ਚੰਡੀਗੜ੍ਹ:
ਅੱਜ 9 ਨਵੰਬਰ ਨੂੰ ਫਿਰ ਪੰਜਾਬ ਕੈਬਨਿਟ ਦੀ ਮੀਟਿੰਗ ਹੋਣ ਜਾ ਰਹੀ ਹੈ। ਉਮੀਦ ਹੈ ਕਿ ਇਸ ਮੀਟਿੰਗ ਵਿੱਚ ਅਹਿਮ ਫ਼ੈਸਲੇ ਲਏ ਜਾ ਸਕਦੇ ਹਨ।

ਦੱਸ ਦਈਏ ਕਿ 7 ਨਵੰਬਰ ਨੂੰ ਹੋਈ ਕੈਬਨਿਟ ਮੀਟਿੰਗ ਵਿੱਚ ਸਰਕਾਰ ਵੱਲੋਂ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਿਚ ਭਾਰੀ ਕਟੌਤੀ ਕੀਤੀ ਸੀ।
ਜਾਣਕਾਰਾਂ ਮੁਤਾਬਿਕ ਕੱਲ ਦੀ ਮੀਟਿੰਗ ਵਿੱਚ ਕੱਚੇ ਅਤੇ ਠੇਕਾ ਮੁਲਾਜ਼ਮਾਂ ਬਾਰੇ ਕੋਈ ਵੱਡਾ ਫੈਸਲਾ ਲਿਆ ਜਾ ਸਕਦਾ ਹੈ।





