17.1 C
Chandigarh

TODAY NOW NEWS

Friday, March 20, 2026
HomeBREAKING NEWSਨਸ਼ਿਆ ਵਿਰੁੱਧ 3 ਦਿਨਾਂ 'ਚ 8 ਮੁਕੱਦਮੇ ਦਰਜ਼ ਕਰਕੇ 9 ਮੁਲਜਿਮ ਕੀਤੇ...

ਨਸ਼ਿਆ ਵਿਰੁੱਧ 3 ਦਿਨਾਂ ‘ਚ 8 ਮੁਕੱਦਮੇ ਦਰਜ਼ ਕਰਕੇ 9 ਮੁਲਜਿਮ ਕੀਤੇ ਕਾਬੂ

ਮਾਨਸਾ, 11 ਮਾਰਚ ਗੁਰਜੰਟ ਸਿੰਘ ਬਾਜੇਵਾਲੀਆ/ ਸ੍ਰੀ ਦੀਪਕ ਪਾਰੀਕ, ਆਈ,ਪੀ,ਐਸ,ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਪ੍ਰੈਸ ਨੋਟ ਜਾਰੀ ਕਰਦੇ ਹੋੋਏ ਦੱਸਿਆ ਗਿਆ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਨਸ਼ਿਆ ਪ੍ਰਤੀ ਜ਼ੀਰੋ ਸਹਿਨਸ਼਼ੀਲਤਾ (ੱਕਗਰ ੳਰ;ਕਗ਼ਅਫਕ) ਦੀ ਨੀਤੀ ਅਪਨਾਈ ਗਈ ਹੈ। ਮਾਨਸਾ ਪੁਲਿਸ ਵੱਲੋਂ ਨਸ਼ਿਆਂ ਦੀ ਰੋਕਥਾਮ ਕਰਨ ਲਈ ਜਿਲਾ ਅੰਦਰ ਚਲਾਈ ਵਿਸੇਸ਼ ਮੁਹਿੰਮ ਤਹਿਤ ਵੱਡੀ ਕਾਰਵਾਈ ਕਰਦੇ ਹੋੋਏ 3 ਦਿਨਾਂ *ਚ ਹੇਠ ਲਿਖੇ ਅਨੁਸਾਰ ਬਰਾਮਦਗੀ ਕੀਤੀ ਗਈ ਹੈ।
ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਪਾਰਟੀ ਵੱਲੋਂ ਸੋਨੂੰ ਪੁੱਤਰ ਜਗਨਾ ਵਾਸੀ ਬੁਢਲਾਡਾ ਨੂੰ ਕਾਬੂ ਕਰਕੇ ਉਸ ਪਾਸੋੋਂ 550 ਸਿਗਨੇਚਰ ਕੈਪਸੂਲ ਅਤੇ 48 ਬੋਤਲਾਂ ਸ਼ਰਾਬ ਠੇਕਾ ਮਾਰਕਾ ਸਹਿਨਾਈ (ਹਰਿਆਣਾ) ਬਰਾਮਦ ਹੋੋਣ ਤੇ ਉਸਦੇ ਵਿਰੁੱਧ ਅ/ਧ 188 ਹਿੰ:ਦੰ: ਅਤੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ ਹੈ। ਸੀ,ਆਈ,ਏ,ਸਟਾਫ ਮਾਨਸਾ ਦੀ ਪੁਲਿਸ ਪਾਰਟੀ ਵੱਲੋਂ ਸੀਤਾ ਕੌਰ ਪਤਨੀ ਮੰਗਾਂ ਸਿੰਘ ਵਾਸੀ ਬੋੋਹਾ ਨੂੰ ਕਾਬੂ ਕਰਕੇ ਉਸ ਪਾਸੋੋਂ 150 ਨਸ਼ੀਲੀਆਂ ਗੋੋਲੀਆਂ ਬਰਾਮਦ ਹੋਣ ਤੇ ਮੁਲਜਿਮ ਵਿਰੁੱਧ ਥਾਣਾ ਬੋਹਾ ਵਿਖੇ ਐਨ,ਡੀ,ਪੀ,ਐਸ,ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ। ਐਸ,ਟੀ,ਐਫ, ਮਾਨਸਾ ਦੀ ਪੁਲਿਸ ਪਾਰਟੀ ਵੱਲੋਂ ਰਾਕੇਸ਼ ਕੁਮਾਰ ਪੁੱਤਰ ਪ੍ਰਸੋੋਤਮ ਕੁਮਾਰ ਅਤੇ ਨਵਪ੍ਰੀਤ ਸਿਘ ਉਰਫ ਸ਼ਨੀ ਪੁੱਤਰ ਅਜੈਬ ਸਿੰਘ ਵਾਸੀਅਨ ਮਾਨਸਾ ਨੂੰ ਕਾਬੂ ਕਰਕੇ ਉਹਨਾਂ ਪਾਸੋੋਂ 90 ਨਸ਼ੀਲੀਆਂ ਗੋੋਲੀਆਂ ਮਾਰਕਾ ਕੈਰੀਸੋੋਮਾ ਅਤੇ 9 ਨਸ਼ੀਲੀਆਂ ਸੀਸ਼ੀਆਂ ਬਰਾਮਦ ਹੋਣ ਤੇ ਮੁਲਜਿਮਾਂ ਵਿਰੁੱਧ ਥਾਣਾ ਸਦਰ ਬੁਢਲਾਡਾ ਵਿਖੇ ਐਨ,ਡੀHਪੀ,ਐਸ, ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ। ਐਨ,ਡੀ,ਪੀ,ਐਸ, ਐਕਟ ਦੇ ਉਕਤ ਮੁਕੱਦਮਿਆਂ ਵਿੱਚ ਗ੍ਰਿਫਤਾਰ ਮੁਲਜਿਮਾਂ ਨੂੰ ਮਾਨਯੋੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤੇ ਜਾਣਗੇ, ਜਿਹਨਾਂ ਪਾਸੋੋਂ ਡੂੰਘਾਈ ਨਾਲ ਪੁੱਛਗਿੱਛ ਕਰਕੇ ਇਹਨਾਂ ਦੇ ਬੈਕਵਾਰਡ ਅਤੇ ਫਾਰਵਾਰਡ ਲੰਿਕਾਂ ਦਾ ਪਤਾ ਲਗਾ ਕੇ ਹੋੋਰ ਮੁਲਜਿਮ ਨਾਮਜਦ ਕਰਕੇ ਮੁਕੱਦਮਿਆਂ ਵਿੱਚ ਅੱਗੇ ਹੋੋਰ ਪ੍ਰਗਤੀ ਕੀਤੀ ਜਾਵੇਗੀ।
ਇਸੇ ਤਰਾ ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋੋਏ ਥਾਣਾ ਭੀਖੀ ਦੀ ਪੁਲਿਸ ਪਾਰਟੀ ਨੇ ਗੁਰਪਰੀਤ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਢਿੱਲਵਾ (ਜਿਲਾ ਬਰਨਾਲਾ) ਨੂੰ ਇੰਡੀਗੋੋ ਕਾਰ ਨੰ: ਐਚ,ਆਰ,23ਈ^2266 ਸਮੇਤ ਕਾਬੂ ਕਰਕੇ 513 ਬੋਤਲਾਂ (501 ਬੋੋਤਲਾਂ ਸੌੌਕੀਨ O 12 ਬੋਤਲਾਂ ਬੀਅਰ) ਸ਼ਰਾਬ ਠੇਕਾ ਦੇਸੀ ਮਾਰਕਾ ਹਰਿਆਣਾ ਬਰਾਮਦ ਕੀਤੀ। ਸੀ,ਆਈ,ਏ, ਸਟਾਫ ਮਾਨਸਾ ਦੀ ਪੁਲਿਸ ਪਾਰਟੀ ਨੇ ਮਨਦੀਪ ਸਿੰਘ ਉਰਫ ਮੂਡੀ ਪੁੱਤਰ ਦਰਸ਼ਨ ਸਿੰਘ ਵਾਸੀ ਮਾਨਸਾ ਨੂੰ ਵਰਨਾ ਕਾਰ ਨੰ: ਡੀ,ਐਲ,12ਸੀਈ^0930 ਸਮੇਤ ਕਾਬੂ ਕਰਕੇ 76 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਾਹੀ (ਹਰਿਆਣਾ) ਬਰਾਮਦ ਕੀਤੀ। ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਮਨਜੀਤ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਦੂਲੋੋਵਾਲ ਨੂੰ ਕਾਬੂ ਕਰਕੇ 100 ਲੀਟਰ ਲਾਹਣ ਬਰਾਮਦ ਕੀਤੀ। ਥਾਣਾ ਝੁਨੀਰ ਦੀ ਪੁਲਿਸ ਪਾਰਟੀ ਨੇ ਤਰਸੇਮ ਸਿੰਘ ਪੁੱਤਰ ਬਿੰਦਰ ਸਿੰਘ ਵਾਸੀ ਸਾਹਨੇਵਾਲੀ ਨੂੰ ਕਾਬੂ ਕਰਕੇ 100 ਲੀਟਰ ਲਾਹਣ ਬਰਾਮਦ ਕੀਤੀ। ਥਾਣਾ ਜੌੌੜਕੀਆਂ ਦੀ ਪੁਲਿਸ ਪਾਰਟੀ ਨੇ ਬੇਅੰਤ ਸਿੰਘ ਪੁੱਤਰ ਕੇਵਲ ਸਿੰਘ ਵਾਸੀ ਕੁਸਲਾ ਨੂੰ ਕਾਬੂ ਕਰਕੇ 5 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕੀਤੀ।
ਐਸ,ਐਸ,ਪੀ,ਮਾਨਸਾ ਸ੍ਰੀ ਦੀਪਕ ਪਾਰੀਕ, ਆਈ,ਪੀ,ਐਸ, ਵੱਲੋਂ ਦੱਸਿਆ ਗਿਆ ਕਿ ਨਸ਼ਿਆਂ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।

Today Now News

RELATED ARTICLES
- Advertisment -

POPULAR POSTS