16.8 C
Chandigarh

TODAY NOW NEWS

Friday, March 20, 2026
HomePOLITICSਨਾਭਾ ਵਿਖੇ ਸਾਧੂ ਸਿੰਘ ਧਰਮਸੋਤ ਵੱਲੋਂ ਆਪਣੇ ਉਮੀਦਵਾਰਾਂ ਦੇ ਹੱਕ ਵਿੱਚ ਅੱਡੀ...

ਨਾਭਾ ਵਿਖੇ ਸਾਧੂ ਸਿੰਘ ਧਰਮਸੋਤ ਵੱਲੋਂ ਆਪਣੇ ਉਮੀਦਵਾਰਾਂ ਦੇ ਹੱਕ ਵਿੱਚ ਅੱਡੀ ਚੋਟੀ ਦਾ ਜ਼ੋਰ

20 ਨੰ ਵਾਰਡ ਚ ਚੋਣ ਪ੍ਰਚਾਰ ਦੌਰਾਨ ਸਾਧੂ ਸਿੰਘ ਧਰਮਸੋਤ ਨੇ ਕਿਹਾ ‘ਸਾਡੀ ਜਿੱਤ ਯਕੀਨੀ ਹੈ’

ਨਾਭਾ (ਸੁਖਚੈਨ ਲੁਬਾਣਾ) : ਨਗਰ ਕੌਂਸਲ ਚੋਣਾਂ ਨੂੰ ਲੈ ਕੇ ਪੁੱਠੀ ਗਿਣਤੀ ਸ਼ੁਰੂ ਹੋ ਗਈ ਹੈ ਅਤੇ ਚੋਣ ਪ੍ਰਚਾਰ ਦਾ ਅੱਜ ਆਖ਼ਰੀ ਦਿਨ ਹੈ। ਜਿਸ ਨੂੰ ਲੈ ਕੇ ਹਰ ਪਾਰਟੀ ਵੱਲੋਂ ਆਪਣੇ-ਆਪਣੇ ਉਮੀਦਵਾਰ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਜਿਸ ਦੇ ਤਹਿਤ ਨਾਭਾ ਵਿਖੇ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਵੱਲੋਂ ਆਪਣੇ ਉਮੀਦਵਾਰਾਂ ਦੇ ਹੱਕ ਵਿੱਚ ਅੱਡੀ ਚੋਟੀ ਦਾ ਜ਼ੋਰ ਲਗਾ ਦਿੱਤਾ ਹੈ ਅਤੇ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਗਿਆ। ਧਰਮਸੋਤ ਵੱਲੋਂ ਵਾਰਡ ਨੰਬਰ 20 ਦੇ ਉਮੀਦਵਾਰ ਜਸਦੀਪ ਖੰਨਾ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਗਿਆ।ਧਰਮਸੋਤ ਨੇ ਕਿਹਾ ਕਿ ਸਾਡੀ ਜਿੱਤ ਯਕੀਨੀ ਹੈ ਉਨ੍ਹਾਂ ਵੱਲੋਂ ਆਪ ਪਾਰਟੀ ਦੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਵੱਲੋਂ ਚੋਣਾਂ ਵਿੱਚ ਪੈਰਾਮਿਲਟਰੀ ਫੋਰਸ ਦੀ ਮੰਗ ਤੇ ਧਰਮਸੋਤ ਨੇ ਜਵਾਬ ਦਿੰਦੇ ਕਿਹਾ ਕਿ ਉਨ੍ਹਾਂ ਦੀ ਸੰਦੂਖੜੀ ਤਾਂ ਖਾਲੀ ਹੈ ਫਿਰ ਜਿੰਦੇ ਕਿਸ ਲਈ ਲਗਾਉਣੇ ਹਨ।

