17.1 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਨਸ਼ਿਆਂ ਵਿਰੁੱਧ ਵੱਡੀ ਕਾਰਵਾਈ ਕਰਦਿਆਂ 17ਮੁਕੱਦਮਿਆ ਵਿੱਚ19 ਮੁਲਜ਼ਿਮਾਂ ਨੂੰ ਕੀਤਾ ਕਾਬੂ

ਨਸ਼ਿਆਂ ਵਿਰੁੱਧ ਵੱਡੀ ਕਾਰਵਾਈ ਕਰਦਿਆਂ 17ਮੁਕੱਦਮਿਆ ਵਿੱਚ19 ਮੁਲਜ਼ਿਮਾਂ ਨੂੰ ਕੀਤਾ ਕਾਬੂ

ਮਾਨਸਾ, 02 ਅਗਸਤ ਡਾ,ਨਰਿੰਦਰ ਭਾਰਗਵ, ਆਈ,ਪੀ,ਐਸ, ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ ਗਿਆ ਕਿ ਮਾਨਸਾ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ ਵੱਖ ਥਾਵਾਂ ਤੋੋਂ 19 ਮੁਲਜਿਮਾਂ ਨੂੰ ਕਾਬੂ ਕਰਕੇ ਉਹਨਾਂ ਵਿਰੁੱਧ 17 ਮੁਕੱਦਮੇ ਦਰਜ਼ ਰਜਿਸਟਰ ਕਰਵਾ ਕੇ ਵੱਡੀ ਬਰਾਮਦਗੀ ਕੀਤੀ ਗਈ ਹੈ। ਸੀ,ਆਈ,ਏ,ਸਟਾਫ ਮਾਨਸਾ ਦੀ ਪੁਲਿਸ ਪਾਰਟੀ ਨੇ ਰੇਸ਼ਮ ਸਿੰਘ ਉਰਫ ਸੱਪ ਪੁੱਤਰ ਲੀਲਾ ਸਿੰਘ ਵਾਸੀ ਘੁੰਮਣ ਕਲਾਂ ਨੂੰ ਕਾਬੂ ਕਰਕੇ ਉਸ ਪਾਸੋੋਂ 15 ਗ੍ਰਾਮ ਹੈਰੋਇੰਨ (ਚਿੱਟਾ) ਬਰਾਮਦ ਹੋਣ ਤੇ ਉਸਦੇ ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਐਨ,ਡੀ,ਪੀ,ਐਸ, ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ। ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਪਾਰਟੀ ਨੇ ਕੁਲਵੀਰ ਸਿੰਘ ਪੁੱਤਰ ਜੱਗਾ ਸਿੰਘ ਵਾਸੀ ਅਹਿਮਦਪੁਰ ਨੂੰ ਕਾਬੂ ਕਰਕੇ ਉਸ ਪਾਸੋੋਂ 50 ਮਿਲੀਗ੍ਰਾਮ ਹੈਰੋਇੰਨ (ਚਿੱਟਾ) ਬਰਾਮਦ ਕੀਤਾ। ਥਾਣਾ ਸਰਦੂਲਗੜ ਦੀ ਪੁਲਿਸ ਪਾਰਟੀ ਨੇ ਸੁਨੀਲ ਕੁਮਾਰ ਪੁੱਤਰ ਧਰਮਪਾਲ, ਈਸ਼ਵਰ ਚੰਦ ਪੁੱਤਰ ਬਾਹਲਾ ਰਾਮ ਅਤੇ ਸੀਸ਼ਪਾਲ ਪੁੱਤਰ ਧੰਨਾ ਰਾਮ ਵਾਸੀਅਨ ਖੈਰਾ ਖੁਰਦ ਨੂੰ ਕਾਬੂ ਕਰਕੇ ਉਹਨਾਂ ਪਾਸੋੋਂ 700 ਨਸ਼ੀਲੀਆਂ ਗੋਲੀਆਂ ਮਾਰਕਾ ਐਲਪ੍ਰਾਜੋੋਲਮ ਬਰਾਮਦ ਕੀਤੀਆ। ਥਾਣਾ ਜੋੋਗਾ ਦੀ ਪੁਲਿਸ ਪਾਰਟੀ ਨੇ ਸੁਖਵਿੰਦਰ ਸਿੰਘ ਉਰਫ ਕਾਲਾ ਪੁੱਤਰ ਮਹਾ ਸਿੰਘ ਵਾਸੀ ਘੁੰਮਣ ਕਲਾਂ (ਬਠਿੰਡਾ) ਨੂੰ ਕਾਬੂ ਕਰਕੇ ਉਸ ਪਾਸੋੋਂ 300 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆ। ਥਾਣਾ ਭੀਖੀ ਦੀ ਪੁਲਿਸ ਪਾਰਟੀ ਨੇ ਮੱਖਣ ਸਿੰਘ ਪੁੱਤਰ ਬਖਸ਼ੀ ਸਿੰਘ ਵਾਸੀ ਭੀਖੀ ਨੂੰ ਕਾਬੂ ਕਰਕੇ ਉਸ ਪਾਸੋੋਂ 140 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆ। ਸੀ,ਆਈ,ਏ, ਸਟਾਫ ਮਾਨਸਾ ਦੀ ਪੁਲਿਸ ਪਾਰਟੀ ਨੇ ਹੁਕਮਾ ਦੇਵੀ ਪਤਨੀ ਕਾਕਾ ਸਿੰਘ ਵਾਸੀ ਬੱਪੀਆਣਾ ਨੂੰ ਕਾਬੂ ਕਰਕੇ ਉਸ ਪਾਸੋੋਂ 150 ਨਸ਼ੀਲੇ ਕੈਪਸੂਲ ਅਤੇ 40 ਨਸ਼ੀਲੀਆਂ ਗੋਲੀਆਂ ਬਰਾਮਦ ਹੋੋਣ ਤੇ ਉਸਦੇ ਵਿਰੁੱਧ ਥਾਣਾ ਸਿਟੀ^2 ਮਾਨਸਾ ਵਿਖੇ ਐਨ,ਡੀ,ਪੀ,ਐਸ, ਐਕਟ ਦਾ ਮੁਕੱਦਮਾ ਦਰਜ਼ ਕਰਾਇਆ ਗਿਆ ਹੈ। ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਸੋਨੀ ਕੌੌਰ ਪਤਨੀ ਬੂਟਾ ਸਿੰਘ ਵਾਸੀ ਭੈਣੀਬਾਘਾ ਨੂੰ ਕਾਬੂ ਕਰਕੇ ਉਸ ਪਾਸੋੋਂ 2 ਕਿਲੋੋਗ੍ਰਾਮ ਭੁੱਕੀ ਚੂਰਾਪੋਸਤ ਬਰਾਮਦ ਕੀਤੀ ਗਈ। ਉਕਤ ਮੁਕੱਦਮਿਆਂ ਵਿੱਚ ਗ੍ਰਿਫਤਾਰ ਮੁਲਜਿਮਾਂ ਨੂੰ ਮਾਨਯੋੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤੇ ਜਾ ਰਹੇ ਹਨ, ਜਿਹਨਾਂ ਪਾਸੋੋਂ ਡੂੰਘਾਈ ਨਾਲ ਪੁੱਛਗਿੱਛ ਕਰਕੇ ਅ$ਧ 29 ਐਨ,ਡੀ,ਪੀ,ਐਸ,ਐਕਟ ਤਹਿਤ ਹੋੋਰ ਮੁਲਜਿਮ ਨਾਮਜਦ ਕਰਕੇ ਗ੍ਰਿਫਤਾਰ ਕਰਕੇ ਹੋੋਰ ਪ੍ਰਗਤੀ ਕੀਤੀ ਜਾਵੇਗੀ।
ਇਸੇ ਤਰਾ ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋੋਏ ਥਾਣਾ ਝੁਨੀਰ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਅਜੈਬ ਸਿੰਘ ਪੁੱਤਰ ਚਾਨਣ ਸਿੰਘ ਵਾਸੀ ਵਾਸੀ ਦਾਨੇਵਾਲਾ ਵਿਰੁੱਧ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜਿਮ ਨੂੰ ਕਾਬੂ ਕਰਕੇ 200 ਲੀਟਰ ਲਾਹਣ ਬਰਾਮਦ ਕੀਤੀ। ਥਾਣਾ ਜੌੌੜਕੀਆਂ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਸੁਖਵਿੰਦਰ ਸਿੰਘ ਉਰਫ ਬੋਘੜ ਪੁੱਤਰ ਲੀਲਾ ਸਿੰਘ ਵਾਸੀ ਭੰਮੇ ਕਲਾਂ ਵਿਰੁੱਧ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜਿਮ ਨੂੰ ਕਾਬੂ ਕਰਕੇ 100 ਲੀਟਰ ਲਾਹਣ ਬਰਾਮਦ ਕੀਤੀ। ਥਾਣਾ ਜੌੌੜਕੀਆਂ ਦੀ ਪੁਲਿਸ ਪਾਰਟੀ ਨੇ ਕੁਲਵੀਰ ਸਿੰਘ ਉਰਫ ਪੱਪੀ ਪੁੱਤਰ ਗੁਰਤੇਜ ਸਿੰਘ ਵਾਸੀ ਭੰਮੇ ਕਲਾਂ ਵਿਰੁੱਧ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜਿਮ ਨੂੰ ਕਾਬੂ ਕਰਕੇ 60 ਲੀਟਰ ਲਾਹਣ ਬਰਾਮਦ ਕੀਤੀ।
