ਖੰਨਾ, 15 ਜੂਨ (ਪਰਮਜੀਤ ਸਿੰਘ ਧੀਮਾਨ)- ਸਥਾਨਕ ਜੀ. ਟੀ. ਰੋਡ ਸਥਿਤ ਰਾਮਗੜ੍ਹੀਆ ਭਵਨ ਭੱਟੀਆ ਵਿਖੇ ਟਿੰਬਰ ਟਰੇਡਰਜ਼ ਐਂਡ ਮੈਨੂੰਫੈਕਚਰਿੰਗ ਐਸੋਸੀਏਸ਼ਨ ਖੰਨਾ ਦੀ ਵਿਸ਼ੇਸ਼ ਮੀਟਿੰਗ ਚੇਅਰਮੈਨ ਬੀਰ ਸਿੰਘ ਧੰਜਲ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿਚ ਐਸੋਸੀਏੇਸ਼ਨ ਦੇ ਮੈਂਬਰਾਂ ਨੂੰ ਆ ਰਹੀਆਂ ਸਮੱਸਿਆਵਾਂ ਅਤੇ ਵੱਖ ਵੱਖ ਮੁੱਦਿਆਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਵਿਚ ਐਸੋਸੀਏਸ਼ਨ ਦੀ ਚੋਣ ਸਬੰਧੀ ਮਤਾ ਲਿਆਂਦਾ ਗਿਆ।

ਜਿਸ ਵਿਚ ਸਰਬਸੰਮਤੀ ਨਾਲ ਨਵੇਂ ਅਹੁਦੇਦਾਰਾਂ ਦੀ ਚੋਣ ਵਿਚ ਮਨਜੀਤ ਸਿੰਘ ਧੰਜਲ (ਮਨਜੀਤ ਸਾਅ ਮਿੱਲਜ ਨੂੰ ਪ੍ਰਧਾਨ ਚੁਣ ਲਿਆ ਗਿਆ, ਇਸੇ ਤਰ੍ਹਾਂ ਦਲਜੀਤ ਸਿੰਘ ਪਨੇਸਰ ਨੂੰ ਮੀਤ ਪ੍ਰਧਾਨ, ਸੁਖਦੇਵ ਸਿੰਘ ਨੂੰ ਜਨਰਲ ਸਕੱਤਰ, ਨਿਰਭੈ ਸਿੰਘ ਕੰਗ ਨੂੰ ਖਜਾਨਚੀ ਚੁਣ ਲਿਆ ਗਿਆ। ਇਸ ਮੌਕੇ ਕੁਲਵਿੰਦਰ ਸਿੰਘ ਧੰਜਲ, ਦੇਵਰਾਜ ਸਿੰਘ, ਰਾਜ ਸਿੰਘ, ਬਲਜੀਤ ਸਿੰਘ ਜਗਦਿਓ, ਹਰਮੇਲ ਸਿੰਘ, ਗੁਲਸ਼ਨ ਕੁਮਾਰ, ਹਰਜੀਤ ਸਿੰਘ, ਗੁਰਨਾਮ ਸਿੰਘ ਭੰਬਰਾ, ਅਜੈਬ ਸਿੰਘ, ਨਛੱਤਰ ਸਿੰਘ, ਜੇਠਾ ਸਿੰਘ, ਬਲਵਿੰਦਰ ਸਿੰਘ ਭਮਰਾ, ਜਸਵਿੰਦਰ ਸਿੰਘ ਆਦਿ ਮੈਂਬਰਾਂ ਨੇ ਨਵੀਂ ਚੁਣੀ ਟੀਮ ਨੂੰ ਵਧਾਈ ਦਿੱਤੀ। ਇਸ ਮੌਕੇ ਐਸੋ. ਦੇ ਨਵ ਨਿਯੁਕਤ ਪ੍ਰਧਾਨ ਮਨਜੀਤ ਸਿੰਘ ਧੰਜਲ ਨੇ ਐਸੋਸੀਏਸ਼ਨ ਦੇ ਸਮੂੁਹ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਜਿੰਮੇਵਾਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ ਤੇ ਟਿੰਬਰ ਟਰੇਡਰਜ਼ ਦੀਆਂ ਸਮੱਸਿਆਵਾਂ ਨੂੰ ਹੱਲ ਕਰਵਾਉਣ ਦੇ ਯਤਨ ਕਰਨਗੇ।





