16.8 C
Chandigarh

TODAY NOW NEWS

Friday, March 20, 2026
Homeਚੰਡੀਗੜ੍ਹCm ਚਰਨਜੀਤ ਚੰਨੀ ਨੇ ਬੁਲਾਈ ਅਹਿਮ ਮੀਟਿੰਗ

Cm ਚਰਨਜੀਤ ਚੰਨੀ ਨੇ ਬੁਲਾਈ ਅਹਿਮ ਮੀਟਿੰਗ

ਚੰਡੀਗੜ੍ਹ :

ਕੇਂਦਰ ਸਰਕਾਰ ਵੱਲੋਂ ਸੂਬੇ ’ਚ ਬੀਐੱਸਐੱਫ ਦਾ ਅਧਿਕਾਰ ਖੇਤਰ ਵਧਾਉਣ ਦੇ ਮਾਮਲੇ ’ਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਐਤਵਾਰ ਨੂੰ ਪੰਜਾਬ ਭਵਨ ’ਚ ਕੁਝ ਕੈਬਨਿਟ ਮਤੰਰੀਆਂ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਤੋਂ ਬਾਅਦ ਚੰਨੀ ਨੇ ਅੱਜ ਸੋਮਵਾਰ ਨੂੰ ਸਰਬ ਪਾਰਟੀ ਬੈਠਕ ਬੁਲਾਈ ਹੈ।

ਸਰਕਾਰ ਇਸ ਬੈਠਕ ’ਚ ਲਏ ਜਾਣ ਵਾਲੇ ਫ਼ੈਸਲੇ ’ਤੇ ਕਾਰਵਾਈ ਕਰੇਗੀ ਤੇ ਮੁੱਦਿਆਂ ਨੂੰ ਕੇਂਦਰ ਕੋਲ ਉਠਾਏਗੀ। ਦੂਜੇ ਪਾਸੇ, ਭਾਜਪਾ ਇਸ ਬੈਠਕ ਦਾ ਬਾਈਕਾਟ ਕਰੇਗੀ ਜਦੋਂਕਿ ਬਾਕੀ ਸਾਰੀਆਂ ਪਾਰਟੀਆਂ ’ਚ ਹਿੱਸਾ ਲੈਣਗੀਆਂ। ਭਾਜਪਾ ਨੂੰ ਛੱਡ ਕੇ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਸਮੇਤ ਬਾਕੀ ਪਾਰਟੀਆਂ ਨੇ ਬੀਐੱਸਐੱਫ ਦੇ ਅਧਿਕਾਰ ਖੇਤਰ ਦਾ ਘੇਰਾ ਵਧਾਉਣ ਦੇ ਕੇਂਦਰ ਦੇ ਫ਼ੈਸਲੇ ਦਾ ਵਿਰੋਧ ਕਰਦੇ ਹੋਏ ਇਸ ਨੂੰ ਸੰਘਵਾਦ ਤੇ ਸੂਬੇ ਦੇ ਅਧਿਕਾਰਾਂ ਦੀ ਉਲੰਘਣਾ ਦੱਸਿਆ ਸੀ।ਚੰਨੀ ਦੀ ਅਗਵਾਈ ’ਚ ਹੋਣ ਵਾਲੀ ਬੈਠਕ ਲਈ ਪ੍ਰਦੇਸ਼ ਕਾਂਗਰਸ ਪ੍ਰਧਾਨ ਤੋਂ ਅਸਤੀਫ਼ਾ ਦੇਣ ਵਾਲੇ ਨਵਜੋਤ ਸਿੰਘ ਸਿੱਧੂ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ, ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਤੇ ਭਾਜਪਾ ਦੇ ਸੂਬੇ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਸੱਦਾ ਭੇਜਿਆ ਗਿਆ ਹੈ ਪਰ ਭਾਜਪਾ ਨੇ ਬੈਠਕ ਦਾ ਬਾਈਕਾਟ ਕਰਨ ਦਾ ਫ਼ੈਸਲਾ ਕੀਤਾ ਹੈ।

ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਵੱਧ ਰਹੇ ਅੱਤਵਾਦੀ ਦੇ ਖ਼ਤਰੇ ਕਾਰਨ ਦੇਸ਼ ਦੇ ਸਾਰੇ ਸਰਹੱਦੀ ਸੂਬਿਆਂ ’ਚ ਬੀਐੱਸਐੱਫ ਦਾ ਘੇਰਾ ਵਧਾਇਆ ਗਿਆ ਹੈ। ਕਾਂਗਰਸ ਨੂੰ ਕਿਸ ਗੱਲ ਦਾ ਡਰ ਲੱਗ ਰਿਹਾ ਹੈ। ਮੁੱਖ ਮੰਤਰੀ ਪੰਜਾਬ ’ਚ ਵੱਧ ਰਹੀ ਬੇਰੁਜ਼ਗਾਰੀ ਤੇ ਨਸ਼ੇ ’ਤੇ ਲਗਾਮ ਲਾਉਣ ਲਈ ਸਰਬ ਪਾਰਟੀ ਬੈਠਕ ਕਿਉਂ ਨਹੀਂ ਬਲਾਉਂਦੇ।

ਉਧਰ, ਅਕਾਲੀ ਦਲ ਵੱਲੋਂ ਡਾ. ਦਲਜੀਤ ਸਿੰਘ ਚੀਮਾ ਤੇ ਪ੍ਰੇਮ ਸਿੰਘ ਚੰਦੂਮਾਜਰਾ ਬੈਠਕ ’ਚ ਸ਼ਾਮਲ ਹੋਣਗੇ, ਜਦੋਂਕਿ ਆਪ ਦੇ ਭਗਵੰਤ ਮਾਨ ਤੇ ਅਮਨ ਅਰੋੜਾ ਦੇ ਬੈਠਕ ’ਚ ਸ਼ਾਮਲ ਹੋਣ ਦੀ ਸੰਭਾਵਨਾ ਹੈ। ਕਾਬਿਲੇਗੌਰ ਹੈ ਕਿ ਚੰਨੀ ਨੇ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਬੀਐੱਸਐੱਫ ਦੇ ਅਧਿਕਾਰ ਖੇਤਰ ਦੇ ਮੁੱਦੇ ’ਤੇ ਫ਼ੈਸਲਾ ਬਦਲਣ ਦੀ ਮੰਗ ਕੀਤੀ ਸੀ।

ਇਹ ਵੀ ਕਿਹਾ ਸੀ ਕਿ ਕੇਂਦਰ ਸਰਕਾਰ ਸੰਘਵਾਦ ਦੀ ਭਾਵਨਾ ਨੂੰ ਕਮਜ਼ੋਰ ਕਰਨ ਤੇ ਸੰਵਿਧਾਨ ਦੇ ਸੰਘੀ ਢਾਂਚੇ ਨੂੰ ਵਿਗਾੜਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਪਾਕਿਸਤਾਨ ਨਾਲ ਲੱਗਦੀ ਕੌਮਾਂਤਰੀ ਸਰਹੱਦ ’ਤੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ ਤੇ ਫ਼ਾਜ਼ਿਲਕਾ ਦੇ ਕੁੱਲ ਖੇਤਰਫਲ ਦਾ 80 ਫ਼ੀਸਦੀ ਤੋਂ ਵੱਧ ਇਸੇ ਘੇਰੇ ’ਚ ਆਉਂਦਾ ਹੈ।ਸ਼ ਇਨ੍ਹਾਂ ਸਰਹੱਦੀ ਜ਼ਿਲ੍ਹਿਆਂ ਦਾ ਜ਼ਿਲ੍ਹਾ ਦਫ਼ਤਰ ਵੀ ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਦੇ 50 ਕਿਲੋਮੀਟਰ ਦੇ ਘੇਰੇ ’ਚ ਹਨ।

Today Now News

RELATED ARTICLES
- Advertisment -

POPULAR POSTS