
ਫਿਰੋਜ਼ਪੁਰ: ਬੁੱਧਵਾਰ ਨੂੰ ਪ੍ਰਾਪਤ ਰਿਪੋਰਟ ਮੁਤਾਬਿਕ ਜ਼ਿਲ੍ਹਾ ਫਿਰੋਜ਼ਪੁਰ ‘ਚ 19 ਹੋਰ ਕੋਰੋਨਾ ਮਰੀਜ਼ ਸਾਹਮਣੇ ਆਏ ਹਨ। ਇਨ੍ਹਾਂ ਨੂੰ ਮਿਲਾ ਕੇ ਜ਼ਿਲ੍ਹੇ ਅੰਦਰ ਕੋਰੋਨਾ ਮਰੀਜ਼ਾਂ ਦੀ ਗਿਣਤੀ 580 ਹੋ ਗਈ ਹੈ, ਜਿਨ੍ਹਾਂ ‘ਚੋਂ 257 ਮਰੀਜ਼ ਠੀਕ ਹੋ ਕੇ ਘਰਾਂ ਨੂੰ ਜਾ ਚੁੱਕੇ ਹਨ, ਜਦਕਿ ਜ਼ਿਲ੍ਹੇ ਨਾਲ ਸਬੰਧਤ 7 ਲੋਕਾਂ ਦੀ ਹੁਣ ਤਕ ਮੌਤ ਹੋ ਚੁੱਕੀ ਹੈ। ਇਸ ਵੇਲੇ 312 ਐਕਟਿਵ ਮਰੀਜ਼ ਹਸਪਤਾਲਾਂ ‘ਚ ਜ਼ੇਰੇ ਇਲਾਜ ਹਨ।






