਵਿੰਦ ਕੇਜਰੀਵਾਲ ਨੇ ਰਿੰਟੂ ਨੂੰ ਪਾਰਟੀ ਵਿੱਚ ਸ਼ਾਮਲ ਕਰਦਿਆਂ ਕਾਂਗਰਸ ਤੇ ਤਿੱਖੇ ਨਿਸ਼ਾਨੇ ਸਾਧੇ ਅਤੇ ਕਿਹਾ ਕਿ, ਕਾਂਗਰਸ ਆਪਣੇ ਮਿਹਨਤੀ ਵਰਕਰਾਂ ਦੇ ਨਾਲ ਧੋਖਾ ਕਰ ਰਹੀ ਹੈ। ਕਾਂਗਰਸ ਨੂੰ ਸਿਰਫ਼ ਵੋਟ ਦੀ ਰਾਜਨੀਤੀ ਕਰਨੀ ਆਉਂਦੀ ਹੈ। ਕੇਜਰੀਵਾਲ ਨੇ ਦਾਅਵਾ ਕੀਤਾ ਕਿ, ਪੰਜਾਬ ਦੇ ਅੰਦਰ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਜਾ ਰਹੀ ਹੈ, ਕਿਉਂਕਿ ਪੰਜਾਬ ਦੇ ਲੋਕ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਦੀਆਂ ਗਲਤ ਨੀਤੀਆਂ ਤੋਂ ਤੰਗ ਆ ਚੁੱਕੇ ਹਨ ਅਤੇ ਉਹ ਹੁਣ ਆਪ ਨੂੰ ਇੱਕ ਮੌਕਾ ਦੇਣ ਲਈ ਉਤਾਵਲੇ ਹੋਏ ਪਏ ਹਨ।





