17.1 C
Chandigarh

TODAY NOW NEWS

Friday, March 20, 2026
HomeBREAKING NEWSਨਸ਼ਿਆ ਵਿਰੁੱਧ 3 ਦਿਨਾਂ *ਚ 7 ਮੁਕੱਦਮੇ ਦਰਜ਼ ਕਰਕੇ 6 ਮੁਲਜਿਮ ਕੀਤੇ...

ਨਸ਼ਿਆ ਵਿਰੁੱਧ 3 ਦਿਨਾਂ *ਚ 7 ਮੁਕੱਦਮੇ ਦਰਜ਼ ਕਰਕੇ 6 ਮੁਲਜਿਮ ਕੀਤੇ ਕਾਬੂ

118 ਲੀਟਰ ਲਾਹਣ, 90 ਨਸ਼ੀਲੀਆਂ ਗੋੋਲੀਆਂ, 60 ਗ੍ਰਾਮ ਸੁਲਫਾ, 41 ਬੋਤਲਾਂ ਸ਼ਰਾਬ,
11 ਨਸ਼ੀਲੀਆਂ ਸੀਸ਼ੀਆਂ, 5 ਗ੍ਰਾਮ ਹੈਰੋੋਇੰਨ (ਚਿੱਟਾ) ਅਤੇ 1 ਚਾਲੂ ਭੱਠੀ ਦੀ ਬਰਾਮਦਗੀ

