17.1 C
Chandigarh

TODAY NOW NEWS

Thursday, March 19, 2026
HomeBREAKING NEWS0-5 ਸਾਲ ਦੀ ਉਮਰ ਦੇ 973938 ਪ੍ਰਵਾਸੀ ਬੱਚਿਆਂ ਨੂੰ ਆਉਣ ਵਾਲੇ ਪੋਲੀਓ...

0-5 ਸਾਲ ਦੀ ਉਮਰ ਦੇ 973938 ਪ੍ਰਵਾਸੀ ਬੱਚਿਆਂ ਨੂੰ ਆਉਣ ਵਾਲੇ ਪੋਲੀਓ ਰਾਊਂਡ ਵਿੱਚ ਪਿਲਾਈਆਂ ਜਾਣਗੀਆਂ ਪੋਲੀਓ ਰੋਧੀ ਬੂੰਦਾਂ

ਚੰਡੀਗੜ੍ਹ : ਪਲਸ ਪੋਲੀਓ ਮੁਹਿੰਮ ਦਾ ਸਬ-ਨੈਸ਼ਨਲ ਰਾਊਂਡ 19 ਤੋਂ 21 ਜੂਨ ਤੱਕ ਸ਼ੁਰੂ ਹੋਣ ਜਾ ਰਿਹਾ ਹੈ, ਇਸ ਦੀ ਸਫਲਤਾ ਲਈ ਸਿਹਤ ਅਤੇ ਪਰਿਵਾਰ ਭਲਾਈ ਸਕੱਤਰ ਅਜੋਏ ਸ਼ਰਮਾ ਦੀ ਪ੍ਰਧਾਨਗੀ ਹੇਠ ਵੱਖ-ਵੱਖ ਹਿੱਸੇਦਾਰਾਂ ਦੀ ਰਾਜ ਟਾਸਕ ਫੋਰਸ ਦੀ ਇੱਕ ਵਰਚੁਅਲ ਮੀਟਿੰਗ ਆਯੋਜਿਤ ਕੀਤੀ ਗਈ।

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਨੇ ਦੱਸਿਆ ਕਿ 0 ਤੋਂ 5 ਸਾਲ ਦੀ ਉਮਰ ਦੇ ਲਗਭਗ 973938 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ। ਉਨਾਂ ਇਸ ਉਮਰ ਵਰਗ ਦੇ ਬੱਚਿਆਂ ਨੂੰ ਇਨ੍ਹਾਂ ਦਿਨਾਂ ਦੌਰਾਨ ਪੋਲੀਓ ਬੂੰਦਾਂ ਪਿਲਾਉਣ ਨੂੰ ਯਕੀਨੀ ਬਣਾਉਣ ਲਈ ਲੋਕਾਂ ਦੇ ਸਹਿਯੋਗ ਦੀ ਮੰਗ ਕੀਤੀ। ਪੰਜ ਸਾਲ ਤੋਂ ਘੱਟ ਉਮਰ ਦੇ ਜਿਹੜੇ ਬੱਚਿਆਂ ਨੇ ਪਹਿਲਾਂ ਪੋਲੀਓ ਦੀ ਖੁਰਾਕ ਲਈ ਹੋਈ ਹੈ, ਉਨ੍ਹਾਂ ਨੂੰ ਵੀ ਇਸ ਰਾਊਡ ਦੌਰਾਨ ਪੋਲੀਓ ਬੂੰਦਾਂ ਜਰੂਰ ਪਿਲਾਈਆਂ ਜਾਣ।

ਜਿਕਰਯੋਗ ਹੈ ਕਿ ਵਿਭਾਗ ਨੇ ਕੇਵਿਡ ਸਬੰਧੀ ਦੁਕਵਾ ਵਿਵਹਾਰ ਅਪਣਾ ਕੇ ਇਸ ਮੁਹਿੰਮ ਦੇ ਸੁਰੱਖਿਅਤ ਆਚਰਣ ਨੂੰ

