ਖੰਨਾ,4 ਫਰਵਰੀ (ਪਰਮਜੀਤ ਸਿੰਘ ਧੀਮਾਨ) – ਸਥਾਨਕ ਰੈਸਟ ਹਾਊਸ ਮਾਰਕੀਟ ਵਿਖੇ ਭਾਜਪਾ ਜ਼ਿਲ੍ਹਾ ਪ੍ਰਧਾਨ ਰਜਨੀਸ਼ ਬੇਦੀ ਦੀ ਅਗਵਾਈ ਹੇਠਾਂ ਇਕ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਭਾਜਪਾ ਆਗੂ ਤੇ ਵਰਕਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਭਾਸ਼ਨ ਸੁਣਨ ਲਈ ਪੁੱਜੇ, ਜਿਸ ਲਈ ਇਕ ਵੱਡੀ ਸਕਰੀਨ ਦਾ ਪ੍ਰਬੰਧ ਕੀਤਾ ਗਿਆ। ਉਨ੍ਹਾਂ ਕਿਹਾ ਕਿ 80 ਲੱਖ ਘਰ ਬਣਾਏ ਜਾਣਗੇ ਤੇ ਆਰਗੈਨਿਕ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਸਹਿਯੋਗ ਦਿੱਤਾ ਜਾਵੇਗਾ। ਜਿੱਥੇ ਐਮ.ਐਸ.ਪੀ ਤੇ ਖ਼੍ਰੀਦ ਕਰਨ ਦੇ ਉਦੇਸ਼ ਨੂੰ ਵਧਾਇਆ ਗਿਆ, ਉੱਥੇ ਹਰ ਘਰ ਨਲ ਯੋਜਨਾ ਤੇ ਜ਼ੋਰ ਦਿੱਤਾ ਜਾਵੇਗਾ, ਆਤਮ ਨਿਰਭਰ ਭਾਰਤ ਦੀ ਉਸਾਰੀ ’ਚ ਐਮ.ਐਸ.ਐਮ.ਈ ਦਾ ਵਿਸ਼ੇਸ਼ ਯੋਗਦਾਨ ਰਹੇਗਾ, ਜਿਸ ਨਾਲ ਪੰਜਾਬ ਦੀ ਇੰਡਸਟਰੀ ਨੂੰ ਵੱਡਾ ਲਾਭ ਮਿਲ ਸਕਦਾ ਹੈ। ਬੇਦੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਦੂਰਦਰਸ਼ੀ ਬਜਟ ਪੇਸ਼ ਕੀਤਾ ਹੈ, ਜਿਸ ਨਾਲ ਹਰ ਵਰਗ ਨੂੰ ਲਾਭ ਹੋਵੇਗਾ।





