17.4 C
Chandigarh

TODAY NOW NEWS

Friday, March 20, 2026
Homeਪੰਜਾਬਤਰਨਤਾਰਨਪਿੰਡ ਜੋਤੀਸ਼ਾਹ ਵਿਕਾਸ ਕਾਰਜਾਂ ਨੂੰ ਲੈ ਕੇ ਵਨ-ਟੂ-ਵਨ ।

ਪਿੰਡ ਜੋਤੀਸ਼ਾਹ ਵਿਕਾਸ ਕਾਰਜਾਂ ਨੂੰ ਲੈ ਕੇ ਵਨ-ਟੂ-ਵਨ ।

ਪਾਰਟੀਬਾਜ਼ੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਪਿੰਡ ਵਿੱਚ ਕਰਵਾਏ ਜਾ ਰਹੇ ਹਨ ਪੰਚਾਇਤ ਵੱਲੋਂ ਵਿਕਾਸ ਕਾਰਜ ।

ਪਿੰਡ ਵਿੱਚ ਹੋਏ ਵਿਕਾਸ ਕਾਰਜਾਂ ਦਾ ਮੁਆਇਨਾ ਕਰਦੇ ਹੋਏ

ਤਰਨ ਤਾਰਨ (ਰਿੰਪਲ ਗੋਲਣ) : ਅਕਸਰ ਹੀ ਵਿਕਾਸ ਕਾਰਜਾਂ ਨੂੰ ਲੈ ਕੇ ਪਿੰਡਾਂ ਵਿੱਚ ਅਕਸਰ ਹੀ ਧੜੇਬੰਦੀ ਵੇਖਣ ਨੂੰ ਮਿਲਦੀ । ਜਿਸ ਕਰਕੇ ਪਿੰਡ ਵਾਸੀਆਂ ਨੂੰ ਕਾਫੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਮਜਬੂਰ ਹੋ ਕੇ ਉਹ ਸਰਕਾਰਾਂ ਪ੍ਰਤੀ ਆਪਣੇ ਪ੍ਰਦਰਸ਼ਨ ਕਰਦੇ ਹਨ । ਪਰ ਇਨ੍ਹਾਂ ਸਾਰਿਆਂ ਗੱਲਾਂ ਨੂੰ ਪਿੱਛੇ ਛੱਡ ਕੇ ਇੱਕ ਐਸਾ ਪਿੰਡ ਹੈ ਜਿਸ ਵਿੱਚ ਪਿੰਡ ਦੇ ਸਾਰੇ ਲੋਕ ਰਲ ਮਿਲ ਕੇ ਰਹਿੰਦੇ ਹਨ ਅਤੇ ਪਿੰਡ ਦੇ ਵਿਕਾਸ ਕਾਰਜਾਂ ਵਿੱਚ ਹੱਥ ਵੰਡਾਉਂਦੇ ਹਨ । ਇਹ ਪਿੰਡ ਹੈ ਤਰਨਤਾਰਨ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਪੱਟੀ ਦੇ ਅਧੀਨ ਪੈਂਦਾ ਪਿੰਡ ਜੋਤੀਸ਼ਾਹ ਜਿਸ ਦੀ ਪੰਚਾਇਤ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਤੋਂ ਪਿੰਡ ਵਾਸੀ ਕਾਫ਼ੀ ਖ਼ੁਸ਼ ਹਨ । ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪਿੰਡ ਵਾਸੀਆਂ ਨੇ ਦੱਸਿਆ ਕਿ ਪਿੰਡ ਜੋਤੀਸ਼ਾਹ ਦੀ ਪੰਚਾਇਤ ਵੱਲੋਂ ਪਿੰਡ ਵਿੱਚ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਬਿਨਾਂ ਕਿਸੇ ਭੇਦ ਭਾਵ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਪਿੰਡ ਵਿੱਚ ਹਰ ਪ੍ਰਕਾਰ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ । ਜਿਸ ਤਹਿਤ ਪਿੰਡ ਦੀ ਪੰਚਾਇਤ ਵੱਲੋਂ ਲੋਕਾਂ ਦੀਆਂ ਸਿਹਤ ਸਹੂਲਤਾਂ ਨੂੰ ਮੁੱਖ ਰੱਖਦੇ ਹੋਏ ਪਿੰਡ ਵਿੱਚ ਸੁੰਦਰ ਪਾਰਕ ਅਤੇ ਪਿੰਡ ਦੀ ਸੱਤ ਵਿੱਚ ਇੰਟਰਲਾਕ ਟਾਈਲਾਂ ਲਗਾ ਕੇ ਉਸ ਦੇ ਨਾਲ ਨਾਲ ਬੂਟੇ ਲਗਾਏ ਗਏ ਹਨ ਅਤੇ ਪੰਚਾਇਤ ਵੱਲੋਂ ਪਿੰਡ ਦੀ ਸਭ ਤੋਂ ਵੱਡੀ ਸਮੱਸਿਆ ਨੂੰ ਹੱਲ ਕਰਦੇ ਹੋਏ ਗੰਦੇ ਪਾਣੀ ਦੀ ਨਿਕਾਸੀ ਲਈ ਡੇਢ ਕਿਲੋਮੀਟਰ ਤੱਕ ਲੰਮ ਸੀਵਰੇਜ ਸਿਸਟਮ ਪਾਇਆ ਗਿਆ ਹੈ । ਇੱਥੋਂ ਤੱਕ ਕਿ ਪਿੰਡ ਵਿੱਚ 190 ਕਿੱਲੇ ਕੱਚੇ ਰਸਤਿਆਂ ਨੂੰ ਪੱਕੇ ਕਰਨ ਦਾ ਵੀ ਕੰਮ ਜੰਗੀ ਪੱਧਰ ਤੇ ਜਾਰੀ ਹੈ । ਜਿਨ੍ਹਾਂ ਵਿੱਚੋਂ ਹੁਣ ਤੱਕ 80 ਕਿੱਲੇ ਦੇ ਕੱਚੇ ਰਸਤਿਆਂ ਨੂੰ ਇੰਟਰਲਾਕ ਟਾਈਲ ਲਾ ਕੇ ਪੱਕਾ ਕਰ ਦਿੱਤਾ ਜਾ ਚੁੱਕਾ ਹੈ । ਜੇ ਪਿੰਡ ਦੇ ਸ਼ਮਸ਼ਾਨ ਘਾਟ ਦੀ ਗੱਲ ਕਰੀਏ ਤਾਂ ਇਸ ਸ਼ਮਸ਼ਾਨ ਘਾਟ ਦੀ ਲਾਗੇ ਲਾਗੇ ਪਿੰਡਾਂ ਵਿੱਚ ਕਾਫ਼ੀ ਚਰਚਾ ਹੈ ਕਿਉਂਕਿ ਇਸ ਪਿੰਡ ਦੇ ਸ਼ਮਸ਼ਾਨ ਘਾਟ ਤੇ 11 ਲੱਖ ਰੁਪਏ ਦਾ ਖਰਚਾ ਕੀਤਾ ਗਿਆ ਹੈ ਅਤੇ ਇਹ ਸ਼ਮਸ਼ਾਨ ਘਾਟ ਨੂੰ ਇੰਨਾ ਜ਼ਿਆਦਾ ਸੁੰਦਰ ਬਣਾਇਆ ਗਿਆ ਹੈ ਕਿ ਇਸ ਵਿੱਚ ਪਾਰਕ ਪਾਣੀ ਦੀਆਂ ਸਹੂਲਤਾਂ ਲੈਟਰੀਨ ਬਾਥਰੂਮ ਅਤੇ ਫਾਲ ਅਤੇ ਸ਼ਾਨਦਾਰ ਬੂਟੇ ਲਗਾ ਕੇ ਇਸ ਵਿੱਚ ਮਾਰਬਲ ਦੇ ਨਾਲ ਨਾਲ ਇੰਟਰਲਾਕ ਟਾਈਲ ਵੀ ਲਗਾਈ ਗਈ ਹੈ । ਜੇ ਪਿੰਡ ਵਿੱਚ ਪੀਣ ਵਾਲੇ ਸਾਫ਼ ਪਾਣੀ ਦੀ ਗੱਲ ਕੀਤੀ ਜਾਵੇ ਤਾਂ ਪਿੰਡ ਵਿੱਚ ਆਰਓ ਸਿਸਟਮ ਦਾ ਵੀ ਪ੍ਰਬੰਧ ਕੀਤਾ ਜਾ ਰਿਹਾ ਹੈ ਇਸ ਪਿੰਡ ਦੇ ਸਰਪੰਚ ਨਰਿੰਦਰ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਪਿੰਡ ਵਿੱਚ ਵਿਕਾਸ ਕਰਵਾਉਣ ਲਈ ਉਨ੍ਹਾਂ ਨੂੰ ਹਲਕਾ ਵਧਾਏ ਗਰਮਿੰਦਰ ਸਿੰਘ ਗਿੱਲ ਦੇ ਨਾਲ ਨਾਲ ਪਿੰਡ ਵਾਸੀਆਂ ਦਾ ਵੀ ਕਾਫ਼ੀ ਸਹਿਯੋਗ ਮਿਲ ਰਿਹਾ ਹੈ ਜਿਸ ਕਰਕੇ ਸਮੁੱਚੀ ਪੰਚਾਇਤ ਵੱਲੋਂ ਇਹ ਵਿਕਾਸ ਕਾਰਜ ਪੂਰੀ ਇਮਾਨਦਾਰੀ ਅਤੇ ਬਿਨਾਂ ਕਿਸੇ ਭੇਦਭਾਵ ਦੇ ਕਰਵਾਏ ਜਾ ਰਹੇ ਹਨ ਸਰਪੰਚ ਨਰਿੰਦਰ ਸਿੰਘ ਨੇ ਹਲਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਅਤੇ ਪਿੰਡ ਵਾਸੀਆਂ ਦਾ ਤਹਿ ਦਿਲੋਂ ਧੰਨਵਾਦ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੇ ਸਹਿਯੋਗ ਤੋਂ ਬਿਨਾਂ ਪਿੰਡ ਵਿੱਚ ਉਹ ਕਦੇ ਵੀ ਵਿਕਾਸ ਕਾਰਜਾਂ ਨੂੰ ਨੇਪਰੇ ਨਹੀਂ ਸੀ ਚੜ੍ਹਾ ਸਕਦੇ ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸੇ ਤਰ੍ਹਾਂ ਹੀ ਉਨ੍ਹਾਂ ਦਾ ਸਾਥ ਦਿੰਦੇ ਰਹਿਣ ਤਾਂ ਜੋ ਉਹ ਪਿੰਡ ਨੂੰ ਹੋਰ ਸੁੰਦਰ ਬਣਾ ਸਕਣ ।

Today Now News

RELATED ARTICLES
- Advertisment -

POPULAR POSTS