ਯਕੀਨੀ ਬਣਾਉਣ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਵਿਭਾਗ ਦੇ ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਡਾ: ਰਣਜੀਤ ਸਿੰਘ ਘੋਤੜਾ ਨੇ ਤਿਆਰੀਆਂ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿੱਥੇ ਟੀਚੇ ਦੀ ਪ੍ਰਾਪਤੀ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ, ਜਿਸ ਲਈ ਸਿਹਤ ਵਿਭਾਗ ਵੱਲੋਂ ਕੁੱਲ 6443 ਟੀਮਾਂ ਦਾ ਗਠਨ ਕੀਤਾ ਗਿਆ ਹੈ। ਇਸ ਮੁਹਿੰਮ ਦੀ ਸਫਲਤਾ ਲਈ ਲਗਭਗ 25000 ਕਰਮੀ ਤਾਇਨਾਤ ਕੀਤੇ ਜਾਣਗੇ। ਰਾਜ ਵਿੱਚ ਘਰ-ਘਰ ਜਾ ਕੇ ਬੱਚਿਆ ਨੇ ਬੂੰਦਾ ਪਿਲਾਈਆਂ ਜਾਣਗੀਆਂ ਅਤੇ ਇਸ ਦੌਰਾਨ ਸਮੂਹ ਕਾਰਖਾਨਿਆਂ, ਇੱਟਾਂ ਦੇ ਭੱਠਿਆਂ, ਝੁੱਗੀ-ਝੱਪੜੀਆਂ, ਬੱਸ ਸਟੈਂਡਾ, ਨਿਰਮਾਣ ਸਥਾਨਾਂ, ਰੇਲਵੇ ਸਟੇਸ਼ਨਾਂ ਅਤੇ ਹੋਰ ਉੱਚ ਜੋਖਮ ਵਾਲੇ ਖੇਤਰਾਂ ਦੀ ਕਵਰੇਜ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਜਾਵੇਗਾ । ਇਨ੍ਹਾਂ ਟੀਮਾਂ ਦੀ ਅਗਵਾਈ 1000 ਤੋਂ ਵੱਧ ਸੁਪਰਵਾਈਜ਼ਰ ਕਰਨਗੇ ਅਤੇ ਸਮੁੱਚੀ ਨਿਗਰਾਨੀ ਰਾਜ ਪੱਧਰੀ ਸਿਹਤ ਅਧਿਕਾਰੀਆਂ ਵੱਲੋਂ ਕੀਤੀ ਜਾਵੇਗੀ।

ਸਹਾਇਕ ਡਾਇਰੈਕਟਰ ਡਾ: ਬਲਵਿੰਦਰ ਕੌਰ (ਈ.ਪੀ.ਆਈ.) ਨੇ ਕਿਹਾ ਕਿ ਭਾਵੇਂ ਭਾਰਤ ਨੂੰ ਵਿਸ਼ਵ ਸਿਹਤ ਸੰਗਠਨ ਵੱਲੋਂ 27 ਮਾਰਚ 2014 ਨੂੰ ਪੋਲੀਓ ਮੁਕਤ ਐਲਾਨਿਆ ਗਿਆ ਹੈ, ਪਰ ਫਿਰ ਵੀ ਗੁਆਂਢੀ ਦੇਸ਼ਾਂ ਤੋਂ ਪੋਲੀਓ ਵਾਇਰਸ ਦੇ ਆਉਣ ਦਾ ਖਤਰਾ ਹੈ । ਇਸ ਲਈ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਸ ਬਿਮਾਰੀ ਤੋਂ ਬਚਾਉਣ ਲਈ ਪਲਸ ਪੋਲੀਓ ਮੁਹਿੰਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਜ਼ਰੂਰੀ ਹੈ।

Today Now News

RELATED ARTICLES
- Advertisment -

POPULAR POSTS