16.8 C
Chandigarh

TODAY NOW NEWS

Friday, March 20, 2026
Homeਅੰਤਰਰਾਸ਼ਟਰੀਭਾਰਤ ਬਨਾਮ ਇੰਗਲੈਂਡ : ਪਹਿਲੇ ਟੀ20 ’ਚ ਇੰਗਲੈਂਡ ਨੇ ਭਾਰਤ ਨੂੰ ਧੂੜ...

ਭਾਰਤ ਬਨਾਮ ਇੰਗਲੈਂਡ : ਪਹਿਲੇ ਟੀ20 ’ਚ ਇੰਗਲੈਂਡ ਨੇ ਭਾਰਤ ਨੂੰ ਧੂੜ ਚਟਾਈ : 8 ਵਿਕਟਾਂ ਨਾਲ ਹਰਾਇਆ

ਜੇਸਨ ਰਾਏ ਬਣੇ ਇੰਗਲੈਂਡ ਦੀ ਜਿੱਤ ਦੇ ਹੀਰੋ

ਨਵੀਂ ਦਿੱਲੀ (ਜੇਐੱਨਐੱਨ) : ਨਰਿੰਦਰ ਮੋਦੀ ਸਟੇਡੀਅਮ ਵਿਚ ਇੰਗਲੈਂਡ ਖ਼ਿਲਾਫ਼ ਟੀਮ ਇੰਡੀਆ ਨੂੰ ਪਹਿਲੇ ਟੀ-20 ਵਿਚ ਅੱਠ ਵਿਕਟਾਂ ਨਾਲ ਹਾਰ ਸਹਿਣੀ ਪਈ। ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤੀ ਟੀਮ ਤੈਅ 20 ਓਵਰਾਂ ‘ਚ ਸੱਤ ਵਿਕਟਾਂ ਦੇ ਨੁਕਸਾਨ ‘ਤੇ ਸਿਰਫ਼ 124 ਦੌੜਾਂ ਦਾ ਸਕੋਰ ਹੀ ਬਣਾ ਸਕੀ। ਭਾਰਤ ਨੂੰ ਇਸ ਸਕੋਰ ਤਕ ਪਹੁੰਚਾਉਣ ਵਿਚ ਸ਼੍ਰੇਅਸ ਅਈਅਰ ਨੇ ਅਹਿਮ ਭੂਮਿਕਾ ਨਿਭਾਈ ਜਿਨ੍ਹਾਂ ਨੇ 48 ਗੇਂਦਾਂ ‘ਤੇ ਅੱਠ ਚੌਕਿਆਂ ਤੇ ਇਕ ਛੱਕੇ ਦੀ ਮਦਦ ਨਾਲ 67 ਦੌੜਾਂ ਬਣਾਈਆਂ।

ਜਵਾਬ ਵਿਚ ਇੰਗਲੈਂਡ ਦੀ ਟੀਮ ਨੇ 15.3 ਓਵਰਾਂ ‘ਚ ਦੋ ਵਿਕਟਾਂ ਦੇ ਨੁਕਸਾਨ ‘ਤੇ 130 ਦੌੜਾਂ ਬਣਾ ਕੇ ਮੁਕਾਬਲਾ ਆਪਣੇ ਨਾਂ ਕੀਤਾ। ਜੇਸਨ ਰਾਏ ਨੇ ਇੰਗਲੈਂਡ ਵੱਲੋਂ ਸਭ ਤੋਂ ਵੱਧ 49 ਦੌੜਾਂ ਬਣਾਈਆਂ।

Today Now News

RELATED ARTICLES
- Advertisment -

POPULAR POSTS