17.4 C
Chandigarh

TODAY NOW NEWS

Friday, March 20, 2026
HomePOLITICSਸਿਆਸੀ ਰੰਜਿਸ਼ ਚਲਦਿਆਂ ਆਦਮਪੁਰ ’ਚ ਆਜ਼ਾਦ ਉਮੀਦਵਾਰ ਦੇ ਪਤੀ 'ਤੇ ਕਾਤਲਾਨਾ ਹਮਲਾ

ਸਿਆਸੀ ਰੰਜਿਸ਼ ਚਲਦਿਆਂ ਆਦਮਪੁਰ ’ਚ ਆਜ਼ਾਦ ਉਮੀਦਵਾਰ ਦੇ ਪਤੀ ‘ਤੇ ਕਾਤਲਾਨਾ ਹਮਲਾ

ਮੀਡੀਆ ਨਾਲ ਗੱਲਬਾਤ ਕਰਦਿਆਂ ਦੋਸ਼ ਲਾਇਆ ਕਿ ਇਹ ਹਮਲਾ ਕਾਂਗਰਸੀਆਂ ਵੱਲੋਂ ਕੀਤਾ ਗਿਆ

ਜਲੰਧਰ (ਬਿਊਰੋ) : ਆਦਮਪੁਰ ਨਗਰ ਕੌਂਸਲ ਚੋਣਾਂ ਦੌਰਾਨ ਵਾਰਡ ਨੰਬਰ 7 ਤੋਂ ਆਜ਼ਾਦ ਚੋਣ ਲੜੀ ਰਹੀ ਉਮੀਦਵਾਰ ਦੇ ਪਤੀ ਉਪਰ ਦੂਜੀ ਧਿਰ ਵੱਲੋਂ ਕਾਤਲਾਨਾ ਹਮਲਾ ਕਰਕੇ ਗੰਭੀਰ ਜ਼ਖਮੀ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਜ਼ਖ਼ਮੀ ਨੂੰ ਪਹਿਲਾਂ ਆਦਮਪੁਰ ਦੇ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ, ਜਿਥੋਂ ਉਸ ਦੀ ਹਾਲਤ ਗੰਭੀਰ ਦੇਖਦਿਆਂ ਰਾਮਾ ਮੰਡੀ ਸਥਿਤ ਨਿੱਜੀ ਹਸਪਤਾਲ ’ਚ ਰੈਫਰ ਕਰ ਦਿੱਤਾ ਗਿਆ। ਉਮੀਦਵਾਰ ਦੇ ਪਰਿਵਾਰਕ ਮੈਂਬਰਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੋਸ਼ ਲਾਇਆ ਕਿ ਇਹ ਹਮਲਾ ਕਾਂਗਰਸੀਆਂ ਵੱਲੋਂ ਕੀਤਾ ਗਿਆ ਹੈ। ਇਹ ਵੀ ਪਤਾ ਲੱਗਾ ਹੈ ਕਿ ਆਜ਼ਾਦ ਉਮੀਦਵਾਰ ਨੂੰ ਅਕਾਲੀ ਦਲ ਬਾਦਲ ਵੱਲੋਂ ਬਾਹਰੋਂ ਹਮਾਇਤ ਕੀਤੀ ਜਾ ਰਹੀ ਹੈ, ਜਿਸ ਕਾਰਨ ਇਸ ਨੂੰ ਸਿਆਸੀ ਰੰਜਿਸ਼ ਤਹਿਤ ਕੀਤਾ ਗਿਆ ਹਮਲਾ ਕਿਹਾ ਜਾ ਰਿਹਾ ਹੈ।

Today Now News

RELATED ARTICLES
- Advertisment -

POPULAR POSTS