ਥਾਣਾ ਬੋਹਾ ਦੀ ਪੁਲਿਸ ਪਾਰਟੀ ਨੇ ਰਾਜੇਸ਼ ਕੁਮਾਰ ਉਰਫ ਗੌੌਤਮ ਪੁੱਤਰ ਜਗਦੇਵ ਸਿੰਘ ਵਾਸੀ ਭੀਖੀ ਨੂੰ ਮੋਟਰਸਾਈਕਲ ਹੀਰੋੋਹਾਂਡਾ ਸਪਲੈਂਡਰ ਬਿਨਾ ਨੰਬਰੀ ਸਮੇਤ ਕਾਬੂ ਕਰਕੇ ਉਸ ਪਾਸੋੋਂ 24 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਾਹੀ (ਹਰਿਆਣਾ) ਬਰਾਮਦ ਕੀਤੀ। ਥਾਣਾ ਬੋਹਾ ਦੀ ਪੁਲਿਸ ਪਾਰਟੀ ਨੇ ਹੀ ਰਿੰਕੂ ਕੁਮਾਰ ਪੁੱਤਰ ਰਾਜੇਸ਼ ਕੁਮਾਰ ਵਾਸੀ ਭੀਖੀ ਨੂੰ ਕਾਬੂ ਕਰਕੇ ਉਸ ਪਾਸੋੋਂ 24 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਾਹੀ (ਹਰਿਆਣਾ) ਬਰਾਮਦ ਕੀਤੀ। ਥਾਣਾ ਬੋਹਾ ਦੀ ਪੁਲਿਸ ਪਾਰਟੀ ਨੇ ਗੁਰਨੂਰ ਸਿੰਘ ਪੁੱਤਰ ਸੁਖਪਾਲ ਸਿੰਘ ਵਾਸੀ ਭੀਖੀ ਨੂੰ ਕਾਬੂ ਕਰਕੇ ਉਸ ਪਾਸੋੋਂ 24 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਾਹੀ (ਹਰਿਆਣਾ) ਬਰਾਮਦ ਕੀਤੀ। ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਪਾਰਟੀ ਨੇ ਵਿਜੇ ਕੁਮਾਰ ਪੁੱਤਰ ਰੌੌਸ਼ਨ ਲਾਲ ਵਾਸੀ ਬੁਢਲਾਡਾ ਨੂੰ ਕਾਬੂ ਕਰਕੇ ਉਸ ਪਾਸੋੋਂ 24 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਾਹੀ (ਹਰਿਆਣਾ) ਬਰਾਮਦ ਕੀਤੀ। ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਪਾਰਟੀ ਨੇ ਬਾਲ ਕ੍ਰਿਸ਼ਨ ਪੁੱਤਰ ਪ੍ਰੀਤਮ ਸਿੰਘ ਵਾਸੀ ਬੁਢਲਾਡਾ ਨੂੰ ਕਾਬੂ ਕਰਕੇ ਉਸ ਪਾਸੋੋਂ 18 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸੌੌਕੀਨ (ਹਰਿਆਣਾ) ਬਰਾਮਦ ਕੀਤੀ। ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਬੂਟਾ ਸਿੰਘ ਪੁੱਤਰ ਫੂਲਾ ਸਿੰਘ ਵਾਸੀ ਭੈਣੀਬਾਘਾ ਨੂੰ ਕਾਬੂ ਕਰਕੇ ਉਸ ਪਾਸੋੋਂ 18 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸੌੌਕੀਨ (ਹਰਿਆਣਾ) ਬਰਾਮਦ ਕੀਤੀ। ਥਾਣਾ ਬੋਹਾ ਦੀ ਪੁਲਿਸ ਪਾਰਟੀ ਨੇ ਮਲਕੀਤ ਸਿੰਘ ਪੁੱਤਰ ਬਲਵੰਤ ਸਿੰਘ ਵਾਸੀ ਰਿਊਦ ਕਲਾਂ ਨੂੰ ਕਾਬੂ ਕਰਕੇ 7 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕੀਤੀ।
ਐਸ,ਐਸ,ਪੀ,ਮਾਨਸਾ ਡਾ, ਨਰਿੰਦਰ ਭਾਰਗਵ, ਵੱਲੋੋਂ ਦੱਸਿਆ ਗਿਆ ਕਿ ਨਸ਼ਿਆਂ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।


Today Now News

RELATED ARTICLES
- Advertisment -

POPULAR POSTS