16.8 C
Chandigarh

TODAY NOW NEWS

Friday, March 20, 2026
HomeBREAKING NEWSਸਰਕਾਰੀ ਮਿਡਲ ਸਕੂਲ ਮਾਨਸਾ ਖੁਰਦ ਵਿਖੇ ਦਿੱਤੀ ਮੁਫ਼ਤ ਕਾਨੂੰਨੀ ਸੇਵਾਵਾਂ ਦੀ ਜਾਣਕਾਰੀ

ਸਰਕਾਰੀ ਮਿਡਲ ਸਕੂਲ ਮਾਨਸਾ ਖੁਰਦ ਵਿਖੇ ਦਿੱਤੀ ਮੁਫ਼ਤ ਕਾਨੂੰਨੀ ਸੇਵਾਵਾਂ ਦੀ ਜਾਣਕਾਰੀ

ਮਾਨਸਾ, 21 ਮਾਰਚ : ਗੁਰਜੰਟ ਸਿੰਘ ਬਾਜੇਵਾਲੀਆ/ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮਾਨਸਾ ਮੈਡਮ ਸ਼ਿਲਪਾ ਵਰਮਾ ਦੇ ਹੁਕਮਾਂ ਅਨੁਸਾਰ ਅੱਜ ਸਰਕਾਰੀ ਮਿਡਲ ਸਕੂਲ ਮਾਨਸਾ ਖੁਰਦ ਵਿਖੇ ਮੁਫਤ ਕਾਨੂੰਨੀ ਸੇਵਾਵਾਂ ਦੀ ਜਾਣਕਾਰੀ ਦੇਣ ਸਬੰਧੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ।


ਇਸ ਸੈਮੀਨਾਰ ਵਿੱਚ ਐਡਵੋਕੇਟ ਮਿਸ ਰਾਜਵਿੰਦਰ ਕੌਰ ਵੱਲੋਂ ਵਿਦਿਆਰਥੀਆਂ ਨੂੰ ਮੁਫਤ ਕਾਨੂੰਨੀ ਸੇਵਾਵਾਂ ਵਿੱਚ ਚੱਲ ਰਹੀਆਂ ਸੇਵਾਵਾਂ ਜਿਵੇਂ ਵਕੀਲ ਸਾਹਿਬਾਨ ਦੀ ਨਿਯੁਕਤੀ ਸਬੰਧੀ ਅਤੇ ਲੋਕ ਅਦਾਲਤ, ਪਰਮਾਨੈਂਟ ਲੋਕ ਅਦਾਲਤ ਅਤੇ ਸੀਨੀਅਰ ਸੀਟੀਜਨ ਐਕਟ ਬਾਰੇ ਅਤੇ ਹਿੱਟ ਅਤੇ ਰਨ ਦੇ ਕੇਸਾਂ ਦੇ ਮੁਆਵਜੇ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ।
ਉਨਾਂ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਮੁਫਤ ਕਾਨੂੰਨੀ ਸੇਵਾਵਾਂ ਦੇ ਪ੍ਰਚਾਰ ਵਿੱਚ ਆਪਣਾ ਅਹਿਮ ਰੋਲ ਨਿਭਾਉਣ। ਇਸ ਮੌਕੇ ਸਰਕਾਰੀ ਮਿਡਲ ਸਕੂਲ ਮਾਨਸਾ ਖੁਰਦ ਦੇ ਪਿ੍ਰੰਸੀਪਲ, ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।

Today Now News

RELATED ARTICLES
- Advertisment -

POPULAR POSTS