ਮਾਨਸਾ, 19 ਮਾਰਚ ਗੁਰਜੰਟ ਸਿੰਘ ਬਾਜੇਵਾਲੀਆ/ਸ੍ਰੀ ਦੀਪਕ ਪਾਰੀਕ, ਆਈ, ਪੀ,ਐਸ, ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਪ੍ਰੈਸ ਨੋਟ ਜਾਰੀ ਕਰਦੇ ਹੋੋਏ ਦੱਸਿਆ ਗਿਆ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਨਸ਼ਿਆ ਪ੍ਰਤੀ ਜ਼ੀਰੋ ਸਹਿਨਸ਼਼ੀਲਤਾ (ੱਕਗਰ ੳਰ;ਕਗ਼ਅਫਕ) ਦੀ ਨੀਤੀ ਅਪਨਾਈ ਗਈ ਹੈ। ਮਾਨਸਾ ਪੁਲਿਸ ਵੱਲੋਂ ਨਸ਼ਿਆਂ ਦੀ ਰੋਕਥਾਮ ਕਰਨ ਲਈ ਜਿਲਾ ਅੰਦਰ ਚਲਾਈ ਵਿਸੇਸ਼ ਮੁਹਿੰਮ ਤਹਿਤ ਕਾਰਵਾਈ ਕਰਦੇ ਹੋੋਏ ਹੇਠ ਲਿਖੇ ਅਨੁਸਾਰ ਬਰਾਮਦਗੀ ਕੀਤੀ ਗਈ ਹੈ।
ਸੀH,ਆਈ,ਏ,ਸਟਾਫ ਮਾਨਸਾ ਦੀ ਪੁਲਿਸ ਪਾਰਟੀ ਵੱਲੋਂ ਮਲਕੀਤ ਸਿੰਘ ਪੁੱਤਰ ਲੀਲਾ ਸਿੰਘ ਵਾਸੀ ਅਕਲੀਆਂ ਨੂੰ ਕਾਬੂ ਕਰਕੇ ਉਸ ਪਾਸੋੋਂ 90 ਨਸ਼ੀਲੀਆਂ ਗੋੋਲੀਆਂ ਮਾਰਕਾ ਕੈਰੀਸੋੋਮਾ ਅਤੇ 11 ਨਸ਼ੀਲੀਆਂ ਸੀਸ਼ੀਆਂ ਮਾਰਕਾ ਓਮਰੈਕਸ ਬਰਾਮਦ ਹੋਣ ਤੇ ਮੁਲਜਿਮ ਵਿਰੁੱਧ ਥਾਣਾ ਸਿਟੀ^2 ਮਾਨਸਾ ਵਿਖੇ ਐਨ,ਡੀ,ਪੀ,ਐਸ, ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ। ਥਾਣਾ ਜੋਗਾ ਦੀ ਪੁਲਿਸ ਪਾਰਟੀ ਵੱਲੋੋਂ ਮਹਿੰਦਰ ਕੌੌਰ ਪਤਨੀ ਸੁਖਦੇਵ ਸਿੰਘ ਵਾਸੀ ਜੋੋਗਾ ਨੂੰ ਕਾਬੂ ਕਰਕੇ 60 ਗ੍ਰਾਮ ਸੁਲਫਾ ਬਰਾਮਦ ਕਰਕੇ ਉਸਦੇ ਵਿਰੁੱਧ ਐਨ,ਡੀ,ਪੀ,ਐਸ,ਐਕਟ ਦਾ ਮੁਕੱਦਮਾ ਦਰਜ਼ ਕਰਾਇਆ ਗਿਆ ਹੈ। ਥਾਣਾ ਸਿਟੀ^2 ਮਾਨਸਾ ਦੀ ਪੁਲਿਸ ਪਾਰਟੀ ਵੱਲੋਂ ਗੁਰਪਰੀਤ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਮਾਨਸਾ ਨੂੰ ਕਾਬੂ ਕਰਕੇ ਉਸ ਪਾਸੋੋਂ 5 ਗ੍ਰਾਮ ਹੈਰੋੋਇੰਨ (ਚਿੱਟਾ) ਦੀ ਬਰਾਮਦਗੀ ਕੀਤੀ ਗਈ। ਐਨ,ਡੀ,ਪੀ,ਐਸ,ਐਕਟ ਦੇ ਉਕਤ ਮੁਕੱਦਮਿਆਂ ਵਿੱਚ ਗ੍ਰਿਫਤਾਰ ਮੁਲਜਿਮਾਂ ਨੂੰ ਮਾਨਯੋੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛਗਿੱਛ ਕਰਕੇ ਇਹਨਾਂ ਦੇ ਬੈਕਵਾਰਡ ਅਤੇ ਫਾਰਵਾਰਡ ਲੰਿਕਾਂ ਦਾ ਪਤਾ ਲਗਾਇਆ ਜਾਵੇਗਾ ਅਤੇ ਹੋੋਰ ਮੁਲਜਿਮ ਨਾਮਜਦ ਕਰਕੇ ਮੁਕੱਦਮਿਆਂ ਵਿੱਚ ਅੱਗੇ ਹੋੋਰ ਪ੍ਰਗਤੀ ਕੀਤੀ ਜਾਵੇਗੀ।
ਇਸੇ ਤਰਾ ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋੋਏ ਥਾਣਾ ਸਰਦੂਲਗੜ ਦੀ ਪੁਲਿਸ ਪਾਰਟੀ ਨੇ ਹਰਬੰਸ ਸਿੰਘ ਪੁੱਤਰ ਜੈਮਲ ਸਿੰਘ ਵਾਸੀ ਝੰਡਾ ਕਲਾਂ ਨੂੰ ਕਾਬੂ ਕਰਕੇ 50 ਲੀਟਰ ਲਾਹਣ ਅਤੇ 15 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕੀਤੀ। ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਜੀਤ ਸਿੰਘ ਪੁੱਤਰ ਬਿੱਕਰ ਸਿੰਘ ਵਾਸੀ ਸੱਦਾ ਸਿੰਘ ਵਾਲਾ ਨੂੰ ਕਾਬੂ ਕਰਕੇ 50 ਲੀਟਰ ਲਾਹਣ ਬਰਾਮਦ ਕੀਤੀ। ਸੀ,ਆਈ,ਏ,ਸਟਾਫ ਮਾਨਸਾ ਦੀ ਪੁਲਿਸ ਪਾਰਟੀ ਨੇ ਰੋਹਿਤ ਕੁਮਾਰ ਪੁੱਤਰ ਤਾਰੀ ਰਾਮ ਵਾਸੀ ਮਾਨਸਾ ਵਿਰੁੱਧ ਥਾਣਾ ਸਿਟੀ^2 ਮਾਨਸਾ ਵਿਖੇ ਮੁਕੱਦਮਾ ਦਰਜ਼ ਰਜਿਸਟਰ ਕਰਵਾ ਕੇ 24 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਹਿਨਾਈ (ਹਰਿਆਣਾ) ਬਰਾਮਦ ਕੀਤੀ, ਮੁਲਜਿਮ ਦੀ ਗ੍ਰਿਫਤਾਰੀ ਬਾਕੀ ਹੈ, ਜਿਸਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਥਾਣਾ ਬੋਹਾ ਦੀ ਪੁਲਿਸ ਪਾਰਟੀ ਵੱਲੋੋਂ ਮੁਖਬਰੀ ਦੇ ਆਧਾਰ ਤੇ ਜੁਗਰਾਜ ਸਿੰਘ ਉਰਫ ਜਹਾਜ ਪੁੱਤਰ ਹਰਨੇਕ ਸਿੰਘ ਵਾਸੀ ਅੱਕਾਂਵਾਲੀ ਵਿਰੁੱਧ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਵੱਲੋੋਂ ਰੇਡ ਕਰਕੇ ਮੁਲਜਿਮ ਨੂੰ ਕਾਬੂ ਕਰਕੇ 1 ਚਾਲੂ ਭੱਠੀ, 18 ਲੀਟਰ ਲਾਹਣ ਅਤੇ 2 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕੀਤੀ।
ਐਸ,ਐਸ,ਪੀ,ਮਾਨਸਾ ਸ੍ਰੀ ਦੀਪਕ ਪਾਰੀਕ, ਆਈ,ਪੀ,ਐਸ, ਵੱਲੋਂ ਦੱਸਿਆ ਗਿਆ ਕਿ ਨਸ਼ਿਆਂ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।

Today Now News

RELATED ARTICLES
- Advertisment -

POPULAR POSTS