
ਮਾਨਸਾ 01 ਅਕਤੂਬਰ ( ਗੁਰਜੰਟ ਸਿੰਘ ਬਾਜੇਵਾਲੀਆ) ਭਾਰਤੀ ਕੰਮਿਊਨਿਸਟ ਪਾਰਟੀ ਦੇ ਜਿਲ੍ਹਾ ਸਕੱਤਰ ਕਾਮਰੇਡ ਕ੍ਰਿਸ਼ਨ ਚੋਹਾਨ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਪਿਛਲੇ ਤਕਰੀਬਨ ਤਿੰਨ ਸਾਲ ਪਹਿਲਾਂ ਬਤੌਰ ਸੇਵਾਦਾਰ ਹਰਪ੍ਰੀਤ ਸਿੰਘ ਪੁੱਤਰ ਭੋਲਾ ਸਿੰਘ ਅਤੇ ਚੌਕੀਦਾਰ ਰਵੀ ਕੁਮਾਰ ਪੁੱਤਰ ਰਾਜ ਕੁਮਾਰ ਨੇ ਕਰੀਬ 2-2 ਸਾਲ ਆਪਣੀ ਇਮਾਨਦਾਰੀ ਤੇ ਤਨਦੇਹੀ ਨਾਲ ਕੱਚੇ ਮੁਲਾਜਮਾਂ ਵਜੋਂ ਸੇਵਾਵਾਂ ਨਿਭਾਈਆਂ ਹਨ। ਜਦੋਂ ਕਿ ਮਹਿਕਮੇ ਦੇ ਉੱਚ ਅਫਸਰਾਂ ਵੱਲੋਂ ਭਰੋਸਾ ਵੀ ਦਿਵਾਇਆ ਜਾਂਦੀ ਸੀ ਕਿ ਆਪ ਜੀ ਦੀਆਂ ਸੇਵਾਵਾਂ ਅਤੇ ਇਮਾਨਦਾਰੀ ਦੇਖਦੇ ਹੋਏ ਮਹਿਕਮੇ ਵਿੱਚ ਪੱਕਾ ਕੀਤਾ ਜਾਵੇਗਾ। ਉਕਤ ਵਿਅਕਤੀਆਂ ਵੱਲੋਂ ਆਪਣੀਆਂ ਸੇਵਾਵਾਂ ਜਾਰੀ ਰੱਖੀਆਂ ਗੀਆਂ ਪ੍ਰੰਤੂ ਮਹਿਕਮੇ ਦੇ ਅਧਿਕਾਰੀ ਰਾਜਵਿੰਦਰ ਕੌਰ ਸੁਪਰਡੈਂਟ, ਅਵਤਾਰ ਸਿੰਘ ਸੀਨੀਅਰ ਸਹਾਇਕ, ਹਰਕਰਨ ਸਿੰਘ ਸੁਪਰਡੈਂਟ ਨੇ ਅਚਾਨਕ ਬਿਨਾ ਨੋਟਿਸ ਦਿੱਤਿਆਂ ਕੰਮ ਤੋਂ ਹਟਾ ਦਿੱਤਾ ਗਿਆ। ਜਿਸ ਸਬੰਧੀ ਕੰਮਿਊਨਿਸਟ ਆਗੂ ਨੇ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਹੈ ਕਿ ਇਸ ਮਸਲੇ ਸਬੰਧੀ ਬਰੀਕੀ ਨਾਲ ਪੜਤਾਲ ਕਰਕੇ ਹਰਪ੍ਰੀਤ ਸਿੰਘ ਅਤੇ ਰਵੀ ਕੁਮਾਰ ਨੂੰ ਮੁੜ ਸੇਵਾਵਾਂ ਲਈ ਬਹਾਲ ਕੀਤਾ ਜਾਵੇ। ਮਹਿਕਮੇ ਦੇ ਕੁੱਝ ਅਧਿਕਾਰੀਆਂ ਵੱਲੋਂ ਹਰਪ੍ਰੀਤ ਸਿੰਘ ਅਤੇ ਰਵੀ ਕੁਮਾਰ ਤੋਂ ਸੇਵਾ ਬਹਾਲ ਕਰਨ ਬਦਲੇ ਰਿਸ਼ਵਤ ਦੀ ਮੰਗ ਕੀਤੀ ਸੀ।






