17.4 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਪੀ.ਐਮ.ਕੇ.ਵੀ.ਵਾਈ-3 ਸਕੀਮ ਤੋਂ ਅਧਿਕਾਰੀਆਂ ਨੂੰ ਕਰਵਾਇਆ ਜਾਣੂ

ਪੀ.ਐਮ.ਕੇ.ਵੀ.ਵਾਈ-3 ਸਕੀਮ ਤੋਂ ਅਧਿਕਾਰੀਆਂ ਨੂੰ ਕਰਵਾਇਆ ਜਾਣੂ

ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਦੁਆਰਾ ਚਲਾਈ ਜਾ ਰਹੀ ਸਕੀਮਾਂ ਦਾ ਵੱਧ ਤੋਂ ਵੱਧ ਪ੍ਰਚਾਰ-ਪ੍ਰਸਾਰ ਕੀਤਾ ਜਾਵੇ

ਮਾਨਸਾ (ਗੁਰਜੰਟ ਸਿੰਘ ਬਾਜੇਵਾਲੀਆ) : ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਮਾਨਸਾ ਵੱਲੋਂ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਸੁਖਪ੍ਰੀਤ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਕਾਰ ਚੋਂਜਕਾਰੀ ਕਮੇਟੀ (District Executive Commeettee) ਦੀ ਮੀਟਿੰਗ ਕੀਤੀ ਗਈ, ਜਿਸ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਹਿੱਸਾ ਲਿਆ।
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਵੱਲੋਂ ਨਵੀ ਚਲਾਈ ਜਾ ਰਹੀ ਸਕੀਮ ਪੀ.ਐਮ.ਕੇ.ਵੀ.ਵਾਈ-3 ਬਾਰੇ ਜਾਣੂ ਕਰਵਾਇਆ। ਉਨ੍ਹਾਂ ਵਿਭਾਗਾਂ ਦੇ ਮੁਖੀਆਂ ਨੂੰ ਆਦੇਸ਼ ਦਿੱਤੇ ਕਿ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਦੁਆਰਾ ਚਲਾਈ ਜਾ ਰਹੀ ਸਕੀਮਾਂ ਦਾ ਵੱਧ ਤੋਂ ਵੱਧ ਪ੍ਰਚਾਰ-ਪ੍ਰਸਾਰ ਕੀਤਾ ਜਾਵੇ ਤਾਂ ਜੋ ਲੋੜਵੰਦ ਪ੍ਰਾਰਥੀ ਇਸ ਸਕੀਮ ਦਾ ਲਾਭ ਉੱਠਾ ਸਕਣ ਅਤੇ ਆਪਣੇ ਲਈ ਰੋਜ਼ਗਾਰ ਦੇ ਮੌਕੇ ਹਾਸਿਲ ਕਰਨ ਸਕਣ।
ਇਸ ਤੋਂ ਇਲਾਵਾ ਜ਼ਿਲ੍ਹਾ ਰੋਜ਼ਗਾਰ ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਅਤੇ ਹੋਰ ਦਫ਼ਤਰਾਂ ਵੱਲੋਂ ਇਸ ਸਕੀਮ ਨੂੰ ਲਾਗੂ ਕਰਨ ਅਤੇ ਲੋਕਾਂ ਵਿੱਚ ਇਸ ਦਾ ਪ੍ਰਚਾਰ-ਪ੍ਰਸਾਰ ਕਰਨ ਲਈ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਗਿਆ।

Today Now News

RELATED ARTICLES
- Advertisment -

POPULAR POSTS