16.8 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਦਸਤਾਰਬੰਦੀ ਮੁਕਾਬਲੇ ਵਿੱਚ ਪ੍ਰਾਇਮਰੀ ਵਰਗ ਵਿੱਚ ਜਸ਼ਨਦੀਪ ਅਤੇ ਮਿਡਲ ਸਕੂਲ ਦੇ ਅਕਾਸ਼ਦੀਪ...

ਦਸਤਾਰਬੰਦੀ ਮੁਕਾਬਲੇ ਵਿੱਚ ਪ੍ਰਾਇਮਰੀ ਵਰਗ ਵਿੱਚ ਜਸ਼ਨਦੀਪ ਅਤੇ ਮਿਡਲ ਸਕੂਲ ਦੇ ਅਕਾਸ਼ਦੀਪ ਰਹੇ ਜ਼ਿਲ੍ਹੇ ਵਿੱਚੋਂ ਮੋਹਰੀ

ਸਿੱਖਿਆ ਵਿਭਾਗ ਵੱਲੋਂ ਕਰਵਾਏ ਜਾ ਰਹੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਦਸਤਾਰਬੰਦੀ ਮੁਕਾਬਲੇ

ਮਾਨਸਾ (ਗੁਰਜੰਟ ਸਿੰਘ ਬਾਜੇਵਾਲੀਆ) : ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਸ਼੍ਰੀ ਸੰਜੀਵ ਕੁਮਾਰ ਬਾਂਸਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਕਰਵਾਏ ਜਾ ਰਹੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਦਸਤਾਰਬੰਦੀ ਮੁਕਾਬਲੇ ਵਿੱਚ ਸਹਾਰਨਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਅਤੇ ਮਿਡਲ ਸਕੂਲ ਦੇ ਵਿਦਿਆਰਥੀ ਜਸ਼ਨਦੀਪ ਸਿੰਘ ਅਤੇ ਅਕਾਸ਼ਦੀਪ ਸਿੰਘ ਨੇ ਆਪਣੇ-ਆਪਣੇ ਵਰਗਾਂ ’ਚ ਜ਼ਿਲ੍ਹਾ ਮਾਨਸਾ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਉਨ੍ਹਾਂ ਦੱਸਿਆ ਕਿ ਹੁਣ ਇਹ ਵਿਦਿਆਰਥੀ ਰਾਜ ਪੱਧਰੀ ਦਸਤਾਰਬੰਦੀ ਮੁਕਾਬਲੇ ਵਿੱਚ ਭਾਗ ਲੈਣਗੇ।
ਮਿਡਲ ਸਕੂਲ ਦੇ ਮੁਖੀ ਨਾਇਬ ਸਿੰਘ ਅਤੇ ਪ੍ਰਾਇਮਰੀ ਸਕੂਲ ਦੇ ਮੁਖੀ ਬਲਵਿੰਦਰ ਕੌਰ ਨੇ ਇਸ ਪ੍ਰਾਪਤੀ ਲਈ ਗਾਈਡ ਅਧਿਆਪਕ ਕੁਲਵਿੰਦਰ ਸਿੰਘ, ਕਰਮਜੀਤ ਸਿੰਘ ਅਤੇ ਵਿਦਿਆਰਥੀਆਂ ਦੇ ਮਾਤਾ-ਪਿਤਾ ਨੂੰ ਵਧਾਈ ਦਿੱਤੀ। ਉਨ੍ਹਾਂ ਇਸ ਗੱਲ ਤੇ ਖੁਸ਼ੀ ਪ੍ਰਗਟ ਕੀਤੀ ਕਿ ਸਾਡੇ ਸਕੂਲ ਦੇ ਵਿਦਿਆਰਥੀ ਪੜ੍ਹਾਈ ਦੇ ਨਾਲ-ਨਾਲ ਸਹਿ-ਵਿੱਦਿਅਕ ਮੁਕਾਬਲਿਆਂ ਵਿੱਚ ਵੀ ਮੋਹਰੀ ਸਥਾਨ ਪ੍ਰਾਪਤ ਕਰ ਰਹੇ ਹਨ। ਦੋਵਾਂ ਸਕੂਲ ਮੁਖੀਆ ਨੇ ਦੱਸਿਆ ਕਿ ਕਰੋਨਾ ਕਾਲ ਦੋਰਾਨ ਸਕੂਲ ਭਾਵੇਂ ਬੰਦ ਹਨ ਪਰ ਗਾਈਡ ਅਧਿਆਪਕ ਕੁਲਵਿੰਦਰ ਸਿੰਘ ਅਤੇ ਕਰਮਜੀਤ ਸਿੰਘ ਨੇ ਸਾਰੇ ਮੁਕਾਬਲਿਆਂ ਲਈ ਵਿਦਿਆਰਥੀਆਂ ਦੇ ਘਰ ਜਾ ਕੇ ਸਖ਼ਤ ਮਿਹਨਤ ਕਰਵਾਈ ਹੈ ਜਿਸ ਦੇ ਨਤੀਜੇ ਵਜੋਂ ਸਕੂਲ ਦੇ ਵਿਦਿਆਰਥੀ ਵੱਖ-ਵੱਖ ਮੁਕਾਬਲਿਆਂ ਦੌਰਾਨ ਰਾਜ ਪੱਧਰ ਤੱਕ ਭਾਗ ਲੈ ਚੁੱਕੇ ਹਨ।
ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰਾਇਮਰੀ) ਸ਼੍ਰੀ ਸੰਜੀਵ ਕੁਮਾਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਜਗਰੂਪ ਭਾਰਤੀ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰਾਇਮਰੀ) ਗੁਰਲਾਭ ਸਿੰਘ, ਡਾਈਟ ਪ੍ਰਿੰਸੀਪਲ ਡਾ. ਬੂਟਾ ਸਿੰਘ ਸੇਖੋਂ ,ਨੋਡਲ ਅਫਸਰ ਨਰਿੰਦਰ ਸਿੰਘ ਮੋਹਲ ਨੇ ਸਕੂਲ ਮੁਖੀ ਅਤੇ ਗਾਈਡ ਅਧਿਆਪਕਾਂ ਨੂੰ ਇਸ ਜ਼ਿਲ੍ਹਾ ਪੱਧਰੀ ਜਿੱਤ ਲਈ ਮੁਬਾਰਕ ਦਿੰਦਿਆਂ ਰਾਜ ਪੱਧਰੀ ਮੁਕਾਬਲੇ ਦੌਰਾਨ ਚੰਗੇ ਸਥਾਨ ਹਾਸਲ ਕਰਨ ਦੀ ਆਸ ਪ੍ਰਗਟਾਈ ਹੈ।

Today Now News

RELATED ARTICLES
- Advertisment -

POPULAR POSTS