17.1 C
Chandigarh

TODAY NOW NEWS

Friday, March 20, 2026
HomeBREAKING NEWSਕਿਸਾਨਾਂ ਵੱਲੋਂ ਭਾਰਤ ਬੰਦ; ਪੂਰਾ ਦੇਸ਼ ਜੁੜਿਆ ਕਿਸਾਨਾਂ ਦੇ ਨਾਲ

ਕਿਸਾਨਾਂ ਵੱਲੋਂ ਭਾਰਤ ਬੰਦ; ਪੂਰਾ ਦੇਸ਼ ਜੁੜਿਆ ਕਿਸਾਨਾਂ ਦੇ ਨਾਲ

ਸੰਯੁਕਤ ਕਿਸਾਨ ਮੋਰਚੇ ਵੱਲੋਂ 27 ਸਤੰਬਰ ਯਾਨਿ ਕਿ ਅੱਜ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਮੋਰਚੇ ਵੱਲੋਂ ਸੂਬਾ ਸਰਕਾਰਾਂ ਨੂੰ ਭਾਰਤ ਬੰਦ ਕਰਨ ਦਾ ਸਮਰਥਨ ਕਰਨ ਦੀ ਅਪੀਲ ਵੀ ਕੀਤੀ ਗਈ ਹੈ।

ਸੰਯੁਕਤ ਕਿਸਾਨ ਮੋਰਚਾ ਵੱਲੋਂ ਜਾਰੀ ਪ੍ਰੈੱਸ ਨੋਟ ਮੁਤਾਬਕ, ਸਾਰੇ ਦੇਸ਼-ਵਾਸੀਆਂ ਨੂੰ ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਵਿਰੁੱਧ ਇਤਿਹਾਸਕ ਭਾਰਤ ਬੰਦ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ।

ਸਵੇਰੇ 6 ਵਜੇ ਤੋਂ ਬੰਦ ਸ਼ੁਰੂ ਹੋਇਆ ਹੈ ਜੋ ਸ਼ਾਮ 4 ਵਜੇ ਤੱਕ ਰਹੇਗਾ। ਸੰਯੁਕਤ ਕਿਸਾਨ ਮੋਰਚਾ ਨੇ ਵਿਸ਼ੇਸ਼ ਤੌਰ ‘ਤੇ ਮਜ਼ਦੂਰਾਂ, ਵਪਾਰੀਆਂ, ਟਰਾਂਸਪੋਰਟਰਾਂ, ਕਾਰੋਬਾਰੀਆਂ, ਵਿਦਿਆਰਥੀਆਂ, ਨੌਜਵਾਨਾਂ ਅਤੇ ਔਰਤਾਂ ਦੀਆਂ ਸਾਰੀਆਂ ਸੰਸਥਾਵਾਂ ਅਤੇ ਸਮਾਜਿਕ ਜਥੇਬੰਦੀਆਂ ਨੂੰ ਬੰਦ ਦੇ ਦਿਨ ਕਿਸਾਨਾਂ ਨਾਲ ਏਕਤਾ ਵਧਾਉਣ ਦੀ ਅਪੀਲ ਕੀਤੀ ਹੈ।

ਕਿਸਾਨਾਂ ਵੱਲੋਂ ਭਾਰਤ ਬੰਦ; ਪੂਰਾ ਦੇਸ਼ ਜੁੜਿਆ ਕਿਸਾਨਾਂ ਦੇ ਨਾਲ

ਇਸ ਦੇ ਨਾਲ ਹੀ ਬੱਸਾਂ ਦੀ ਆਵਾਜਾਈ ਵੀ ਠੱਪ ਦੇਖਣ ਨੂੰ ਮਿਲ ਰਹੀ ਹੈ ਅਤੇ ਬਸ ਸਟੈਂਡ ‘ਚ ਸਾਰੀਆਂ ਬੱਸਾਂ ਪਨਬਸ ਅਤੇ ਨਿਜੀ ਬੱਸਾਂ ਬੰਦ ਦੇਖਣ ਨੂੰ ਮਿਲ ਰਹੀਆਂ ਹਨ |

Today Now News

RELATED ARTICLES
- Advertisment -

POPULAR POSTS