17.4 C
Chandigarh

TODAY NOW NEWS

Friday, March 20, 2026
HomeBREAKING NEWSਹਲਕਾ ਪੂਰਬੀ ਵਿਧਾਇਕ ਭੋਲਾ ਵੱਲੋਂ ਬਰਸਾਤੀ ਪਾਣੀ ਦੇ ਨਿਪਟਾਰੇ ਲਈ ਪੰਪਿੰਗ ਸਿਸਟਮ...

ਹਲਕਾ ਪੂਰਬੀ ਵਿਧਾਇਕ ਭੋਲਾ ਵੱਲੋਂ ਬਰਸਾਤੀ ਪਾਣੀ ਦੇ ਨਿਪਟਾਰੇ ਲਈ ਪੰਪਿੰਗ ਸਿਸਟਮ ਦਾ ਉਦਘਾਟਨ

ਲੁਧਿਆਣਾ, 09 ਮਈ (000) – ਵਿਧਾਇਕ ਸ. ਦਲਜੀਤ ਸਿੰਘ ਗਰੇਵਾਲ (ਭੋਲਾ) ਵੱਲੋਂ ਅੱਜ ਹਲਕਾ ਪੂਰਬੀ ਦੇ ਵਸਨੀਕਾਂ ਨੂੰ ਬਰਸਾਤੀ ਮੌਸਮ ਦੌਰਾਨ ਇਕੱਠੇ ਹੋਣ ਵਾਲੇ ਪਾਣੀ ਦੀ ਸਮੱਸਿਆ ਤੋਂ ਛੁਟਕਾਰਾ ਦਿਵਾਉਣ ਦੇ ਮੰਤਵ ਨਾਲ ਕਰੀਬ 2.25 ਕਰੋੜ ਦੀ ਲਾਗਤ ਵਾਲੇ ਪੰਪਿੰਗ ਸਟੇਸ਼ਨ ਪ੍ਰੋਜੈਕਟ ਦਾ ਉਦਘਾਟਨ ਕੀਤਾ ਗਿਆ।

ਵਿਧਾਇਕ ਭੋਲਾ ਨੇ ਦੱਸਿਆ ਕਿ ਬਰਸਾਤੀ ਪਾਣੀ ਦੀ ਨਿਕਾਸੀ ਲਈ ਸਥਾਨਕ ਤਾਜ਼ਪੁਰ ਰੋਡ ਵਿਖੇ ਕਰੀਬ 2.25 ਕਰੋੜ ਦੀ ਲਾਗਤ ਵਾਲਾ ਪੰਪਿੰਗ ਸਟੇਸ਼ਨ ਸਥਾਪਿਤ ਕੀਤਾ ਜਾਵੇਗਾ ਜੋਕਿ ਇਲਾਕਾ ਨਿਵਾਸੀਆਂ ਦੀ ਚਿਰੌਕਣੀ ਮੰਗ ਰਹੀ ਹੈ।

ਵਿਧਾਇਕ ਭੋਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਲਾਕੇ ਦੇ ਲੋਕ ਬਰਸਾਤੀ ਪਾਣੀ ਦੀ ਸਮੱਸਿਆ ਨਾਲ ਝੂਜ ਰਹੇ ਹਨ ਕਿਉਂਕਿ ਜਮਾਲਪੁਰ ਅਤੇ ਸੈਕਟਰ-32, ਚੰਡੀਗੜ੍ਹ ਰੋਡ ਵਾਲਾ ਮੀਂਹ ਦਾ ਸਾਰਾ ਪਾਣੀ ਇੱਥੇ ਇਕੱਠਾ ਹੋ ਜਾਂਦਾ ਹੈ ਜਿਸ ਨਾਲ ਜਿੱਥੇ ਇਹ ਪਾਣੀ ਲੋਕਾਂ ਦੇ ਘਰਾਂ ਵਿੱਚ ਵੜ੍ਹ ਜਾਂਦਾ ਹੈ ਓਥੇ ਹੀ ਵਸਨੀਕਾਂ ਦੀਆਂ ਗੱਡੀਆਂ ਖਰਾਬ ਹੋ ਜਾਂਦੀਆਂ ਹਨ, ਬੱਚਿਆਂ ਨੂੰ ਸਕੂਲ ਆਉਣਾ-ਜਾਣਾ ਔਖਾ ਹੋ ਜਾਂਦਾ ਹੈ ਅਤੇ ਹਾਲਾਤ ਇੰਨੇ ਮਾੜੇ ਹੋ ਜਾਂਦੇ ਹਨ ਕਿ ਬਦਬੂ ਫੈਲਣ ਕਾਰਨ ਲੋਕ ਨਰਕ ਭਰਿਆ ਜੀਵਨ ਬਤੀਤ ਕਰਦੇ ਹਨ।

ਵਿਧਾਇਕ ਸ. ਦਲਜੀਤ ਸਿੰਘ ਗਰੇਵਾਲ (ਭੋਲਾ) ਨੇ ਇਲਾਕਾ ਨਿਵਾਸੀਆਂ ਦਾ ਧੰਨਵਾਦ ਵੀ ਕੀਤਾ ਜਿਨ੍ਹਾਂ ਹਲਕਾ ਪੂਰਬੀ ਦੀ ਸੀਟ ਉਨ੍ਹਾਂ ਦੀ ਝੋਲੀ ਪਾ ਕੇ ਸੇਵਾ ਕਰਨ ਦਾ ਮੌਕਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਹਲਕਾ ਪੂਰਬੀ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹਨ ਅਤੇ ਇੱਕ-ਇੱਕ ਕਰਕੇ ਹਲਕੇ ਦੇ ਸਾਰੇ ਵਿਕਾਸ ਕਾਰਜ਼ ਨੇਪਰੇ ਚਾੜ੍ਹੇ ਜਾਣਗੇ। ਉਨ੍ਹਾ ਕਿਹਾ ਕਿ ਇੱਥੇ ਦਿੱਲੀ ਦੀ ਤਰਜ਼ ‘ਤੇ ਮੁਹੱਲਾ ਕਲੀਨਿਕ ਵੀ ਸਥਾਪਤ ਕੀਤੇ ਜਾਣਗੇ ਜਿੱਥੇ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਤੇ ਇਲਾਜ਼ ਮੁਹੱਈਆ ਕਰਵਾਇਆ ਜਾਵੇਗਾ।

ਵਿਧਾਇਕ ਭੋਲਾ ਨੇ ਅਧਿਕਾਰੀਆਂ ਨੂੰ ਸਪੱਸ਼ਟ ਕੀਤਾ ਕਿ ਆਗਾਮੀ ਬਰਸਾਤੀ ਮੌਸਮ ਤੌਂ ਪਹਿਲਾਂ-ਪਹਿਲਾਂ ਇਸ ਨਰਕ ਭਰੇ ਹਾਲਾਤਾਂ ਤੋਂ ਇਲਾਕਾ ਨਿਵਾਸੀਆਂ ਨੂੰ ਨਿਜਾਤ ਦਿਵਾਈ ਜਾਵੇ।

ਉੁਨ੍ਹਾਂ ਕਿਹਾ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਸ਼ਹਿਰਵਾਸੀਆਂ ਨੂੰ ਹਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।

Today Now News

RELATED ARTICLES
- Advertisment -

POPULAR POSTS