
ਇਸਲਾਮਾਬਾਦ 26 ਜੁਲਾਈ (ਬਿਓਰੋ) ਪਾਕਿਸਤਾਨ ’ਚ ਕੋਰੋਨਾ ਇਨਫੈਕਸ਼ਨ ਦੇ ਮਾਮਲਿਆਂ ’ਚ ਤੇਜ਼ੀ ਨਾਲ ਇਜਾਫਾ ਹੋ ਰਿਹਾ ਹੈ। ਇਸ ਦੌਰਾਨ ਰਾਸ਼ਟਰਪਤੀ ਆਰਿਫ ਅਲਵੀ ਨੇ ਸੋਮਵਾਰ ਨੂੰ ਦੇਸ਼ਵਾਸੀਆਂ ਨੂੰ ਕੋਰੋਨਾ ਨੂੰ ਲੈ ਕੇ ਗੰਭੀਰਤਾ ਲੈਣ ਤੇ ਦਿਸ਼ਾ-ਨਿਰਦੇਸ਼ਾਂ ਦਾ ਪਾਲਨ ਕਰਨ ਦੀ ਅਪੀਲ ਕੀਤੀ ਹੈ। ਦੇਸ਼ ’ਚ ਇਸ ਸਮੇਂ ਕੋਰੋਨਾ ਮਹਾਮਾਰੀ ਦੀ ਚੌਥੀ ਲਹਿਰ ਨਾਲ ਜੂਝ ਰਿਹਾ ਹੈ ਕੇ ਪਿਛਲੇ 24 ਘੰਟਿਆਂ ’ਚ ਇਸ ਇਨਫੈਕਸ਼ਨ ਦੇ 3,752 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਇਹ ਅੰਕੜਾ ਜੋ ਮਹੀਨੇ ’ਚ ਸਭ ਤੋਂ ਜ਼ਿਆਦਾ ਹੈ ਸਿਹਤ ਅਧਿਕਾਰੀਆਂ ਨੇ ਕਿਹਾ ਇਨਫੈਕਸ਼ਨ ਦੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਧ ਕੇ 23,048 ਹੋ ਗਈ, ਪਿਛਲੇ 24 ਘੰਟਿਆਂ ’ਚ ਇਨਫੈਕਸ਼ਨ ਦੇ ਕਾਰਨ 32 ਮੌਤਾਂ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਨੇ ਕਿਹਾ ਕਿ ਤਾਜ਼ਾ ਮਾਮਲਿਆਂ ਤੋਂ ਬਾਅਦ ਦੇਸ਼ ’ਚ ਕੁੱਲ ਮਾਮਲਿਆਂ ਦੀ ਗਿਣਤੀ 10,08,446 ਹੋ ਗਈ ਹੈ।