ਇਸ ਮੌਕੇ ਤੇ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਜੋ ਚੋਣਾਂ ਵਿਚ ਹੁੰਗਾਰਾ ਮਿਲ ਰਿਹਾ ਹੈ ਉਹ ਕਦੇ ਨਹੀਂ ਮਿਲਿਆ ਅਤੇ ਨਾਭੇ ਦੇ ਲੋਕ ਹੱਥਾਂ ਤੇ ਚੁੱਕ ਰਹੇ ਹਨ। ਸੁਖਬੀਰ ਬਾਦਲ ਵੱਲੋਂ ਕਿਹਾ ਗਿਆ ਕਿ ਜੋ ਵਿਕਾਸ ਕਰਾਇਆ ਹੈ ਪਿਛਲੇ 10 ਸਾਲਾਂ ਵਿਚ ਅਕਾਲੀ ਦਲ ਨੇ ਹੀ ਕਰਾਇਆ ਹੈ ਕਾਂਗਰਸ ਨੇ ਕੁਝ ਨਹੀਂ ਕਰਵਾਇਆ ਧਰਮਸੋਤ ਨੇ ਕਿਹਾ ਕਿ ਸੁਖਬੀਰ ਬਾਦਲ ਨਾਭਾ ਵਿਖੇ ਪੰਜ ਲੱਖ ਦਾ ਨੀਂਹ ਪੱਥਰ ਰੱਖ ਗਏ ਸੀ ੳੁਨ੍ਹਾਂ ਵੱਲੋਂ ਇਕ ਇੱਟ ਵੀ ਨਹੀਂ ਲਗਾਈ ਗਈ ਅਤੇ ਨਾਭੇ ਦੇ ਲੋਕ ਦੱਸਣਗੇ ਕਿ ਵਿਕਾਸ ਕਿਸ ਨੇ ਕਰਵਾਇਆ। ਧਰਮਸੋਤ ਨੇ ਕਿਹਾ ਕਿ ਇਹ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਹੈ ਬਿਲਕੁਲ ਨਿਰਪੱਖ ਚੋਣਾਂ ਕਰਵਾਈਆਂ ਜਾਣਗੀਆਂ ਸਾਨੂੰ ਲੋਕਾਂ ਤੇ ਵਿਸ਼ਵਾਸ ਹੈ ਤੇ ਲੋਕ ਹੀ ਸਾਨੂੰ ਜਿਤਾਉਣਗੇ। ਆਪ ਪਾਰਟੀ ਦੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਵੱਲੋਂ ਚੋਣਾਂ ਵਿੱਚ ਪੈਰਾਮਿਲਟਰੀ ਫੋਰਸ ਦੀ ਮੰਗ ਤੇ ਧਰਮਸੋਤ ਨੇ ਜਵਾਬ ਦਿੰਦੇ ਕਿਹਾ ਕਿ ਉਨ੍ਹਾਂ ਦੀ ਸੰਦੂਖੜੀ ਤਾਂ ਖਾਲੀ ਹੈ ਫਿਰ ਜਿੰਦੇ ਕਿਸ ਲਈ ਲਗਾਉਣੇ ਹਨ।

ਇਸ ਮੌਕੇ ਤੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਅਮਰਦੀਪ ਸਿੰਘ ਖੰਨਾ ਅਤੇ ਉਨ੍ਹਾਂ ਦੇ ਸਪੁੱਤਰ ਉਮੀਦਵਾਰ ਜਸਦੀਪ ਖੰਨਾ ਨੇ ਕਿਹਾ ਕਿ ਅਸੀਂ ਜੋ ਵਿਕਾਸ ਕੀਤਾ ਹੈ ਉਸ ਮੁੱਦੇ ਤੇ ਹੀ ਚੋਣਾਂ ਲੜ ਰਿਹਾ ਅਤੇ ਇਸ ਇਕੱਠ ਤੋਂ ਪਤਾ ਲੱਗ ਰਿਹਾ ਹੈ ਕਿ ਸਾਡੀ ਜਿੱਤ ਯਕੀਨੀ ਹੈ।

Today Now News

RELATED ARTICLES
- Advertisment -

POPULAR POSTS