17.1 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਸਰਬਤ ਸਿਹਤ ਬੀਮਾ ਯੋਜਨਾ ਤਹਿਤ ਈ ਕਾਰਡ ਬਣਵਾਉਣ ਲਈ ਲਾਭਪਾਤਰੀਆਂ 'ਚ ਵਧਿਆ...

ਸਰਬਤ ਸਿਹਤ ਬੀਮਾ ਯੋਜਨਾ ਤਹਿਤ ਈ ਕਾਰਡ ਬਣਵਾਉਣ ਲਈ ਲਾਭਪਾਤਰੀਆਂ ‘ਚ ਵਧਿਆ ਉਤਸ਼ਾਹ

28 ਫਰਵਰੀ ਤੱਕ ਜਾਰੀ ਰਹੇਗੀ ਵਿਸ਼ੇਸ਼ ਮੁਹਿੰਮ, ਸੇਵਾ ਕੇਂਦਰਾਂ ‘ਚ ਵੀ ਬਣ ਰਹੇ ਹਨ ਈ ਕਾਰਡ

ਮਾਨਸਾ (ਗੁਰਜੰਟ ਸਿੰਘ ਬਾਜੇਵਾਲੀਆ) : ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਰਬਤ ਸਿਹਤ ਬੀਮਾ ਯੋਜਨਾ ਤਹਿਤ ਲਾਭਪਾਤਰੀਆਂ ਦੇ ਈ ਕਾਰਡ ਬਣਾਉਣ ਸਬੰਧੀ ਅੱਜ ਤੱਕ ਹੋਈ ਪ੍ਰਗਤੀ ਦੀ ਸਮੀਖਿਆ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਨੇ ਕਿਹਾ ਕਿ ਪ੍ਰਸ਼ਾਸਨਿਕ ਯਤਨਾਂ ਦੇ ਸਦਕਾ ਲਾਭਪਾਤਰੀਆਂ ਦੁਆਰਾ ਆਪਣੇ ਈ ਕਾਰਡ ਬਣਵਾਉਣ ਲਈ ਉਪਰਾਲੇ ਤੇਜ਼ ਕਰ ਦਿੱਤੇ ਗਏ ਹਨ ਜੋ ਕਿ ਇੱਕ ਚੰਗਾ ਸੰਕੇਤ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੁਆਰਾ ਆਯੁਸ਼ਮਾਨ ਭਾਰਤ ਸਰਬਤ ਸਿਹਤ ਬੀਮਾ ਯੋਜਨਾ ਦੇ ਅਧੀਨ ਲੋਕਾਂ ਨੂੰ ਮਿਆਰੀ ਸਿਹਤ ਸੁਵਿਧਾਵਾਂ ਦੇਣ ਦਾ ਸਾਰਥਕ ਉਪਰਾਲਾ ਕੀਤਾ ਗਿਆ ਹੈ ਜਿਸ ਨਾਲ ਜ਼ਿਲ੍ਹੇ ਦੇ ਲੋੜਵੰਦ ਭਵਿੱਖ ਵਿੱਚ ਵੀ ਇਨ੍ਹਾਂ ਸੁਵਿਧਾਵਾਂ ਦਾ ਲਾਭ ਪ੍ਰਾਪਤ ਕਰ ਸਕਦੇ ਹਨ। ਸ਼੍ਰੀ ਮਹਿੰਦਰ ਪਾਲ ਨੇ ਕਿਹਾ ਕਿ ਸਰਕਾਰ ਵੱਲੋਂ 28 ਫਰਵਰੀ ਤੱਕ ਈ ਕਾਰਡ ਬਣਾਉਣ ਦੀ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ ਅਤੇ ਇਸ ਦਾ ਲਾਭ ਜ਼ਰੂਰ ਉਠਾਉਣਾ ਚਾਹੀਦਾ ਹੈ। ਸ਼੍ਰੀ ਮਹਿੰਦਰ ਪਾਲ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਕਾਮਨ ਸਰਵਿਸ ਸੈਂਟਰ (ਸੀ.ਐਸ.ਸੀ.), ਸੇਵਾ ਕੇਂਦਰਾਂ ਅਤੇ ਮਾਰਕਿਟ ਕਮੇਟੀਆਂ ਵਿੱਚ ਈ-ਕਾਰਡ ਬਣਾਏ ਜਾ ਰਹੇ ਹਨ ਅਤੇ ਪਿੰਡਾਂ ਤੇ ਸ਼ਹਿਰਾਂ ਵਿੱਚ ਲਾਭਪਾਤਰੀਆਂ ਦੁਆਰਾ ਹੁਣ ਈ ਕਾਰਡ ਬਣਵਾਉਣ ਲਈ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਅਧੀਨ ਲਾਭਪਾਤਰੀ ਪਰਿਵਾਰਾਂ ਨੂੰ 5 ਲੱਖ ਰੁਪਏ ਸਲਾਨਾ ਨਗਦੀ ਰਹਿਤ ਇਲਾਜ ਸੇਵਾ ਮੁਹੱਈਆ ਕਰਵਾਈ ਜਾਂਦੀ ਹੈ ਅਤੇ ਇਸ ਸਕੀਮ ਦੇ ਦਾਇਰੇ ਅਧੀਨ ਬੀ.ਪੀ.ਐਲ. ਪਰਿਵਾਰ, ਸਮਾਰਟ ਰਾਸ਼ਨ ਕਾਰਡ ਧਾਰਕ, ਕਿਸਾਨ, ਵਪਾਰੀ ਅਤੇ ਪੱਤਰਕਾਰ ਆਦਿ ਸ਼ਾਮਿਲ ਹਨ।

Today Now News

RELATED ARTICLES
- Advertisment -

POPULAR POSTS